ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਏ ਪਲੇਸਮੈਂਟ ਕੈਂਪਾਂ ‘ਚ 209 ਨੌਜਵਾਨਾਂ ਦੀ ਹੋਈ ਚੋਣ

ਪਟਿਆਲਾ, (ਦ ਸਟੈਲਰ ਨਿਊਜ਼): ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਿਛਲੇ ਦਿਨਾਂ ‘ਚ ਲਗਾਏ ਪਲੇਸਮੈਂਟ ਕੈਂਪਾਂ ‘ਚ ਵੱਖ ਵੱਖ ਕੰਪਨੀਆਂ ਵੱਲੋਂ 209 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੇ-ਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਮੰਤਵ ਨਾਲ ਲਗਾਏ ਪਲੇਸਮੈਂਟ ਕੈਂਪ ‘ਚ ਯੋਗਤਾ ਅਨੁਸਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ, ਜਿਸ ‘ਚ ਵਿਰਾਸਤ ਸਿਕਉਰਿਟੀ ਸਰਵਿਸ, ਜੇਨਡਰੋਟ ਐਸ.ਆਰ. ‘ਚ ਸਿਕਿਉਰਿਟੀ ਗਾਰਡ, ਪੀ.ਵੀ.ਆਰ. ਸਿਨੇਮਾ ‘ਚ ਇਲੈਕਟ੍ਰੀਸ਼ੀਅਨ, ਜੀ.ਸੀ.ਐਮ. ਸਕੂਲ ਵਿੱਚ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼, ਮੰਢੇਰ ਟਰੇਡਿੰਗ ਕੰਪਨੀ ਵਿੱਚ ਮਾਰਕੀਟਿੰਗ ਐਗਜ਼ੀਕਿਊਟਿਵ, ਜੀ.ਐਸ.ਏ. ਇੰਡਸਟਰੀ ਪਟਿਆਲਾ ਵਿੱਚ ਆਈ.ਟੀ.ਆਈ. ਮਕੈਨੀਕਲ, ਇਲੈਕਟ੍ਰੀਸ਼ੀਅਨ, ਫਿਟਰ, ਟਰਨਰ, ਹਰਨੂਰ ਹੈਲਥ ਕੇਅਰ ਸੈਂਟਰ ਵੱਲੋਂ ਟੀਮ ਲੀਡਰ, ਮੈਨੇਜਰ, ਵੈਲਨੈਸ ਐਡਵਾਈਜ਼ਰ ਚੁਣੇ ਗਏ ਹਨ।

Advertisements

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦੇ ਉਪਰਾਲੇ ਤਹਿਤ ਡੀ.ਬੀ.ਈ. ਈ. ਪਟਿਆਲਾ ਵਿੱਚ ਪਲੇਸਮੈਂਟ ਕੈਂਪਾਂ ਅਤੇ ਬਲਾਕ ਪੱਧਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ। ਜਿਥੇ ਪ੍ਰਾਰਥੀਆਂ ਅਤੇ ਨਿਯੋਜਕਾ ਵਿੱਚ ਸਿੱਧੇ ਤੌਰ ਤੇ ਤਾਲਮੇਲ ਕਰਵਾਇਆ ਜਾਂਦਾ ਹੈ। ਜਿਸ ਵਿੱਚ ਨਿਯੋਜਕ ਵੱਲੋਂ ਆਪਣੀ ਅਸਾਮੀ ਅਨੁਸਾਰ ਪ੍ਰਾਰਥੀਆਂ ਦੀ ਇੰਟਰਵਿਊ ਲੈ ਕੇ ਮੌਕੇ ‘ਤੇ ਹੀ ਉਨ੍ਹਾਂ ਦੀ ਚੋਣ ਕੀਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਬੇਰੋਜ਼ਗਾਰ ਨੌਜਵਾਨ ਨੂੰ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕਿਆਂ ਸਬੰਧੀ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਡੀ, ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਆ ਸਕਦੇ ਹਨ ਜਾਂ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ‘ਤੇ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here