ਕੋਵਿਡ ਕਾਰਨ ਜਾਨ ਗਵਾਉਣ ਵਾਲਿਆਂ ਦੇ ਵਾਰਸ ਮੁਆਵਜ਼ੇ ਲਈ ਦਸਤਾਵੇਜ਼ ਐਸਡੀਐਮ ਦਫ਼ਤਰਾਂ ‘ਚ ਜਮਾਂ ਕਰਵਾਉਣ: ਡਿਪਟੀ ਕਮਿਸ਼ਨਰ

ਪਟਿਆਲਾ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਬਿਮਾਰੀ ਕਾਰਨ ਆਪਣੀ ਜਾਨ ਗਵਾਉਣ ਵਾਲੇ (ਫ਼ੌਤ ਹੋਏ) ਵਿਅਕਤੀਆਂ ਦੇ ਕਾਨੂੰਨੀ ਵਾਰਸਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ (ਐਕਸ ਗ੍ਰੇਸ਼ੀਆ) ਮੁਆਵਜ਼ਾ ਦਿੱਤਾ ਜਾਣਾ ਹੈ, ਜਿਸ ਸਬੰਧੀ ਦਸਤਾਵੇਜ਼/ਦਰਖਾਸਤ ਐਸ.ਡੀ.ਐਮ. ਦਫ਼ਤਰਾਂ ਵਿਖੇ ਦਿੱਤੀ ਜਾ ਸਕਦੀ ਹੈ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪ੍ਰਾਪਤ ਹੋਣ ਵਾਲੀਆਂ ਦਰਖਾਸਤਾਂ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਬਿਨੈਕਾਰਾਂ ਵੱਲੋਂ ਪੇਸ਼ ਕੀਤੀਆਂ ਦਰਖਾਸਤਾਂ/ਦਸਤਾਵੇਜ਼ਾਂ ਦੀ ਮੁਕੰਮਲ ਪੜਤਾਲ ਕਰੇਗੀ ਤੇ ਕਾਰਵਾਈ ਮੁਕੰਮਲ ਕਰਕੇ ਕਾਨੂੰਨੀ ਵਾਰਸਾਂ ਦੇ ਖਾਤਿਆਂ ‘ਚ (ਐਕਸ ਗ੍ਰੇਸ਼ੀਆ) ਸਹਾਇਤਾ ਟਰਾਂਸਫ਼ਰ ਕਰਨਾ ਯਕੀਨੀ ਬਣਾਏਗੀ।

Advertisements

ਕਿਸੇ ਵੀ ਤਰ੍ਹਾਂ ਦੀ ਤਰੁੱਟੀ ਦੇ ਹੱਲ ਲਈ ਜ਼ਿਲ੍ਹੇ ‘ਚ ਸ਼ਿਕਾਇਤ ਨਿਵਾਰਨ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ, ਜੋ ਸਮਾਂਬੱਧ ਤਰੀਕੇ ਨਾਲ ਕਾਰਵਾਈ ਕਰੇਗੀ।
ਉਨ੍ਹਾਂ ਦੱਸਿਆ ਕਿ ਬਿਨੈਕਾਰ ਆਪਣੀ ਦਰਖਾਸਤ ਸਬੰਧਤ ਐਸ.ਡੀ.ਐਮ. ਦਫ਼ਤਰ ਵਿਖੇ ਦੇ ਸਕਦੇ ਹਨ ਤੇ ਕੋਵਿਡ-19 ਨਾਲ ਜਾਨ ਗਵਾਉਣ ਵਾਲੇ ਵਿਅਕਤੀ ਦਾ ਮੌਤ ਦਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਦਫ਼ਤਰ ਸਿਵਲ ਸਰਜਨ ਪਟਿਆਲਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here