ਮਾਈਨਿੰਗ ਪਾਲਿਸੀ ਅਧੀਨ ਕਰਵਾਏ ਵਿਕਾਸ ਕਾਰਜਾਂ ਦੇ ਰੀਵਿਓ ਲਈ ਮੀਟਿੰਗ ਆਯੋਜਿਤ

????????????????????????????????????

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲ੍ਹਾ ਪਠਾਨਕੋਟ ਵਿੱਚ ਮਾਈਨਿੰਗ ਫੰਡਾਂ ਵਿੱਚੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਰੀਵਿਓ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਮੀਟਿੰਗ ਹਾਲ ਵਿਖੇ  ਆਯੋਜਿਤ ਕੀਤੀ ਗਈ ਜਿਸ ਦੀ ਪ੍ਰਧਾਨਗੀ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤੀ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸ. ਬਲਰਾਜ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ), ਮੇਜਰ ਡਾ. ਸੁਮਿਤ ਮੁਧ ਸਹਾਇਕ ਕਮਿਸਨਰ ਜਰਨਲ, ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ-ਧਾਰਕਲ੍ਹਾ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।
ਮੀਟਿੰਗ ਦੋਰਾਨ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਮਾਈਨਿੰਗ ਪਾਲਿਸੀ ਅਧੀਨ ਮਾਈਨਿੰਗ ਫੰਡ ਵਿੱਚੋਂ ਜਿਲ੍ਹੇ ਅੰਦਰ ਵੱਖ ਵੱਖ ਵਿਭਾਗਾਂ ਅੰਦਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਸ ਅਧੀਨ ਜਿਲ੍ਹਾ ਪਠਾਨਕੋਟ ਵਿਖੇ ਲੋਕਾਂ ਦੀ ਸੁਵਿਧਾ ਦੇ ਲਈ ਆਯੂਰਵੈਦਿਕ ਵਿਭਾਗ ਲਈ ਡਿਸਪੈਂਸਰੀਆਂ ਦਾ ਨਿਰਮਾਣ ਕਰਵਾਇਆ ਗਿਆ ਹੈ ਤਾਂ ਜੋ ਲੋਕਾਂ ਨੂੰ ਹੋਰ ਵੀ ਵਧੀਆ ਸਿਹਤ ਸੁਵਿਧਾਵਾਂ ਦਿੱਤੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਉਪਰੋਕਤ ਪਾਲਿਸੀ ਅਧੀਨ ਸਿੱਖਿਆ ਪੱਧਰ ਨੂੰ ਉਪਰ ਚੁੱਕਣ ਦੇ ਲਈ ਸਿੱਖਿਆ ਖੇਤਰ ਅੰਦਰ ਵੀ ਵਿਕਾਸ ਕਾਰਜ ਕਰਵਾਏ ਗਏ ਹਨ। ਜਿਸ ਅਧੀਨ ਸਕੂਲਾਂ ਅੰਦਰ ਖੇਡਣ ਲਈ ਗਰਾਉਂਡ ਅਤੇ ਸਕੂਲਾਂ ਲਈ ਕਮਰਿਆਂ ਦਾ ਨਿਰਮਾਣ ਵੀ ਕਰਵਾਇਆ ਗਿਆ ਹੈ। ਜਿਲ੍ਹੇ ਅੰਦਰ ਸੜਕਾ ਦਾ ਨਿਰਮਾਣ ਆਦਿ ਹੋਰ ਵਿਕਾਸ ਕਾਰਜ ਕਰਵਾਏ ਗਏ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੀ ਲੋਕ ਹਿੱਤਾਂ ਦੇ ਲਈ ਹੋਰ ਵੱਖ ਵੱਖ ਵਿਭਾਗਾਂ ਵਿੱਚ ਵਿਕਾਸ ਕਾਰਜ ਚਲਾਏ ਜਾ ਰਹੇ ਹਨ। ਉਨ੍ਹਾਂ ਸਬੰਧਤ ਜਿਲ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਰੇਕ ਪ੍ਰੋਜੈਕਟ ਜੋ ਲੰਮੇ ਸਮੇਂ ਤੋਂ ਸੁਰੂ ਤਾਂ ਕੀਤਾ ਗਿਆ ਪਰ ਅੱਜ ਤੱਕ ਉਹ ਪ੍ਰੋਜੈਕਟ ਪੂਰੇ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਪ੍ਰੋਜੈਕਟਾਂ ਦੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਘੱਟ ਤੋਂ ਘੱਟ ਸਮੇਂ ਅੰਦਰ ਪ੍ਰੋਜੈਕਟ ਪੂਰੇ ਕੀਤੇ ਜਾਣ ਤਾਂ ਜੋ ਲੋਕ ਇਨ੍ਹਾਂ ਪ੍ਰੋਜੈਕਟਾਂ ਤੋਂ ਲਾਭ ਪ੍ਰਾਪਤ ਕਰ ਸਕਣ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਭਵਿੱਖ ਅੰਦਰ ਜੋ ਵੀ ਕੋਈ ਵਿਕਾਸ ਕਾਰਜ ਅਰੰਭ ਕੀਤਾ ਜਾਂਦਾ ਹੈ। ਉਨ੍ਹਾਂ ਕਾਰਜਾਂ ਨੂੰ ਕਰਨ ਤੋਂ ਪਹਿਲਾ ਅਤੇ ਕੰਮ ਦੇ ਮੁਕੰਮਲ ਹੋਣ ਤੋਂ ਬਾਅਦ ਵਧੀਆ ਕਵਾਲਿਟੀ ਦੀ ਫੋਟੋਗ੍ਰਾਫੀ ਕਰਕੇ ਉਸ ਨੂੰ ਰਿਪੋਰਟ ਨਾਲ ਲਗਾਇਆ ਜਾਵੇ।
ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਸਿਟੀ ਪਠਾਨਕੋਟ ਅੰਦਰ ਸਥਿਤ ਮਹਾਰਾਜਾ ਰਣਜੀਤ ਸਿੰਘ ਲਾਇਬ੍ਰੇਰੀ ਦੀ ਵੀ ਕਾਇਆ ਕਲਪ ਕੀਤੀ ਜਾਵੇਗੀ,ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲਾਇਬ੍ਰੇਰੀ ਦੀ ਪ੍ਰੋਜੈਕਟ ਰਿਪੋਰਟ ਬਣਾ ਕੇ ਤਿਆਰ ਕੀਤੀ ਜਾਵੇ ਤਾਂ ਜੋ ਇਸ ਦਾ ਕਾਰਜ ਸੁਰੂ ਕਰਵਾਇਆ ਜਾ ਸਕੇ ਤਾਂ ਜੋ ਲੋਕਾਂ ਅਤੇ ਵਿਦਿਆਰਥੀਆਂ ਲਈ ਇੱਕ ਵਧੀਆ ਲਾਇਬ੍ਰੇਰੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਸੇ ਹੀ ਤਰ੍ਹਾਂ ਜਿਲ੍ਹੇ ਅੰਦਰ ਪੈਂਦੇ ਆਂਗਣਬਾੜੀ ਸੈਂਟਰਾਂ ਦੀ ਹਾਲਤ ਵਿੱਚ ਸੁਧਾਰ ਕਰਨ ਲਈ ਜਲਦੀ ਹੀ ਕਾਰਜ ਸੁਰੂ ਕੀਤੇ ਜਾਣਗੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵੀ ਇਸ ਦੀ ਰਿਪੋਰਟ ਬਣਾਉਂਣ ਲਈ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਭਾਗਾਂ ਦੇ ਪ੍ਰੋਜੈਕਟ ਚਲ ਰਹੇ ਹਨ ਉਹ ਵਿਕਾਸ ਕਾਰਜ ਵਿੱਚ ਤੇਜੀ ਲਿਆਉਂਣ ।

Advertisements

LEAVE A REPLY

Please enter your comment!
Please enter your name here