ਰੈਡ ਕਰਾਸ ਸੁਸਾਇਟੀ ਨੇ ਟੀ.ਬੀ. ਦੇ ਮਰੀਜ਼ਾਂ ਨੂੰ ਰਾਸ਼ਨ ਵੰਡਿਆ, ਨਿਯਮਿਤ ਦਵਾਈ ਖਾਣ ਲਈ ਕੀਤਾ ਜਾਗਰੂਕ

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀਆਂ ਹਦਾਇਤਾਂ ’ਤੇ ਰੈਡ ਕਰਾਸ ਸੁਸਾਇਟੀ ਜਲੰਧਰ ਵੱਲੋਂ  ਗੈਰ ਸਰਕਾਰੀ ਸੰਗਠਨ ਆਖਰੀ ਉਮੀਦ ਦੇ ਸਹਿਯੋਗ ਨਾਲ ਅੱਜ ਟੀ.ਬੀ. ਦੇ ਮਰੀਜ਼ਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ। ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਨੂੰ ਸਮਰਪਿਤ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਿਖੇ ਕਰਵਾਏ ਗਏ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਡਾ. ਰਿਤੂ ਵੱਲੋਂ ਟੀ.ਬੀ. ਦੇ ਮਰੀਜ਼ਾਂ ਨੂੰ ਨਿਯਮਿਤ ਦਵਾਈ ਖਾਣ ਲਈ ਜਾਗਰੂਕ ਕੀਤਾ ਗਿਆ।  ਉਨ੍ਹਾਂ ਕਿਹਾ ਕਿ ਟੀ.ਬੀ. ਇਲਾਜਯੋਗ ਬੀਮਾਰੀ ਹੈ ਅਤੇ ਡਾਕਟਰ ਦੇ ਮਸ਼ਵਰੇ ਅਨੁਸਾਰ ਇਸ ਦਾ ਇਲਾਜ ਕਰਵਾਉਣ ਨਾਲ ਇਸ ਬੀਮਾਰੀ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਟੀ.ਬੀ. ਦੀ ਜਾਂਚ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ।

Advertisements

ਇਸ ਮੌਕੇ ਸਕੱਤਰ ਰੈਡ ਕਰਾਸ ਸੁਸਾਇਟੀ ਇੰਦਰਦੇਵ ਸਿੰਘ ਮਿਨਹਾਸ ਨੇ ਮਰੀਜ਼ਾਂ ਦੀ ਤੰਦਰੁਸਤੀ ਦੀ ਕਾਮਨਾ ਕਰਦਿਆਂ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਇਆ। ਇਸ ਮੌਕੇ ਮੈਡੀਕਲ ਅਫ਼ਸਰ ਡਾ. ਰਘੂ ਪ੍ਰਿਆ, ਜਤਿੰਦਰਪਾਲ ਸਿੰਘ, ਬਖਸ਼ੀਸ਼ ਸਿੰਘ, ਐਨ.ਜੀ.ਓ. ਆਖਰੀ ਉਮੀਦ ਦੀ ਟੀਮ ਦੇ ਮੈਂਬਰ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here