ਡਿਪਟੀ ਕਮਿਸ਼ਨਰ ਨੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੀ ਸਿੱਖਿਆ ਵਿਭਾਗ ਨਾਲ ਮੀਟਿੰਗ  

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲ੍ਹੇ ਅੰਦਰ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਅਤੇ ਸਿੱਖਿਆ ਵਿਭਾਗ ਪਠਾਨਕੋਟ ਵਿੱਚ ਕੀਤੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਇੱਕ ਰੀਵਿਓ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਆਯੋਜਿਤ ਕੀਤੀ ਗਈ। ਮੀਟਿੰਗ ਦੋਰਾਨ ਹੋਰਨਾ ਤੋਂ ਇਲਾਵਾ ਸਰਵਸ੍ਰੀ ਜਸਵੰਤ ਸਿੰਘ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਐਲੀਮੈਂਟਰੀ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਸਿੱਖਿਆ ਵਿਭਾਗ ਦੇ ਵੱਖ ਵੱਖ ਅਧਿਕਾਰੀ ਹਾਜਰ ਸਨ।

Advertisements


ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਸ. ਹਰਬੀਰ ਸਿੰਘ  ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ ਸੀਨੀਅਰ ਸੈਕੰਡਰੀ ਅਤੇ ਐਲੀਮੈਂਟਰੀ  ਕੂਲ 545 ਸਕੂਲ ਹਨ ਅਤੇ ਇਨ੍ਹਾਂ ਵਿੱਚ ਪੜਨ ਵਾਲੇ ਕਰੀਬ 28855 ਵਿਦਿਆਰਥੀਆਂ ਨੂੰ ਬਰਦੀ ਲਈ ਪ੍ਰਤੀ ਵਿਦਿਆਰਥੀ 600 ਰੁਪਏ ਦੀ ਵੰਡ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਵੀ ਨਿਰਧਾਰਤ ਨਿਯਮਾਂ ਅਨੁਸਾਰ ਕਿਤਾਬਾਂ ਦੀ ਵੰਡ ਕਰ ਦਿੱਤੀ ਗਈ ਹੈ ਅਤੇ ਕਰੀਬ 49 ਹਜਾਰ ਕਿਤਾਬ ਦਾ ਸਟਾਕ ਬਾਕੀ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਅਧੀਨ ਆਉਂਦੇ ਕਰੀਬ 376 ਪ੍ਰਾਇਮਰੀ ਸਕੂਲਾਂ ਨੂੰ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਸਮਾਰਟ ਸਕੂਲ ਬਣਾਇਆ ਗਿਆ ਹੈ।


ਡਿਪਟੀ ਕਮਿਸਨਰ ਪਠਾਨਕੋਟ ਸ. ਹਰਬੀਰ ਸਿੰਘ ਨੇ ਕਿਹਾ ਕਿ ਇਹ ਜਿਲ੍ਹਾ ਪਠਾਨਕੋਟ ਲਈ ਮਾਨ ਦੀ ਗੱਲ ਹੈ ਕਿ ਅਠਵੀਂ ਅਤੇ ਬਾਹਰਵੀਂ ਦੇ ਨਤੀਜਿਆਂ ਵਿੱਚ ਜਿਲ੍ਹਾ ਪਠਾਨਕੋਟ ਪਹਿਲੇ ਸਥਾਨ ਤੇ  ਰਿਹਾ ਹੈ ਇਸ ਦੇ ਲਈ ਉਹ ਸਿੱਖਿਆ ਵਿਭਾਗ ਦੇ ਸਾਰੇ ਅਧਿਕਾਰੀ, ਅਧਿਆਪਕ ਅਤੇ ਵਿਦਿਅਰਥੀ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹਨ । ਉਨ੍ਹਾਂ ਕਿਹਾ ਕਿ ਹੋਰ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਪੂਰੀ ਲਗਨ ਅਤੇ ਮਿਹਨਤ ਨਾਲ ਪੜਾਈ ਕਰਕੇ ਅਪਣੇ ਮਾਪਿਆਂ ਅਤੇ ਖੇਤਰ ਦਾ ਨਾਮ ਰੋਸਨ ਕਰਨ।

LEAVE A REPLY

Please enter your comment!
Please enter your name here