ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾਂ ਫਰੰਟ ਨੇ ਪੰਜਾਬ ਬਜਟ ਦੀਆਂ ਕਾਪੀਆਂ ਸਾੜੀਆਂ

ਹੁਸ਼ਿਆਰਪੁਰ ( ਦ ਸਟੈਲਰ ਨਿਊਜ਼)। ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਕੰਨਵੀਨਰ ਸੰਜੀਵ ਧੂਤ ਨੇ ਕਿਹਾ ਕਿ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸਾਂਝੇ ਸੱਦੇ ਤੇ ਪੰਜਾਬ ਸਰਕਾਰ ਦੇ ਬਜ਼ਟ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ। ਉਹਨਾਂ ਕਿਹਾ ਕਿ ਪੰਜਾਬ ਬਜਟ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਦਾ ਜਿਕਰ ਤੱਕ ਨਹੀਂ ਕੀਤਾ ਗਿਆ। ਆਪ ਪਾਰਟੀ ਦੇ ਉਮੀਦਵਾਰਾਂ ਨੇ ਚੋਣ ਪ੍ਰਚਾਰ ਦੌਰਾਨ ਪੁਰਾਣੀ ਪੈਨਸ਼ਨ ਸਕੀਮ ਨੂੰ ਪਹਿਲੇ ਸੈਸ਼ਨ ਚ ਹੀ ਬਹਾਲ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਨੇ ਵਿਧਾਨ ਸਭਾ ਚ ਪੇਸ਼ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਮਤਾ ਰੱਦ ਕਰ ਦਿੱਤਾ। ਆਮ ਆਦਮੀ ਪਾਰਟੀ ਦੀ ਸਰਕਾਰ ਦਾ ਅਸਲੀ ਚਿਹਰਾ ਉਸ ਵਕਤ ਸਾਹਮਣੇ ਆਇਆ ਜਦ ਓਸਨੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੂੰ ਸੰਗਰੂਰ ਵਿਖੇ 16 ਜੂਨ ਨੂੰ ਝੰਡੇ ਮਾਰਚ ਕਰਦਿਆਂ ਮੁੱਖ ਮੰਤਰੀ ਰਿਹਾਇਸ਼ ਵੱਲ ਵਧਦਿਆਂ ਸਮੇਂ ਸੰਗਰੂਰ ਜ਼ਿਲਾ ਪ੍ਰਸਾਸ਼ਨ ਨੇ ਜਥੇਬੰਦੀ ਅਤੇ ਸਰਕਾਰ ਨਾਲ 28 ਜੂਨ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਉੱਚ-ਪੱਧਰੀ ਮੀਟਿੰਗ ਤੈਅ ਕਰਵਾਈ ਸੀ।

Advertisements

ਇਸੇ ਤਹਿਤ 28 ਜੂਨ ਦੀ ਤੈਅ ਸ਼ੁਦਾ ਮੀਟਿੰਗ ਵਿੱਚ ਸਰਕਾਰ ਨੇ ਸੰਘਰਸ਼ ਕਮੇਟੀ ਆਗੂਆਂ ਦੇ ਮੱਥੇ ਲੱਗਣ ਤੋਂ ਵੀ ਟਾਲਾ ਵੱਟੀ ਰੱਖਿਆ । ਇਸ ਗੱਲ ਦਾ ਪੂਰੇ ਸੂਬੇ ਦੇ ਐਨਪੀਐਸ ਮੁਲਾਜ਼ਮਾਂ ਵਿੱਚ ਭਾਰੀ ਰੋਸ ਅਤੇ ਗੁੱਸਾ ਹੈ। ਜੀਟੀਯੂ ਦੇ ਜ਼ਿਲ੍ਹਾ ਪ੍ਰਧਾਨ ਪ੍ਰਿੰਸੀਪਲ ਅਮਨਦੀਪ ਸ਼ਰਮਾ ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਤਿਲਕ ਰਾਜ ਨੇ ਦੱਸਿਆ ਕਿ ਜਥੇਬੰਦੀ ਦੇ ਆਗੂਆਂ ਨੇ ਸਰਕਾਰ ਦੀ ਇਸ ਹਰਕਤ ਦਾ ਨੋਟਿਸ ਲੈਂਦਿਆਂ 30 ਜੂਨ ਨੂੰ ਜ਼ਿਲਾ ਪੱਧਰ ਤੇ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾਂ ਫਰੰਟ ਨਾਲ ਉਲੀਕੇ ਸਾਂਝੇ ਪ੍ਰੋਗਰਾਮ ਵਿੱਚ ਸਰਕਾਰ ਵਿਰੋਧੀ ਰੋਸ ਪ੍ਰਦਰਸ਼ਨ ਕਰਕੇ ਬਜ਼ਟ ਦੀਆ ਕਾਪੀਆਂ ਸਾੜਨ ਦਾ ਐਲਾਨ ਕੀਤਾ ਗਿਆ ਸੀ, ਇਸ ਪ੍ਰੋਗਰਾਮ ਤਹਿਤ ਪੂਰੇ ਪੰਜਾਬ ਵਿੱਚ ਬੱਜਟ ਦੀਆਂ ਕਾਪੀਆਂ ਸਾੜੀਆਂ ਜਾ ਰਹੀਆਂ ਹਨ।

ਆਉਣ ਵਾਲੇ ਸਮੇ ਵਿੱਚ ਆਪ ਸਰਕਾਰ ਵਿਰੁੱਧ ਹੁਣ ਇਹੋ ਜਿਹਾ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ, ਜਿਸ ਨਾਲ ਆਮ ਆਦਮੀ ਪਾਰਟੀ ਦੀ ਪੋਲ ਪੂਰੇ ਦੇਸ਼ ਵਿਚ ਖੁਲ ਜਾਵੇਗੀ। ਇਹ ਸੰਘਰਸ਼ ਹੁਣ ਇਕ ਕ੍ਰਾਂਤੀ ਦਾ ਰੂਪ ਲਵੇਗਾ, ਜਿਸਨੂੰ ਰੋਕਣਾ ਆਪ ਸਰਕਾਰ ਦੇ ਵੱਧ ਵਿਚ ਨਹੀਂ ਹੋਵੇਗਾ। ਇਸ ਸਮੇਂ ਸੁਰਜੀਤ ਰਾਜਾ, ਸੁਨੀਲ ਕੁਮਾਰ, ਓਂਕਾਰ ਸਿੰਘ, ਪ੍ਰਿੰਸ ਕੁਮਾਰ, ਵਿਕਾਸ ਸ਼ਰਮਾ, ਜਸਵੀਰ ਬੋਦਲ, ਸੁਖਦੇਵ ਕਾਜਲ, ਅਸ਼ੋਕ ਕੁਮਾਰ, ਸੰਦੀਪ ਸਿੰਘ, ਜਗਵਿੰਦਰ ਸਿੰਘ, ਦਵਿੰਦਰ ਸਿੰਘ, ਹਰਭਜਨ ਸਿੰਘ, ਗੁਰਵਿੰਦਰ ਪਾਲ ਸਿੰਘ, ਪਰਮਜੀਤ ਸਿੰਘ, ਬਲਦੇਵ ਸਿੰਘ ਸੁਖਵਿੰਦਰ ਸਿੰਘ, ਰਾਜ ਕੁਮਾਰ, ਲੈਕ. ਸੁਖਦੇਵ ਸਿੰਘ, ਸਚਿਨ ਕੁਮਾਰ, ਸੁਰਿੰਦਰ ਕਲਸੀ, ਬਲਦੇਵ ਸਿੰਘ, ਸੰਜੀਵ ਕਲਸੀ, ਹਰਬਿਲਾਸ, ਰਵਿੰਦਰ ਰਵੀ,ਸੰਦੀਪ ਸ਼ਰਮਾ,ਅਮਿਤ ਸ਼ਰਮਾ,ਸੁਸ਼ੀਲ ਪਠਾਨੀਆ, ਰਾਮ ਧਨ, ਸਚਿਨ ਕੁਮਾਰ, ਗੁਰਵਿੰਦਰ ਸਿੰਘ ਜੱਜ ਆਦਿ ਹਾਜਰ ਸਨ ।

LEAVE A REPLY

Please enter your comment!
Please enter your name here