ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਨੂੰ ਸਮਰਪਿਤ ਸਵੈ-ਰੋਜਗਾਰ ਚਲਾਉਣ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਤਰੀਕਿਆਂ ਰਾਹੀਂ ਕੀਤੀ ਜਾ ਰਹੀ ਹੈ ਸਹਾਇਤਾ

ਫਿਰੋਜ਼ਪੁਰ, (ਦ ਸਟੈਲਰ ਨਿਊਜ਼)। ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਨੂੰ ਸਮਰਪਿਤ ਸਵੈ-ਰੋਜਗਾਰ ਚਲਾਉਣ ਲਈ ਜਰੂਰਤ ਮੰਦਾਂ ਦੀ ਜਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ—ਵੱਖ ਤਰੀਕਿਆਂ ਰਾਹੀਂ ਸਹਾਇਤਾ ਕੀਤੀ ਜਾ ਰਹੀ ਹੈ। ਇਸੇ ਲੜੀ ਵਿੱਚ ਸ਼ੁੱਕਰਵਾਰ ਨੂੰ ਅੰਮ੍ਰਿਤ ਸਿੰਘ, ਆਈ.ਏ.ਐਸ., ਮਾਨਯੋਗ ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਵੱਲੋਂ ਅਸ਼ੋਕ ਕੁਮਾਰ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜ਼ਪੁਰ ਵਿਖੇ ਕੰਮਕਾਜ ਚਲਾਉਣ ਲਈ ਰੇਹੜੀ ਦਿੱਤੀ ਗਈ।

Advertisements

ਇਹ ਰੇਹੜੀ ਮੁਹੱਈਆ ਕਰਵਾਉਣ ਲਈ ਵਿਪੁਲ ਨਾਰੰਗ, ਸਮਾਜਸੇਵਕ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਐਸ.ਡੀ.ਐਮ. ਗੁਰੂਹਰਸਹਾਏ ਬਬਨਦੀਪ ਸਿੰਘ ਵਾਲੀਆ, ਅਸ਼ੋਕ ਬਹਿਲ, ਸਕੱਤਰ ਰੈੱਡ ਕਰਾਸ, ਵਿਪੁਲ ਨਾਰੰਗ, ਸਮਾਜਸੇਵਕ ਅਤੇ ਮਨਜੀਤ ਸਿੰਘ, ਨਿੱਜੀ ਸਹਾਇਕ ਡਿਪਟੀ ਕਮਿਸ਼ਨਰ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਲਾਭਪਾਤਰੀ ਵੱਲੋਂ ਜਿਲ੍ਹਾ ਪ੍ਰਸ਼ਾਸਨ ਅਤੇ ਸਮਾਜਸੇਵੀ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਗਿਆ ਕਿ ਉਹ ਹੁਣ ਆਪਣਾ ਅਤੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਨ ਕਰ ਸਕੇਗਾ।

LEAVE A REPLY

Please enter your comment!
Please enter your name here