ਪੰਜਾਬ ਡੀਜੀਪੀ ਭਾਵਰਾ ਨੇ ਕੇਂਦਰ ਵਿੱਚ ਡੈਪੂਟੇਸ਼ਨ ਤੇ ਜਾਣ ਦੀ ਇੱਛਾ ਪ੍ਰਗਟਾਈ, ਪੁਲੀਸ ਪ੍ਰਸ਼ਾਸਨ ਵਿੱਚ ਬੇਚੈਨੀ ਦਾ ਮਾਹੌਲ

ਚੰਡੀਗੜ੍ਹ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਨੇ ਕੇਂਦਰ ਵਿੱਚ ਡੈਪੂਟੇਸ਼ਨ ’ਤੇ ਜਾਣ ਦੀ ਇੱਛਾ ਪ੍ਰਗਟਾਈ ਹੈ। ਦੱਸਿਆ ਜਾ ਰਿਹਾ ਹੈ, ਕਿ ਸੂਬਾ ਸਰਕਾਰ ਨੂੰ ਲਿਖੇ ਪੱਤਰ ‘ਚ ਉਨ੍ਹਾਂ ਨੇ ਕੇਂਦਰ ਸਰਕਾਰ ਦੀ ਤਾਇਨਾਤੀ ਲਈ ਆਪਣੀ ਸਹਿਮਤੀ ਦਿੱਤੀ ਹੈ। ਉਨ੍ਹਾਂ ਦੇ ਇਸ ਕਦਮ ਨਾਲ ਪੁਲੀਸ ਪ੍ਰਸ਼ਾਸਨ ਵਿੱਚ ਬੇਚੈਨੀ ਦਾ ਮਾਹੌਲ ਪੈਦਾ ਹੋ ਗਿਆ ਹੈ। ਪੰਜਾਬ ਵਿੱਚ ਹਾਲ ਹੀ ਵਿੱਚ ਡੀਜੀਪੀ ਦੇ ਅਹੁਦੇ ਨੂੰ ਲੈ ਕੇ ਕਾਫੀ ਸਿਆਸਤ ਗਰਮਾਈ ਹੋਈ ਹੈ। ਪਿਛਲੇ ਸਾਲ ਸਤੰਬਰ ਤੋਂ ਲੈ ਕੇ ਹੁਣ ਤੱਕ ਰਾਜ ਪੁਲਿਸ ਬਲ ਦੇ ਤਿੰਨ ਮੁਖੀਆਂ ਨੂੰ ਦੇਖ ਚੁੱਕਾ ਹੈ। ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਦਿਨਕਰ ਗੁਪਤਾ ਛੁੱਟੀ ‘ਤੇ ਚਲੇ ਗਏ ਸਨ। ਉਨ੍ਹਾਂ ਤੋਂ ਬਾਅਦ ਸੀਐਮ ਬਣੇ ਚਰਨਜੀਤ ਸਿੰਘ ਚੰਨੀ ਨੇ ਇੰਦਰਪ੍ਰੀਤ ਸਿੰਘ ਸਹੋਤਾ ਨੂੰ ਡੀਜੀਪੀ ਵਜੋਂ ਤਾਇਨਾਤ ਕੀਤਾ ਸੀ ਪਰ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦਬਾਅ ਕਾਰਨ ਸਹੋਤਾ ਦੀ ਥਾਂ ਸਿਧਾਰਥ ਚਟੋਪਾਧਿਆਏ ਨੂੰ ਲਾਇਆ ਗਿਆ ਸੀ।

Advertisements

ਇਸ ਸਾਲ ਜਨਵਰੀ ਵਿੱਚ ਵੀਕੇ ਭਾਵਰਾ ਨੂੰ ਡੀਜੀਪੀ ਬਣਾਇਆ ਗਿਆ ਸੀ। ਮਾਹਿਰਾਂ ਦਾ ਕਹਿਣਾ ਹੈ ਕਿ ਡੀਜੀਪੀ ਭਾਵਰਾ ਅਪਰਾਧ ਅਤੇ ਸਿਆਸੀ ਰੰਜਿਸ਼ ਦੀਆਂ ਘਟਨਾਵਾਂ ਨਾਲ ਨਜਿੱਠਣ ਦੇ ਸਮਰੱਥ ਨਹੀਂ ਹਨ, ਉਨ੍ਹਾਂ ਨੂੰ ਬਦਲਣਾ ਸ਼ਾਇਦ ਆਸਾਨ ਨਹੀਂ ਹੈ। ਭਾਵਰਾ ਨੂੰ ਕਾਨੂੰਨ ਵਿਵਸਥਾ ਦੀਆਂ ਸਮੱਸਿਆਵਾਂ, ਖਾਸ ਤੌਰ ‘ਤੇ ਮੂਸੇਵਾਲਾ ਦੀ ਹੱਤਿਆ, ਜਿਸਦੀ ਸੁਰੱਖਿਆ ਘਟਨਾ ਤੋਂ ਇਕ ਦਿਨ ਪਹਿਲਾਂ ਵਾਪਸ ਲੈ ਲਈ ਗਈ ਸੀ, ਨੂੰ ਲੈ ਕੇ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਹੈ। ਇਸਤੋਂ ਇਲਾਵਾ ਪੁਲਿਸ ਨੂੰ ਮਾਮਲੇ ਦੀ ਜਾਂਚ ਅਤੇ ਅਪਰਾਧਾਂ ਨੂੰ ਰੋਕਣ ਲਈ ਕਈ ਨਮੋਸ਼ੀ ਭਰੇ ਪਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੂੰ ਮੂਸੇਵਾਲਾ ਦੇ ਕਤਲ ਨੂੰ ਗੈਂਗਵਾਰ ਨਾਲ ਜੋੜ ਕੇ ਆਪਣਾ ਬਿਆਨ ਸਪੱਸ਼ਟ ਕਰਨਾ ਪਿਆ।

LEAVE A REPLY

Please enter your comment!
Please enter your name here