ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਦੇ 21 ਸਾਲ ਪੂਰੇ ਹੋਣ ਮੌਕੇ ਕਰਵਾਇਆ ਸ਼ੁਕਰਾਨਾ ਸਮਾਗਮ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਨਿਰੋਲ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਲਈ ਯਤਨਸ਼ੀਲ ਜਥੇਬੰਦੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕੇਂਦਰੀ ਦਫ਼ਤਰ ਲੁਧਿਆਣਾ ਦੇ ਅਦਾਰੇ ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਦੇ 21 ਸਾਲ ਪੂਰੇ ਅਤੇ 22ਵਾਂ ਸਾਲ ਸ਼ੁਰੂ ਹੋਣ ਤੇ ਗੁਰੂ ਸਾਹਿਬ ਜੀ ਦੇ ਸ਼ੁਕਰਾਨੇ ਅਤੇ ਸਰਬੱਤ ਦੀ ਚੜ੍ਹਦੀਕਲਾ ਲਈ ਸ਼ੁਕਰਾਨਾ ਸਮਾਗਮ ਦਾ ਆਯੋਜਨ ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਜਸਬੀਰ ਸਿੰਘ, ਭਾਈ ਅਮਰੀਕ ਸਿੰਘ, ਭਾਈ ਮਨਜੀਤ ਸਿੰਘ ਭਟੋਲੀਆਂ ਵਾਲਿਆਂ ਦੇ ਜਥੇ ਨੇ ਇਲਾਹੀ ਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।

Advertisements

ਸਿੱਖ ਵਿਦਵਾਨ ਇਤਿਹਾਸਕਾਰ ਡਾ ਸੁਖਪ੍ਰੀਤ ਸਿੰਘ ਉਦੋਕੇ, ਸ ਹਰਵਿੰਦਰ ਸਿੰਘ ਨੰਗਲ ਈਸ਼ਰ, ਭਾਈ ਨਛੱਤਰ ਸਿੰਘ ਬ੍ਰਹਮਜੀਤ, ਆਸ ਕਿਰਨ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਡਾ ਜਸਵਿੰਦਰ ਸਿੰਘ ਡੋਗਰਾ ਨੇ ਗੁਰਬਾਣੀ ਵੀਚਾਰਾਂ, ਇਤਿਹਾਸਕ ਵੀਚਾਰਾਂ ਦੀ ਸਾਂਝ ਪਾਈ। ਸਮਾਗਮ ਵਿਚ ਸਟੇਜ ਸਕੱਤਰ ਦੀ ਭੂਮਿਕਾ ਸ ਅਮਰੀਕ ਸਿੰਘ ਕਬੀਰਪੁਰ ਨੇ ਸੁੱਚਜੇ ਢੰਗ ਨਾਲ ਨਿਭਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਹਾਦਰ ਸਿੰਘ ਸਿੱਧੂ,  ਕਮਲਜੀਤ ਸਿੰਘ ਕਬੀਰਪੁਰ, ਗੁਰਪ੍ਰੀਤ ਸਿੰਘ ਪਥਿਆਲ, ਏਕਮਜੋਤ ਸਿੰਘ ਸੇਖੋਂ, ਬਲਜੀਤ ਸਿੰਘ, ਸੁਖਵਿੰਦਰ ਸਿੰਘ, ਹਰਸਿਮਰਨ ਸਿੰਘ ਕੰਧਾਲਾ, ਬਨਪ੍ਰੀਤ ਸਿੰਘ ਸਤੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

LEAVE A REPLY

Please enter your comment!
Please enter your name here