ਮਲੇਰੀਆ, ਡੇਂਗੂ ਚਿਕਨਗੂਣੀਆ ਦੇ ਮਰੀਜ਼ਾਂ ਦੀ ਬਰਸਾਤ ਦੇ ਮੌਸਮ ਵਿੱਚ ਗਿਣਤੀ ਸ਼ੁਰੂ ਹੋ ਜਾਂਦੀ ਹੈ ਵਧਣੀ: ਸਿਹਤ ਵਿਭਾਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਵੈਕਟਰ ਬੌਰਨ ਬਿਮਾਰੀਆਂ ਜਿਵੇਂ ਮਲੇਰੀਆ, ਡੇਂਗੂ ਚਿਕਨਗੂਣੀਆ ਦੇ ਮਰੀਜ਼ਾਂ ਦੀ ਬਰਸਾਤ ਦੇ ਮੌਸਮ ਵਿੱਚ ਗਿਣਤੀ ਵਧਣੀ ਸ਼ੁਰੂ ਹੋ ਜਾਂਦੀ ਹੈ । ਸਿਹਤ ਵਿਭਾਗ ਇਨਾਂ ਬੀਮਾਰੀਆਂ ਦੇ ਬਚਾਅ ਲਈ ਸਮੇਂ-ਸਮੇਂ ਤੇ ਜਾਗਰੂਕ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਸੁਚੇਤ ਕਰਦਾ ਰਹਿੰਦਾ ਹੈ। ਇਸੇ ਲੜੀ ਤਹਿਤ ਹਫਤੇ ਦੇ ਹਰ ਸ਼ੁਕਰਵਾਰ ਨੂੰ ਖੁਸ਼ਕ ਦਿਵਸ (ਡਰਾਈ-ਡੇ) ਵਜੋਂ ਮਨਾ ਕੇ ਸਿਹਤ ਵਿਭਾਗ ਦੇ ਐਂਟੀ ਲਾਰਵਾ ਵਿੰਗ ਅਤੇ ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ ਘਰ ਘਰ ਵਿਜ਼ਿਟ  ਦੌਰਾਨ ਕੂਲਰ, ਗਮਲੇ, ਛੱਤਾਂ ਤੇ ਪਿਆ ਸਮਾਨ, ਫਰਿਜ ਦੀ ਟਰੇਅ ਆਦਿ ਵਿੱਚ ਜਮਾ ਪਾਣੀ ਨੂੰ ਨਸ਼ਟ ਕਰਵਾਕੇ, ਪੂਰੀ ਤਰ੍ਹਾਂ  ਖੁਸ਼ਕ (ਡਰਾਈ) ਰੱਖਣ ਲਈ ਕਿਹਾ ਜਾਦਾ ਹੈ ਤਾਂ ਜੋ ਇਹ ਬਿਮਾਰੀਆਂ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਖਤਮ ਕੀਤਾ ਜਾਂਦਾ ਜਾ ਸਕੇ।

Advertisements

ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ.ਜਗਦੀਪ ਸਿੰਘ ਨੇ ਦੱਸਿਆ ਕਿ 1 ਜੁਲਾਈ ਤੋਂ ਡੇਂਗੂ ਜਾਗਰੂਕਤਾ ਮਹੀਨੇ ਦੀ ਸ਼ੁਰੂਆਤ ਮੌਕੇ ਅਤੇ ਕਾਰਜਕਾਰੀ ਸਿਵਲ ਸਰਜਨ ਡਾ.ਪਵਨ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਐਂਟੀ ਲਾਰਵਾ ਟੀਮਾਂ ਵਲੋਂ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚ ਅੱਜ ਖੁਸ਼ਕ ਦਿਵਸ ਦੇ ਸਬੰਧ ਵਿੱਚ 815 ਘਰਾਂ ਵਿੱਚ ਦਸਤਕ ਦੇਕੇ 3115 ਕੰਨਟੇਨਰ ਚੈਕ ਕੀਤੇ ਗਏ ਅਤੇ ਇਨਾਂ ਵਿੱਚੋ 26 ਕੰਨਟੇਨਰਾਂ ਵਿੱਚ ਲਾਰਵਾ ਪਾਇਆ ਗਿਆ ਜਿਸ ਨੂੰ ਮੌਕੇ ਤੇ ਹੀ ਨਸ਼ਟ ਕਰ ਦਿੱਤਾ ਗਿਆ ਹੈ । ਇਸ ਮੌਕੇ ਸਿਹਤ ਕਾਮਿਆਂ ਵਲੋਂ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ। ਮੱਛਰ ਦੇ ਕਟੱਣ ਤੋਂ ਬਚਾਅ ਲਈ ਦਿਨ ਵਿੱਚ ਪੂਰੀਆਂ ਬਾਹਾਂ ਦੇ ਕੱਪੜੇ ਪਹਿਨਣ, ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕਰਨ ਅਤੇ ਸਾਫ ਸਫਾਈ ਦਾ ਪੂਰਾ ਧਿਆਨ ਰੱਖਣ ਨਾਲ ਅਸੀਂ ਇਨਾਂ ਬੀਮਾਰੀਆਂ ਤੋਂ ਬੱਚ ਸਕਦੇਂ ਹਾਂ । ਉਨਾਂ ਸਮੂਹ  ਸ਼ਹਿਰ ਵਾਸੀਆਂ ਨੂੰ ਸਰਵੇ ਕਰ ਰਹੀਆਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ।

LEAVE A REPLY

Please enter your comment!
Please enter your name here