ਆਜ਼ਾਦੀ ਸੰਗਰਾਮ ਦੇ ਨਾਇਕਾਂ ਦੇ ਯੋਗਦਾਨ ਨੂੰ ਦੇਸ਼ਵਾਸੀਆਂ ਸਾਹਮਣੇ ਲਿਆਉਣ ਲਈ ਵਿਸ਼ੇਸ਼ ਮੁਹਿੰਮ ਜਾਰੀ

ਪਟਿਆਲਾ (ਦ ਸਟੈਲਰ ਨਿਊਜ਼)। ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ  ਨੂੰ ਸਮਰਪਿਤ ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਤਹਿਤ ਸਰਕਾਰ ਵੱਲੋਂ ਵੱਖ ਵੱਖ ਸਮਾਗਮ ਕਰਵਾ ਕੇ ਦੇਸ਼ਵਾਸੀਆਂ ਨੂੰ ਦੇਸ਼ ਦੀ ਆਜ਼ਾਦੀ ‘ਚ ਯੋਗਦਾਨ ਪਾਉਣ ਵਾਲੇ ਨਾਇਕਾਂ ਦੇ ਜੀਵਨ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਇਸ ਲੜੀ ਤਹਿਤ ਆਜ਼ਾਦੀ ਸੰਗਰਾਮ ‘ਚ ਯੋਗਦਾਨ ਪਾਉਣ ਵਾਲੇ ਉਨ੍ਹਾਂ ਨਾਇਕਾਂ ਦੀ ਪਹਿਚਾਣ ਕਰਨ ਲਈ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਨ੍ਹਾਂ ਵੱਲੋਂ ਆਜ਼ਾਦੀ ਸੰਘਰਸ਼ ‘ਚ ਯੋਗਦਾਨ ਤਾਂ ਪਾਇਆ ਗਿਆ ਪਰ ਉਨ੍ਹਾਂ ਦਾ ਯੋਗਦਾਨ ਕੀਤੇ ਵੀ ਉਜਾਗਰ ਨਾ ਹੋਣ ਕਾਰਨ ਉਨ੍ਹਾਂ ਦੀ ਪਹਿਚਾਣ ਨਹੀਂ ਹੋ ਸਕੀ ਹੈ।

Advertisements


ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਅਰਧ ਸਰਕਾਰੀ ਪੱਤਰ ਜਾਰੀ ਕਰਕੇ ਡਿਪਟੀ ਕਮਿਸ਼ਨਰ ਰਾਹੀਂ ਸਮੂਹ ਐਸ.ਡੀ.ਐਮਜ਼ ਨੂੰ ਸਬ-ਡਵੀਜ਼ਨ ਪੱਧਰ ‘ਤੇ ਅਜਿਹੇ ਨਾਇਕਾਂ ਦੀ ਪਹਿਚਾਣ ਕਰਨ ਲਈ ਕਿਹਾ ਗਿਆ ਹੈ ਜੋ ਦੇਸ਼ ਦੇ ਆਜ਼ਾਦੀ ਸੰਘਰਸ਼ ‘ਚ ਸ਼ਾਮਲ ਸਨ, ਪਰ ਦੇਸ਼ਵਾਸੀ ਅੱਜ ਤੱਕ ਉਨ੍ਹਾਂ ਵੱਲੋਂ ਪਾਏ ਯੋਗਦਾਨ ਤੋਂ ਅਣਜਾਣ ਹਨ ਅਜਿਹੇ ਨਾਇਕਾਂ ਨੂੰ ਦੇਸ਼ਵਾਸੀਆਂ ਦੇ ਸਾਹਮਣੇ ਲਿਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਇਨ੍ਹਾਂ ਨਾਇਕਾਂ ਵੱਲੋਂ ਆਜ਼ਾਦੀ ਸੰਗਰਾਮ ‘ਚ ਪਾਏ ਯੋਗਦਾਨ ਬਾਰੇ ਦੇਸ਼ਵਾਸੀ ਜਾਣੂ ਹੋ ਸਕਣ।

LEAVE A REPLY

Please enter your comment!
Please enter your name here