ਈ-ਵਾਹਨ ਪ੍ਰੋਜੈਕਟ ਤਹਿਤ ਪ੍ਰਦੂਸ਼ਣ ਜਾਂਚ ਸੈਂਟਰ ਖੋਲ੍ਹਣ ਦਾ ਸੁਨਹਿਰੀ ਮੌਕਾ

ਪਟਿਆਲਾ(ਦ ਸਟੈਲਰ ਨਿਊਜ਼): ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ‘ਈ-ਵਾਹਨ ਕੰਪਨੀ’ ਨਾਲ ਸੰਪਰਕ ਕਰਕੇ ਪਟਿਆਲਾ ਜ਼ਿਲ੍ਹੇ ‘ਚ ਵੱਖ ਵੱਖ ਪੈਟਰੋਲ ਪੰਪਾਂ ‘ਤੇ ਪ੍ਰਦੂਸ਼ਣ ਜਾਂਚ ਸੈਂਟਰ ਖੋਲ੍ਹਣ ਅਤੇ ਸੈਂਟਰਾਂ ਵਿੱਚ ਬਤੌਰ ਸੈਂਟਰ ਮੈਨੇਜਰ ਨੌਕਰੀ ਕਰਨ ਲਈ ਇਕ ਵਿਸ਼ੇਸ਼ ਪਹਿਲ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਨਿੱਜੀ ਵਾਹਨਾਂ ਦੀ ਵਰਤੋ ‘ਚ ਤੇਜ਼ੀ ਨਾਲ ਵਾਧਾ ਹੋਣ ਕਾਰਨ ਵਾਤਾਵਰਨ ਬਹੁਤ ਪ੍ਰਦੂਸ਼ਿਤ ਹੋ ਰਿਹਾ ਹੈ, ਇਸ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਈ-ਵਾਹਨ ਪ੍ਰੋਜੈਕਟ ਤਹਿਤ ਵੱਖ-ਵੱਖ ਪੈਟਰੋਲ ਪੰਪਾਂ ‘ਤੇ ਪ੍ਰਦੂਸ਼ਣ ਜਾਂਚ ਸੈਂਟਰ ਖੋਲੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਨੌਜਵਾਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੈ ਤੇ ਬਾਰਵੀਂ ਜਾਂ ਡਿਗਰੀ/ਡਿਪਲੋਮਾ ਮਕੈਨੀਕਲ ਇੰਜੀਨੀਅਰਿੰਗ ਵਿੱਚ ਪਾਸ ਹਨ ਉਹ ਗੂਗਲ ਫਾਰਮ https://tinyurl.com/evahanpta ‘ਤੇ ਅਪਲਾਈ ਕਰ ਸਕਦੇ ਹਨ।

Advertisements

ਇਸ ਸਬੰਧੀ ਵਧੇਰੇ ਸ਼ਰਤਾਂ ਅਤੇ ਯੋਗਤਾਵਾਂ ਦੀ ਜਾਣਕਾਰੀ ਗੂਗਲ ਫਾਰਮ ‘ਤੇ ਦੇਖੀ ਜਾ ਸਕਦੀ ਹੈ ਅਤੇ ਜਾਣਕਾਰੀ ਲਈ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਤੋਂ ਸ਼ਾਮ 5 ਵੱਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ ਮਿੰਨੀ ਸਕੱਤਰੇਤ ਪਟਿਆਲਾ ਜਾਂ ਹੈਲਪਲਾਈਨ ਨੰਬਰ 9877610877 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here