ਅਮਰਨਾਥ ਯਾਤਰੀਆਂ ਲਈ ਕੀਤੇ ਜਾਣ ਪੁਖਤਾ ਪ੍ਰਬੰਧ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। 17 ਅਗਸਤ ਤੱਕ ਚੱਲਣ ਵਾਲੀ ਅਮਰਨਾਥ ਯਾਤਰਾ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਸਿਵਲ ਅਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਯਾਤਰੀਆਂ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਐਸ.ਐਸ.ਪੀ.ਸਰਤਾਜ ਸਿੰਘ ਚਾਹਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

Advertisements

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੁਰੱਖਿਆ ਦੇ ਲਿਹਾਜ਼ ਨਾਲ ਫੌਜ ਦੇ ਅਧਿਕਾਰੀਆਂ ਸਮੇਤ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਆਪਸੀ ਤਾਲਮੇਲ ਨਾਲ ਸਾਂਝੇ ਤੌਰ ’ਤੇ ਪੈਟਰੋÇਲੰਗ ਕਰਨਾ ਯਕੀਨੀ ਬਣਾਉਣ। ਇਸ ਤੋਂ ਇਲਾਵਾ ਯਾਤਰੀਆਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਿਹਤ ਸਹੂਲਤਾਂ ਲਈ ਮੈਡੀਕਲ ਟੀਮਾਂ ਤੋਂ ਇਲਾਵਾ ਐਂਬੂਲੈਂਸਾਂ ਦਾ ਵੀ ਉਚਿਤ ਪ੍ਰਬੰਧ ਰੱਖਿਆ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ 24 ਘੰਟੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਆਪਣਾ ਐਕਸ਼ਨ ਪਲਾਨ ਵੀ ਤਿਆਰ ਕੀਤਾ ਜਾਵੇ। ਉਨ੍ਹਾਂ ਜਿਥੇ ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਨੂੰ ਰਿਕਵਰੀ ਵੈਨਾਂ ਦਾ ਪ੍ਰਬੰਧ ਕਰਨ ਲਈ ਕਿਹਾ, ਉਥੇ ਸਬੰਧਤ ਅਧਿਕਾਰੀਆਂ ਨੂੰ ਪੀਣ ਵਾਲੇ ਪਾਣੀ ਤੋਂ ਲੈ ਕੇ ਯਾਤਰੀਆਂ ਲਈ ਹਰ ਸਹੂਲਤ ਦਾ ਸੁਚੱਜਾ ਪ੍ਰਬੰਧ ਕਰਨ ਲਈ ਵੀ ਕਿਹਾ।

ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੁਰੱਖਿਆ ਦੇ ਲਿਹਾਜ਼ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਪੇਸ਼ੀ ਨਹੀਂ ਰਹਿਣੀ ਚਾਹੀਦੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸੰਦੀਪ ਕੁਮਾਰ, ਐਸ.ਪੀ. ਮੁਖਤਿਆਰ ਸਿੰਘ, ਐਸ.ਡੀ.ਐਮ. ਮੁਕੇਰੀਆਂ ਕੰਵਲਜੀਤ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ਼ਿਵਰਾਜ ਸਿੰਘ ਬੱਲ, ਕਾਰਜਕਾਰੀ ਸਿਵਲ ਸਰਜਨ ਡਾ. ਪਵਨ ਕੁਮਾਰ ਤੋਂ ਇਲਾਵਾ ਡੀ.ਐਸ.ਪੀਜ਼ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।  

LEAVE A REPLY

Please enter your comment!
Please enter your name here