ਸਾਬਕਾ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਬਣ ਸਕਦੇ ਹਨ ਐਨਡੀਏ ਦੇ ਉਪ ਰਾਸ਼ਟਰਪਤੀ, 6 ਅਗਸਤ ਨੂੰ ਹੋਣਗੀਆਂ ਚੋਣਾਂ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਐਨਡੀਏ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਾਏ ਜਾਣ ਦੀ ਸੰਭਾਵਨੀ ਜਤਾਈ ਜਾ ਰਹੀ ਹੈ । ਜਿਸਦੇ ਕਾਰਣ ਇਹ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹੈ। ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪਿ੍ਰਤਪਾਲ ਨੇ ਕਿਹਾ ਕਿ ਜੇਕਰ ਐਨਡੀਏ ਕੈਪਟਨ ਅਮਰਿੰਦਰ ਸਿੰਘ ਨੂੰ ਮੀਤ ਪ੍ਰਧਾਨ ਬਣਾਉਣ ਨੂੰ ਲੈ ਕੇ ਵਿਚਾਰ ਕਰ ਰਹੀ ਹੈ। ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵਧੀਆਂ ਸਬੰਧ ਹਨ।

Advertisements

ਦੱਸ ਦਈਏ ਕਿ ਕੈਪਟਨ ਅਮਰਿੰਦਰ ਜੋ ਕਿ ਫਿਲਹਾਲ ਆਪਣੀ ਰੀਡ ਦੀ ਹੱਡੀ ਆਰੇਸਨ ਲਈ ਲੰਡਨ ਗਏ ਹੋਏ ਸਨ ਅਤੇ ਉਹ ਛੇਤੀ ਹੀ ਭਾਰਤ ਵਾਪਸ ਆਉਣਗੇ। ਇਹ ਵੀ ਖਬਰ ਸਾਹਮਣੇ ਆ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਜਲਦ ਹੀ ਭਾਜਪਾ ਵਿੱਚ ਸ਼ਾਮਿਲ ਹੋਵੇਗੀ। ਇਸਤੋਂ ਬਾਅਦ ਉਹਨਾਂ ਨੂੰ ਉਪ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਬਣਾਇਆਂ ਜਾ ਸਕਦਾ ਹੈ। ਭਾਰਤ ਦੇ 16ਵੇਂ ਉਪ ਰਾਸ਼ਟਰਪਤੀ ਦੀ ਚੋਣ ਲਈ 6 ਅਗਸਤ ਨੂੰ ਚੋਣਾਂ ਹੋਣਗੀਆਂ, ਨਾਮਜ਼ਦਗੀ ਦੀ ਆਖਰੀ ਮਿਤੀ 19 ਜੁਲਾਈ ਨੂੰ ਨਿਰਧਾਰਤ ਕੀਤੀ ਗਈ ਹੈ, ਭਾਰਤ ਦੇ ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਐਲਾਨ ਕੀਤਾ ਸੀ। ਉਪ-ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਦੇ 10 ਅਗਸਤ ਨੂੰ ਅਹੁਦਾ ਛੱਡਣ ਤੋਂ ਚਾਰ ਦਿਨ ਪਹਿਲਾਂ ਚੋਣਾਂ ਹੋਣੀਆਂ ਹਨ।

LEAVE A REPLY

Please enter your comment!
Please enter your name here