ਕੌਮੀ ਡਾਕਟਰ ਦਿਵਸ: ਵਧੀਆ ਸੇਵਾਵਾਂ ਦੇਣ ਵਾਲੇ ਡਾਕਟਰ ਸਨਮਾਨਿਤ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ। ਰਾਸ਼ਟਰੀ ਡਾਕਟਰ ਦਿਵਸ ਹਰ ਸਾਲ 1 ਜੁਲਾਈ ਨੂੰ ਮਨਾਇਆ ਜਾਂਦਾ ਹੈ, ਇਸ ਦਿਨ ਨੂੰ ਮਨਾਉਣ ਦਾ ਮਕਸਦ ਲੋਕਾਂ ਨੂੰ ਬਿਹਤਰ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਡਾਕਟਰਾਂ ਦੀ ਸਮਰਪਿਤ ਸੇਵਾ ਲਈ ਧੰਨਵਾਦ ਕਰਨਾ ਹੈ। ਕਰੋਨਾ ਮਹਾਮਾਰੀ ਦੌਰਾਨ ਡਾਕਟਰ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ। ਤਾਂ ਜੋ ਮਰੀਜ਼ਾਂ ਦੀ ਜਾਨ ਬਚਾਈ ਜਾ ਸਕੇ। ਇਸੇ ਲਈ ਹੀ ਡਾਕਟਰ ਨੂੰ ਧਰਤੀ ਦਾ ਰੱਬ ਕਿਹਾ ਜਾਂਦਾ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਕੌਮੀ ਡਾਕਟਰ ਦਿਵਸ ਮੌਕੇ ਕਰਵਾਏ ਪ੍ਰੋਗਰਾਮ ਦੌਰਾਨ ਕੀਤਾ।

Advertisements

ਉਨ੍ਹਾਂ ਡਾਕਟਰ ਦਿਵਸ ਮਨਾਉਣ ਦਾ ਪਿਛੋਕੜ ਦੱਸਦੇ ਹੋਏ ਕਿਹਾ ਕਿ ਪਹਿਲੀ ਵਾਰ ਡਾਕਟਰ ਦਿਵਸ ਮਾਰਚ 1933 ਵਿਚ ਅਮਰੀਕਾ ਦੇ ਜਾਰਜੀਆ ਸੂਬੇ ਵਿਚ ਮਨਾਇਆ ਗਿਆ ਸੀ, ਇਸ ਦਿਨ ਨੂੰ ਡਾਕਟਰਾਂ ਨੂੰ ਕਾਰਡ ਭੇਜ ਕੇ ਅਤੇ ਮ੍ਰਿਤਕ ਡਾਕਟਰਾਂ ਦੀਆਂ ਕਬਰਾਂ ‘ਤੇ ਫੁੱਲ ਚੜ੍ਹਾ ਕੇ ਮਨਾਇਆ ਗਿਆ ਸੀ, ਵੱਖ-ਵੱਖ ਦੇਸ਼ਾਂ ਵਿਚ ਡਾਕਟਰ ਦਿਵਸ ਵੱਖ-ਵੱਖ ਮਿਤੀਆਂ ਨੂੰ ਮਨਾਇਆ ਜਾਂਦਾ ਹੈ। ਅਮਰੀਕਾ ਵਿੱਚ ਇਹ 30 ਮਾਰਚ ਨੂੰ ਕਿਊਬਾ ਵਿੱਚ 3 ਦਸੰਬਰ ਨੂੰ ਅਤੇ ਈਰਾਨ ਵਿੱਚ 23 ਅਗਸਤ ਨੂੰ ਮਨਾਇਆ ਜਾਂਦਾ ਹੈ।

ਭਾਰਤ ‘ਚ ਪਹਿਲੀ ਵਾਰ 1991 ਵਿੱਚ ਡਾਕਟਰ ਦਿਵਸ ਮਨਾਇਆ ਗਿਆ ਸੀ। ਇਹ ਦਿਨ ਭਾਰਤ ਵਿੱਚ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਡਾਕਟਰ ਬਿਧਾਨ ਚੰਦਰ ਰਾਏ ਦੇ ਸਨਮਾਨ ਵਿੱਚ ਮਨਾਇਆ ਜਾਂਦਾ ਹੈ। ਮਾਨਵਤਾ ਦੀ ਸੇਵਾ ਵਿੱਚ ਡਾ. ਬਿਧਾਨ ਚੰਦਰ ਰਾਏ ਦਾ ਬਹੁਤ ਵੱਡਾ ਯੋਗਦਾਨ ਹੈ, ਡਾ. ਰਾਏ ਇੱਕ ਮਹਾਨ ਡਾਕਟਰ ਸਨ। ਉਨ੍ਹਾਂ ਦਾ ਜਨਮ 1 ਜੁਲਾਈ 1882 ਨੂੰ ਹੋਇਆ ਸੀ ਅਤੇ ਇਸ ਤਾਰੀਖ ਨੂੰ 1962 ਨੂੰ ਮੌਤ ਹੋ ਗਈ ਸੀ। ਉਨ੍ਹਾਂ ਨੂੰ 4 ਫਰਵਰੀ 1961 ਨੂੰ ਭਾਰਤ ਰਤਨ ਮਿਲਿਆ। ਟੀਬੀ ਵਰਗੀਆਂ ਮੈਡੀਕਲ ਸੰਸਥਾਵਾਂ ਦੀ ਸਥਾਪਨਾ ਵਿੱਚ ਉਨ੍ਹਾਂ ਦਾ ਅਹਿਮ ਯੋਗਦਾਨ ਸੀ।

ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਇਸ ਵਾਰ ਕੌਮੀ ਡਾਕਟਰ ਦਿਵਸ ਮੌਕੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਵਧੀਆ ਸਿਹਤ ਸੇਵਾਵਾਂ ਦੇਣ ਵਾਲੇ ਡਾਕਟਰਾਂ ਨੂੰ ਸਨਮਾਨਿਤ ਕੀਤਾ ਗਿਆ। ਡਾਕਟਰ ਦਿਵਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸੰਦੀਪ ਭੋਲਾ ਨੇ ਦੱਸਿਆ ਕਿ ਸਟੇਟ ਹੈਲਥ ਅਥਾਰਟੀ ਨੇ ਡਾ. ਮਨਜੀਤ ਨਾਗਰਾ,ਡਾ. ਸਿਮਰਦੀਪ ਕੌਰ,ਡਾ. ਰਵੀ ਕੁਮਾਰ,ਡਾ. ਦਵਿੰਦਰ ਪਾਲ ਸਿੰਘ,ਡਾ. ਸੁਖਵਿੰਦਰ ਪਾਲ ਸਿੰਘ,ਡਾ. ਅਰਸ਼ਬੀਰ ਨੂੰ ਬੇਹਤਰ ਸਿਹਤ ਸਹੂਲਤਾਂ ਦੇਣ ਲਈ ਚੁਣਿਆ ਹੈ। ਇਨ੍ਹਾਂ ਸਾਰੇ ਡਾਕਟਰਾਂ ਨੂੰ ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰਬੀਰ ਕੌਰ ਜੀ ਵਲੋਂ ਅੱਜ ਸਿਵਲ ਹਸਪਤਾਲ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅੰਨੂ ਸ਼ਰਮਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸੰਦੀਪ ਭੋਲਾ, ਡੀਡੀਐਚੳ ਡਾ.ਕਪਿਲ ਡੋਗਰਾ,ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਣਦੀਪ ਸਿੰਘ, ਐਸ.ਐਮ.ਓ ਡਾ. ਸੰਦੀਪ ਧਵਨ, ਐਸਐਮੳ ਡਾ. ਕਮਲ ਕਿਸ਼ੋਰ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ,ਬੀ.ਈ.ਈ ਰਵਿੰਦਰ ਜੱਸਲ, ਪ੍ਰਭਾਤ ਸ਼ਰਮਾ, ਜ਼ਿਲ੍ਹਾ ਕੁਆਰਡੀਨੇਟਰ ਵਰੂਨ ਸੂੰਦ, ਜ਼ਿਲ੍ਹਾ ਕੁਆਰਡੀਨੇਟਰ ਕਿਰਨ ਸਮੇਤ ਵੱਡੀ ਗਿਣਤੀ ਵਿਚ ਡਾਕਟਰ ਸਾਹਿਬਾਨ ਹਾਜ਼ਰ ਸਨ।

LEAVE A REPLY

Please enter your comment!
Please enter your name here