ਸਮਾਰਟ ਸਕੂਲ ਨਸਰਾਲਾ ਦਾ ਬਾਰਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਕੂਲ ਸਿੱਖਿਆਂ ਬੋਰਡ ਦੀ ਬਾਰਵੀਂ ਜਮਾਤ ਦਾ ਨਤੀਜਾ ਘੋਸ਼ਿਤ ਹੋਣ ਉਪਰੰਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਸਰਾਲਾ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਹਮੇਸ਼ਾਂ ਦੀ ਤਰ੍ਹਾਂ ਇਸ ਬਾਰ ਵੀ ਆਪਣਾ ਸ਼ਾਨਦਾਰ ਪ੍ਰਦਰਸ਼ਨ ਦਿੱਤਾ। ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ਰੰਸੀਪਲ ਕਰੁਣ ਸ਼ਰਮਾਂ ਨੇ ਦੱਸਿਆਂ ਕਿ ਸਕੂਲ ਦੇ 12 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ ਅਤੇ ਬਾਕੀ ਵਿਦਿਆਰਥੀ 80 ਪ੍ਰਤੀਸ਼ਤ ਤੋਂ ਵੱਧ ਅੰਕ ਲੈ ਕੇ ਪਾਸ ਹੋਏ ਹਨ। ਉਹਨਾਂ ਦੱਸਿਆਂ ਕਿ ਸਕੂਲ ਵਿੱਚੋਂ ਬਾਰਵੀਂ ਜਮਾਤ ਦੀ ਵਿਦਿਆਰਥਣ ਲਵਲੀ ਨੇ 96 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ ਹੈ ਅਤੇ ਨੀਤਿਕਾਂ ਅਤੇ ਕ੍ਰਿਸ਼ਨ ਘਨੱਈਆਂ ਨੇ 95.2 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਤਨਵੀਰ ਸਿੰਘ ਅਤੇ ਹਰਮਨ ਨੇ 93 ਪ੍ਰਤੀਸਤ ਅੰਕ ਹਾਸਿਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ।

Advertisements

ਉਹਨਾਂ ਨੇ ਇਸ ਸਾਰੇ ਨਤੀਜੇ ਦੀ ਜਿੱਤ ਦਾ ਸਿਹਰਾ ਆਪਣੇ ਸਕੂਲ ਦੇ ਮਿਹਨਤੀ ਲੈਕਚਰਾਰ ਸਾਹਿਬਾਨਾਂ ਦੇ ਸਿਰ ਬੰਨਿਆਂ। ਜਿਹਨਾਂ ਨੇ ਵਿਦਿਆਰਥੀਆਂ ਨੂੰ ਪੂਰੀ-ਪੂਰੀ ਲਗਨ ਤੇ ਮਿਹਨਤ ਨਾਲ ਪੜ੍ਹਾਇਆਂ। ਉਹਨਾਂ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਮਿਹਨਤ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਦਾ ਵੀ ਬਹੁਤ ਸਹਿਯੋਗ ਰਿਹਾ। ਇਸ ਮੌਕੇ ਤੇ 90 ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਪਿ੍ਰੰਸੀਪਲ ਸਾਹਿਬ ਅਤੇ ਸਮੂਹ ਸਟਾਫ ਵੱਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੋਕੇ ਲੈਕ.ਕੁਲਵਿੰਦਰ ਸਿੰਘ, ਲੈਕ.ਬਲਵੀਰ ਚੰਦ, ਲੈਕ.ਸੁਖਦੇਵ ਸਿੰਘ, ਲੈਕ.ਨੀਲਮ, ਲੈਕ. ਨਵਜੋਤ ਕੌਰ, ਸੰਜੀਤ, ਰਾਜਵਿੰਦਰ ਕੌਰ, ਵਿਸ਼ਾਲ ਅਤੇ ਹਰਪ੍ਰੀਤ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here