ਨਸ਼ੀਲੇ ਪਾਉਡਰ ਸਹਿਤ ਰਮਨ ਅਤੇ ਬੀਰਵਲ ਨੂੰ ਹਾਜੀਪੁਰ ਪੁਲਿਸ ਨੇ ਕੀਤਾ ਗਿਰਫ਼ਤਾਰ

Dav
GNA University

ਹਾਜੀਪੁਰ (ਦ ਸਟੈਲਰ ਨਿਊਜ਼), ਰਿਪੋਰਟ: ਪ੍ਰਵੀਣ ਸੋਹਲ। ਸਰਤਾਜ ਸਿੰਘ ਚਾਹਲ ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਤੇ ਸ੍ਰੀ ਪਰਮਜੀਤ ਸਿੰਘ ਡੀ.ਐਸ.ਪੀ ਸਬ ਡਵੀਜਨ ਮੁਕੇਰੀਆ ਦੀਆਂ ਹਦਾਇਤਾ ਅਨੁਸਾਰ ਇੰਸਪੈਕਟਰ ਅਮਰਜੀਤ ਕੌਰ ਥਾਣਾ ਮੁੱਖੀ ਹਾਜੀਪੁਰ ਦੀ ਨਿਗਰਾਨੀ ਅਧੀਨ ਏ.ਐਸ.ਆਈ ਪ੍ਰਵੇਸ਼ ਕੁਮਾਰ ਨੇ ਪੁਲਿਸ ਪਾਰਟੀਦੇ ਨਾਲ ਗਸ਼ਤ ਦੌਰਾਨ ਨਸ਼ਾ ਤਸਕਰਾਂ ਨੂੰ ਗਿਰਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ।

Advertisements

ਪੁਲਿਸ ਨੇ ਨਹਿਰ ਦੇ ਪੁੱਲ ਤੋਂ ਰਮਨ ਕੁਮਾਰ ਪੁੱਤਰ ਸ਼ਾਮ ਲਾਲ ਵਾਸੀ ਰੇਪੁਰ ਥਾਣਾ ਤਲਵਾੜਾ ਅਤੇ ਬੀਰਵਲ ਪੁੱਤਰ ਸ਼ਸ਼ੀ ਕੁਮਾਰ ਵਾਸੀ ਸੁਭਾਸ ਨਗਰ ਹਾਜੀਪੁਰ ਨੂੰ ਸ਼ੱਕ ਦੀ ਬਿਨਾਹ ਤੇ ਰੋਕ ਕੇ ਉਹਨਾਂ ਦੀ ਤਲਾਸ਼ੀ ਲਈ। ਇਸ ਦੌਰਾਨ ਰਮਨ ਕੁਮਾਰ ਉਕਤ ਪਾਸੋਂ 21 ਗ੍ਰਾਮ ਨਸ਼ੀਲਾ ਪਾਉਡਰ ਅਤੇ ਬੀਰਵਲ ਪਾਸੋਂ 18 ਗ੍ਰਾਮ ਨਸ਼ੀਲਾ ਪਾਉਡਰ ਬਰਾਮਦ ਕੀਤਾ ਗਿਆ। ਜਿਸਤੇ ਮੁਕੱਦਮਾ ਨੰਬਰ 36 ਮਿਤੀ 01.07.2022 ਅ/ਧ 22-61-85 ਐਨਡੀਪੀਏਸ ਐਕਟ ਦੇ ਤਹਿਤ ਦਰਜ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਦੀ ਜਾ ਰਹੀ ਹੈ।

LEAVE A REPLY

Please enter your comment!
Please enter your name here