ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਲਈ ਸਿਖਲਾਈ ਕੋਰਸ 11 ਜੁਲਾਈ ਤੋਂ 22 ਜੁਲਾਈ ਤੱਕ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ ਲਈ ਡੇਅਰੀ ਸਿਖਲਾਈ ਕੋਰਸ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਦੂਜੀ ਮੰਜਿਲ, ਕਮਰਾ ਨੰ: 345 ਵਿਖੇ ਮਿਤੀ 08/07/2022 ਤੱਕ ਫਾਰਮ ਜਮ੍ਹਾਂ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਵਿੰਦਰ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਸਿਖਲਾਈ ਕਰਵਾਈ ਜਾਣੀ ਹੈ।

Advertisements

ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਜਿਲਾ ਪਠਾਨਕੋਟ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ ਜ਼ੋ ਘੱਟੋ ਘੱਟ 5ਵੀਂ ਪਾਸ ਹੋਣ,ਉਮਰ 18 ਤੋਂ 50 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜਮੀਨ ਦਾ ਪ੍ਰਬੰਧ ਹੋਵੇ ,ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2,5,10 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਪ੍ਰਤੀਸਤ ਜਨਰਲ ਅਤੇ 33 ਪ੍ਰਤੀਸਤ ਅ.ਜਾਤੀ. ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਪਠਾਨਕੋਟ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਅਧਾਰ ਕਾਰਡ ਲੈ ਕੇ ਮਿਤੀ 08/07/2022 ਤੱਕ ਫਾਰਮ ਭਰਵਾ ਸਕਦੇ ਹਨ , ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਫੋਨ ਨੰ: 0186-2345454 ਅਤੇ ਮੋਬਾਇਲ ਨੰ: (9876260243) ਅਤੇ (9888252112) ਤੇ ਸੰਪਰਕ ਕਰ ਸਕਦੇ ਹੋ।

LEAVE A REPLY

Please enter your comment!
Please enter your name here