ਅਮਨ ਅਰੋੜਾ, ਡਾ. ਇੰਦਰਬੀਰ ਨਿੱਝਰ, ਚੇਤਨ ਜੌੜੇਮਾਜ਼ਰਾ, ਫੌਜਾ ਸਿੰਘ ਸਰਾਹੀ ਅਤੇ ਅਨਮੋਲ ਗਗਨ ਮਾਨ ਅਹੁਦੇ ਦੀ ਸਹੁੰ ਚੁੱਕ ਬਣੇ ਮੰਤਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ’ਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਵਜ਼ਾਰਤ ’ਚ ਪਹਿਲਾ ਵਿਸਥਾਰ ਸਾਢੇ ਤਿੰਨ ਮਹੀਨਿਆਂ ਬਾਅਦ ਕੀਤਾ ਗਿਆ ਹੈ। ਇਸਦੇ ਨਾਲ ਹੀ ਕਈ ਪੁਰਾਣੇ ਵਜ਼ੀਰਾਂ ਦੇ ਵਿਭਾਗਾਂ ਵਿੱਚ ਵੀ ਫੇਰਬਦਲ ਹੋ ਸਕਦਾ ਹੈ।

Advertisements

ਦੱਸ ਦਈਏ ਕਿ ਨਵੇ ਮੰਤਰੀਆਂ ਵਿੱਚ ਦੂਜੀ ਵਾਰ ਜਿੱਤਣ ਵਾਲੇ ਮਾਝਾ ਦੇ ਵਿਧਾਨ ਸਭਾ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਇਸਤੋਂ ਇਲਾਵਾ ਪਹਿਲੀ ਵਾਰ ਜਿੱਤਣ ਵਾਲੇ ਮਾਝਾ ਦੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਡਾ. ਇੰਦਰਬੀਰ ਸਿੰਘ ਨਿੱਝਰ, ਮਾਲਵਾ ਦੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਚੇਤਨ ਸਿੰਘ ਜੌੜੇਮਾਜਰਾ, ਵਿਧਾਨ ਸਭਾ ਹਲਕਾ ਗੁਰੂ ਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਹੀ ਅਤੇ ਵਿਧਾਨ ਸਭਾ ਹਲਕਾ ਖਰੜ ਤੋਂ ਅਨਮੋਲ ਗਗਨ ਮਾਨ ਨੂੰ ਮੰਤਰੀ ਬਣਾਇਆ ਗਿਆ ਹੈ। ਇਨ੍ਹਾਂ 5 ਨਵੇਂ ਚਿਹਰਿਆਂ ਨੇ ਅੱਜ ਅਹੁਦੇ ਦੀ ਸਹੁੰ ਚੁੱਕ ਲਈ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਨਵੇਂ ਵਿਧਾਇਕਾਂ ਨੂੰ ਹਲਫ਼ ਦਿਵਾਇਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਮੌਜੂਦ ਸਨ।

LEAVE A REPLY

Please enter your comment!
Please enter your name here