ਸਰਹੱਦੀ ਸੂਬੇ ਪੰਜਾਬ ਵੱਲੋਂ ਸਕੂਲਾਂ ਅਤੇ ਕਾਲਜਾਂ ਵਿੱਚ ਐਨਸੀਸੀ ਨੂੰ ਪ੍ਰਫੁੱਲਤ ਕਰਨ ਦਾ ਹੰਭਲਾ

ਚੰਡੀਗੜ੍ਹ, ( ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀਆਂ ਸੂਬੇ ਦੇ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਖ਼ਾਸ ਕਰਕੇ ਭਾਰਤੀ ਫ਼ੌਜ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀਆਂ ਹਦਾਇਤਾਂ ਦੇ ਸਨਮੁਖ ਸੂਬਾ ਸਰਕਾਰ ਕਿੱਤਾਮੁਖੀ ਐਨ.ਸੀ.ਸੀ. ਨੂੰ ਸਕੂਲਾਂ-ਕਾਲਜਾਂ ਵਿੱਚ ਪ੍ਰਫੁੱਲਤ ਕਰਨ ਵੱਲ ਤਵੱਜੋ ਦੇ ਰਹੀ ਹੈ।

Advertisements

ਹਥਿਆਰਬੰਦ ਸੈਨਾਵਾਂ ਵਿੱਚ ਕਰੀਅਰ ਬਣਾਉਣ ਲਈ ਨੌਜਵਾਨਾਂ ਦੀ ਐਨ.ਸੀ.ਸੀ. ਵਿੱਚ ਰੁਚੀ ਵਧਾਉਣ ਲਈ ਸਰਹੱਦੀ ਸੂਬੇ ਦੇ ਐਨ.ਸੀ.ਸੀ. ਯੂਨਿਟਾਂ ਅਤੇ ਐਨ.ਸੀ.ਸੀ. ਸਿਖਲਾਈ ਕੇਂਦਰਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਨਵੀਆਂ ਸਹੂਲਤਾਂ ਦੀ ਸਿਰਜਣਾ ਲਈ ਸਰਕਾਰ ਨੇ ਜਿੱਥੇ ਹਾਲੀਆ ਬਜਟ ਵਿੱਚ 5 ਕਰੋੜ ਰੁਪਏ ਰੱਖੇ ਹਨ, ਉਥੇ ਭਾਰਤੀ ਫ਼ੌਜ ਨਾਲ ਵੀ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।

ਇਸ ਉਦੇਸ਼ ਦੀ ਪੂਰਤੀ ਲਈ ਸਿੱਖਿਆ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਭਾਰਤੀ ਫ਼ੌਜ ਦੇ ਲੈਫਟੀਨੈਂਟ ਜਨਰਲ ਗੁਰਬੀਰਪਾਲ ਸਿੰਘ (ਏ.ਵੀ.ਐਸ.ਐਮ, ਵੀ.ਐਸ.ਐਮ.), ਡੀ.ਜੀ,  ਐਨ.ਸੀ.ਸੀ. ਡਾਇਰੈਕਟੋਰੇਟ, ਨਵੀਂ ਦਿੱਲੀ ਅਤੇ ਮੇਜਰ ਜਨਰਲ ਰਾਜੀਵ ਛਿੱਬਰ, ਸੈਨਾ ਮੈਡਲ, ਏ.ਡੀ.ਜੀ,  ਐਨ.ਸੀ.ਸੀ. ਡਾਇਰੈਕਟੋਰੇਟ (ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਛੱਤੀਸਗੜ੍ਹ) ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਐਨ.ਸੀ.ਸੀ. ਭਾਰਤੀ ਹਥਿਆਰਬੰਦ ਫ਼ੌਜਾਂ ਵਿੱਚ ਕਰੀਅਰ ਬਣਾਉਣ ਲਈ ਇਕ ਲਾਂਚਪੈਡ ਹੈ।

ਉਨ੍ਹਾਂ ਫ਼ੌਜ ਦੇ ਅਧਿਕਾਰੀਆਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਐਨ.ਸੀ.ਸੀ. ਯੂਨਿਟਾਂ ਅਤੇ ਸਿਖਲਾਈ ਕੇਂਦਰਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਗੰਭੀਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸੇ ਬਜਟ ਸੈਸ਼ਨ ਵਿੱਚ ਐਨ.ਸੀ.ਸੀ. ਯੂਨਿਟਾਂ ਅਤੇ ਸਿਖਲਾਈ ਕੇਂਦਰਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਨਵੀਆਂ ਸਹੂਲਤਾਂ ਦੀ ਸਿਰਜਣਾ ਲਈ 5 ਕਰੋੜ ਰੁਪਏ ਰਾਖਵੇਂ ਰੱਖੇ ਹਨ। ਮੰਤਰੀ ਨੇ ਫ਼ੌਜ ਦੇ ਅਧਿਕਾਰੀਆਂ ਨਾਲ ਐਨ.ਸੀ.ਸੀ. ਨਾਲ ਸਬੰਧਤ ਕਈ ਤਕਨੀਕੀ ਮੁੱਦੇ ਵੀ ਵਿਚਾਰੇ।

LEAVE A REPLY

Please enter your comment!
Please enter your name here