ਛੇ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਫ਼ੌਜ ‘ਚ ਭਰਤੀ ਲਈ ਰਜਿਸਟਰੇਸ਼ਨ ਸ਼ੁਰੂ

ਪਟਿਆਲਾ,( ਦ ਸਟੈਲਰ ਨਿਊਜ਼)। ਫ਼ੌਜ ਦੇ ਆਰਮੀ ਭਰਤੀ ਦਫ਼ਤਰ, ਪਟਿਆਲਾ ਵੱਲੋਂ ਭਾਰਤੀ ਫ਼ੌਜ ‘ਚ ਵੱਖ-ਵੱਖ ਵਰਗਾਂ ਦੀ ਭਰਤੀ ਲਈ 5 ਜੁਲਾਈ ਤੋਂ 3 ਅਗਸਤ ਤੱਕ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ‘ਚ ਪਟਿਆਲਾ ਸਮੇਤ ਸੰਗਰੂਰ, ਮਾਨਸਾ, ਬਰਨਾਲਾ, ਮਲੇਰਕੋਟਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਹਿੱਸਾ ਲੈ ਸਕਣਗੇ। ਇਹ ਜਾਣਕਾਰੀ ਡਾਇਰੈਕਟਰ ਆਰਮੀ ਭਰਤੀ ਕਰਨਲ ਅਸੀਸ਼ ਲਾਲ ਨੇ ਦਿੱਤੀ।

Advertisements

ਕਰਨਲ ਅਸੀਸ਼ ਲਾਲ ਨੇ ਦੱਸਿਆ ਕਿ ਪਟਿਆਲਾ-ਸੰਗਰੂਰ ਰੋਡ ‘ਤੇ ਸਥਿਤ ਫ਼ਲਾਇੰਗ ਕਲੱਬ ਪਟਿਆਲਾ ਦੇ ਸਾਹਮਣੇ ਪਟਿਆਲਾ ਮਿਲਟਰੀ ਸਟੇਸ਼ਨ ਦੇ ਖੁੱਲ੍ਹੇ ਮੈਦਾਨ ਵਿਖੇ ਹੋਣ ਵਾਲੀ ਇਸ ਭਰਤੀ ਰੈਲੀ ਦੀ ਰਜਿਸਟਰੇਸ਼ਨ ਆਨ ਲਾਈਨ www.joinindianarmy.nic.in ‘ਤੇ 5 ਜੁਲਾਈ ਤੋਂ 3 ਅਗਸਤ ਤੱਕ ਕੀਤੀ ਜਾ ਸਕਦੀ ਹੈ ਅਤੇ 25 ਅਗਸਤ ਨੂੰ ਐਡਮਿਟ ਕਾਰਡ ਜਾਰੀ ਕੀਤੇ ਜਾਣਗੇ ਤੇ ਭਰਤੀ ਰੈਲੀ 17 ਸਤੰਬਰ ਤੋਂ 30 ਸਤੰਬਰ ਤੱਕ ਕਰਵਾਈ ਜਾਵੇਗੀ।

LEAVE A REPLY

Please enter your comment!
Please enter your name here