ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਨੇ ਨੈਸ਼ਨਲ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ

ਹੁਸ਼ਿਆਰਪੁਰ,( ਦ ਸਟੈਲਰ ਨਿਊਜ਼)। ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਹੁਕਮਾਂ ਤਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਪਰਾਜੀਤਾ ਜੋਸ਼ੀ ਦੀ ਪ੍ਰਧਾਨਗੀ ਹੇਠ 13 ਅਗਸਤ 2022 ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਚੀਫ ਇੰਜੀਨੀਅਰ ਸਰਕਲ ਦਫ਼ਤਰ ਪੀ.ਐਸ.ਪੀ.ਸੀ.ਐਲ. ਹੁਸ਼ਿਆਰਪੁਰ, ਐਕਸੀਅਨ ਜ਼ਿਲ੍ਹਾ ਡਵੀਜ਼ਨ ਹੁਸ਼ਿਆਰਪੁਰ, ਐਕਸੀਅਨ-2 ਸਬ-ਅਰਬਜਨ ਡਵੀਜਨ, ਬੀ.ਐਸ.ਐਨ.ਐਲ. ਹੁਸ਼ਿਆਰਪੁਰ, ਬੀ.ਡੀ.ਪੀ.ਓ. ਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

Advertisements

ਮੀਟਿੰਗ ਦੌਰਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਿਹਾ ਕਿ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਪ੍ਰੀ-ਲੀਟੀਗੇਟਿਵ ਕੇਸ ਲੈ ਕੇ ਆਉਣ, ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਇਸ ਨੈਸ਼ਨਲ ਲੋਕ ਅਦਾਲਤ ਵਿਚ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਿਹੜੇ ਕੇਸ ਕੋਰਟ ਵਿਚ ਪੈਡਿੰਗ ਚੱਲ ਰਹੇ ਹਨ, ਉਨ੍ਹਾਂ ਕੇਸਾਂ ਨੂੰ ਵੀ ਲੋਕ ਅਦਾਲਤ ਵਿਚ ਅਰਜ਼ੀ ਦੇ ਕੇ ਸਬੰਧਤ ਕੋਰਟ ਵਿਚ ਲਗਾਇਆ ਜਾ ਸਕਦਾ ਹੈ, ਕਿਉਂਕਿ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਨ੍ਹਾਂ ਫੈਸਲਿਆਂ ਦੀ ਕੋਈ ਅਪੀਲ ਨਹੀਂ ਹੁੰਦੀ ਅਤੇ ਲੋਕ ਅਦਾਲਤ ਵਿਚ ਲੱਗੀ ਕੋਰਟ ਫੀਸ ਵੀ ਵਾਪਸ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਲੋਕ ਇਸ ਲੋਕ ਅਦਾਲਤ ਵਿਚ ਕੇਸ ਲਗਾ ਕੇ ਇਸ ਦਾ ਲਾਭ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਬੀ.ਡੀ.ਪੀ.ਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਪਿੰਡਾਂ ਦੇ ਮੰਦਰ ਅਤੇ ਗੁਰਦੁਆਰਿਆਂ ਵਿਚ ਸਪੀਕਰ ਰਾਹੀਂ ਮਿਤੀ 13 ਅਗਸਤ 2022 ਨੂੰ ਜ਼ਿਲ੍ਹਾ ਕਚਹਿਰੀ ਵਿਖੇ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਪ੍ਰਚਾਰ ਕੀਤਾ ਜਾਵੇ। ਇਸ ਤੋਂ ਇਲਾਵਾ ਸੈਮੀਨਾਰ ਲਗਾਉਣ ਲਈ ਪਿੰਡ ਪੰਚਾਇਤ ਦੇ ਪੰਚ-ਸਰਪੰਚ ਨੂੰ ਵੀ ਸਮੇਂ ’ਤੇ ਸੂਚਿਤ ਕੀਤਾ ਜਾਵੇ ਤਾਂ ਜੋ ਉਹ ਮੁਫ਼ਤ ਕਾਨੂੰਨੀ ਸਹਾਇਤਾ ਦੇ ਪ੍ਰਚਾਰ ਵਿਚ ਵੱਧ ਚੜ੍ਹ ਕੇ ਹਿੱਸਾ ਲੈ ਸਕਣ।

ਉਕਤ ਤੋਂ ਇਲਾਵਾ ਵਿਕਟਮ ਕੰਪਨਸੇਸ਼ਨ ਦੀ ਜ਼ਿਲ੍ਹਾ ਪੱਧਰੀ ਕਮੇਟੀ ਜਿਸ ਦੇ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਜੋਤ ਭੱਟੀ, ਮੈਂਬਰ ਚੀਫ਼ ਜੁਡੀਸ਼ੀਅਲ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜੀਤਾ ਜੋਸ਼ੀ ਅਤੇ ਮੈਂਬਰ ਰਾਮ ਜੀ ਦਾਸ ਬੱਧਨ , ਐਡਵੋਕੇਟ ਨੇ ਇਕ ਰੋਡ ਐਕਸੀਡੈਂਟ ਕੇਸ ਵਿਚ ਮ੍ਰਿਤਕ ਦੀ ਪਤਨੀ ਸੋਨੂੰ ਨੂੰ 2 ਲੱਖ ਰੁਪਏ ਦਾ ਮੁਆਵਜ਼ਾ ਦੇਣ ਲਈ ਅਵਾਰਡ ਪਾਸ ਕੀਤਾ। 

LEAVE A REPLY

Please enter your comment!
Please enter your name here