ਗੁਰਦਾਸਪੁਰ ਵਿੱਚ ਤਾਇਨਾਤ ਐਸਪੀ ਹੈਡ ਕੁਆਰਟਰ ਗੁਰਮੀਤ ਸਿੰਘ ਨੂੰ ਜ਼ਬਰ ਜਨਾਹ ਦੇ ਮਾਮਲੇ ਵਿੱਚ ਕੀਤਾ ਗ੍ਰਿਫਤਾਰ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਜ਼ਿਲਾ ਗੁਰਦਾਸਪੁਰ ਵਿੱਚ ਤਾਇਨਾਤ ਐਸਪੀ (ਹੈਡ ਕੁਆਰਟਰ) ਗੁਰਮੀਤ ਸਿੰਘ ਨੂੰ ਜ਼ਬਰ ਜਨਾਹ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕਰਨ ਦਾ ਸਮਾਚਾਰ ਮਿਲਿਆਂ ਹੈ। ਮਿਲੀ ਜਾਣਕਾਰੀ ਦੇ ਅਨੁਸਾਰ, ਦੀਨਾਨਗਰ ਦੀ ਇਕ ਔਰਤ ਵੱਲੋਂ ਐੱਸਪੀ ’ਤੇ ਜਬਰ ਜਨਾਹ ਦਾ ਦੋਸ਼ ਲਾਇਆ ਗਿਆ ਸੀ। ਇਸ ਸ਼ਿਕਾਇਤ ਦੇ ਆਧਾਰ ’ਤੇ ਐੱਸਪੀ ਗੁਰਮੀਤ ਸਿੰਘ ਖ਼ਿਲਾਫ਼ ਗੁਰਦਾਸਪੁਰ ਸਿਟੀ ਥਾਣੇ ’ਚ 2 ਜੁਲਾਈ ਨੂੰ ਧਾਰਾ 376 (2) ਇਕ ਪੁਲਿਸ ਅਧਿਕਾਰੀ ਵੱਲੋਂ ਆਪਣੇ ਸਰਕਾਰੀ ਅਹੁਦੇ ਦਾ ਫ਼ਾਇਦਾ ਉਠਾਉਂਦੇ ਹੋਏ ਜਬਰ ਜਨਾਹ ਕਰਨਾ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਹ ਮਾਮਲਾ ਅਪ੍ਰੈਲ ਤੋਂ ਜਾਂਚ ਅਧੀਨ ਸੀ ਜਦੋਂ ਔਰਤ ਨੇ ਪਹਿਲੀ ਵਾਰ ਦਾਅਵਾ ਕੀਤਾ ਸੀ ਕਿ ਉਸ ਨਾਲ ਜਬਰ ਜਨਾਹ ਕੀਤਾ ਗਿਆ ਹੈ।

Advertisements

ਔਰਤ ਨੇ ਸ਼ਿਕਾਇਤ ਕੀਤੀ ਸੀ ਕਿ ਉਸ ਦਾ ਆਪਣੇ ਪਤੀ ਨਾਲ ਝਗੜਾ ਚੱਲ ਰਿਹਾ ਸੀ ਜਿਸ ਦੀ ਜਾਂਚ ਦੇ ਸਿਲਸਿਲੇ ’ਚ ਉਕਤ ਐੱਸਪੀ ਉਸਦੇ ਸੰਪਰਕ ’ਚ ਸੀ। ਔਰਤ ਵੱਲੋਂ ਗੁਰਮੀਤ ਸਿੰਘ ’ਤੇ ਲਾਏ ਦੋਸ਼ਾਂ ਪਿੱਛੋਂ ਪੰਜਾਬ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ ਦੇ ਨਿਰਦੇਸ਼ਾਂ ’ਤੇ ਐੱਸਆਈਟੀ ਦਾ ਗਠਨ ਕੀਤਾ ਗਿਆ ਸੀ। ਐੱਸਆਈਟੀ ਦੀ ਅਗਵਾਈ ਅੰਮ੍ਰਿਤਸਰ (ਦਿਹਾਤੀ) ਦੇ ਐੱਸਐੱਸਪੀ ਸਵਰਨਦੀਪ ਸਿੰਘ ਕਰ ਰਹੇ ਸਨ। ਮੁੱਢਲੀ ਜਾਂਚ ਉਪਰੰਤ ਐੱਸਪੀ ਖ਼ਿਲਾਫ਼ 2 ਜੁਲਾਈ ਨੂੰ ਥਾਣਾ ਸਿਟੀ ਗੁਰਦਾਸਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ। ਜਿਸਤੋਂ ਬਾਅਦ ਉਸਨੂੰ ਮੋਗੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਜਿੱਥੇ ਉਹ ਅਦਾਲਤ ’ਚ ਪੇਸ਼ੀ ਲਈ ਗਿਆ ਸੀ। ਇਸ ਗ੍ਰਿਫ਼ਤਾਰੀ ’ਚ ਅੰਮ੍ਰਿਤਸਰ (ਦਿਹਾਤੀ) ਤੇ ਮੋਗਾ ਪੁਲਿਸ ਦੀ ਸਾਂਝੀ ਟੀਮ ਨੇ ਕਾਰਵਾਈ ਕੀਤੀ। ਡੀਐੱਸਪੀ ਰਵਿੰਦਰ ਸਿੰਘ ਤੇ ਇੰਸਪੈਕਟਰ ਹਰਜੀਤ ਕੌਰ, ਜੋ ਦੋਵੇਂ ਐੱਸਆਈਟੀ ਦੇ ਮੈਂਬਰ ਸਨ, ਇਸ ਅਧਿਕਾਰੀ ਨੂੰ ਹਿਰਾਸਤ ਵਿਚ ਲੈਣ ਉਚੇਚੇ ਤੌਰ ’ਤੇ ਮੋਗੇ ਗਏ ਸਨ।

LEAVE A REPLY

Please enter your comment!
Please enter your name here