ਸ਼੍ਰੀ ਅਮਰਨਾਥ ਯਾਤਰਾ ਖਰਾਬ ਮੌਸਮ ਕਾਰਨ ਮੁਲਤਵੀ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਸ਼੍ਰੀ ਸੰਦੀਪ ਹੰਸ (ਆਈ.ਏ.ਐਸ.) ਨੇ ਦੱਸਿਆ ਕਿ ਕਸ਼ਮੀਰ ਵਿੱਚ ਮੌਸਮ ਖਰਾਬ ਹੋਣ ਕਾਰਨ ਸ਼੍ਰੀ ਅਮਰਨਾਥ ਯਾਤਰਾ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਮੁਲਤਵੀ ਕਰਨ ਸਬੰਧੀ ਜਾਣਕਾਰੀ ਡਿਪਟੀ ਕਮਿਸ਼ਨਰ ਕਠੂਆ ਤੋਂ ਪ੍ਰਾਪਤ ਹੋਈ ਹੈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਪ੍ਰਸ਼ਾਸਨ ਅਨੁਸਾਰ ਯਾਤਰੀਆਂ ਦੀ ਗਿਣਤੀ ਵੀ ਸਮਰੱਥਾ ਤੋਂ ਜ਼ਿਆਦਾ ਹੋ ਚੁੱਕੀ ਹੈ। ਉਨ੍ਹਾਂ ਯਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਖਰਾਬ ਮੌਸਮ ਦੇ ਮੱਦੇਨਜ਼ਰ ਸ਼੍ਰੀ ਅਮਰਨਾਥ ਯਾਤਰਾ ਫ਼ਿਲਹਾਲ ਟਾਲਕੇ ਐਂਟਰੀ ਪੁਆਇੰਟਾਂ ’ਤੇ ਨਾ ਜਾਣ ਨੂੰ ਹੀ ਤਰਜ਼ੀਹ ਦਿੱਤੀ ਜਾਵੇ।

Advertisements

ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਯਾਤਰੀਆਂ ਨੂੰ ਇਹ ਵੀ ਮਸ਼ਵਰਾ ਦਿੱਤਾ ਕਿ ਜਿੰਨੀ ਦੇਰ ਤੱਕ ਮੌਸਮ ਠੀਕ ਨਹੀਂ ਹੁੰਦਾ ਅਤੇ ਭੀੜ ਨਹੀਂ ਘੱਟਦੀ, ਉਹਨੀ ਦੇਰ ਤੱਕ ਆਪਣੀ ਯਾਤਰਾ ਮੁਲਤਵੀ ਕਰ ਦਿੱਤੀ ਜਾਵੇ।

LEAVE A REPLY

Please enter your comment!
Please enter your name here