ਮਨੀਕਰਨ ਸਾਹਿਬ ਵਿੱਚ ਬੱਦਲ ਫੱਟਣ ਨਾਲ ਚਾਰ ਲੋਕ ਲਾਪਤਾ, ਕੁੱਝ ਘਰ ਵੀ ਰੁੜ੍ਹੇ

ਹਿਮਾਚਲ ਪ੍ਰਦੇਸ਼ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਨੇ ਆਪਣਾ ਭਿਆਨਕ ਰੂਪ ਦਿਖਾਇਆਂ ਹੈ। ਮਿਲੀ ਜਾਣਕਾਰੀ ਦੇ ਅਨੁਸਾਰ, ਭਾਰੀ ਮੀਂਹ ਪੈਣ ਦੇ ਕਾਰਨ ਮਨੀਕਰਨ ਸਾਹਿਬ ਵਿੱਚ ਬੱਦਲ ਫਟ ਗਏ। ਜਿਸਦੇ ਕਾਰਣ ਭਾਰੀ ਹੜ੍ਹ ਦੇ ਆਉਣ ਕਾਰਨ ਇੱਕ ਕੈਪਿੰਗ ਸਾਈਟ ਵਹਿ ਗਈ। ਇਸ ਭਿਆਨਕ ਹੜ੍ਹ ਵਿੱਚ ਚਾਰ ਲੋਕ ਲਾਪਤਾ ਹੋ ਗਏ। ਇਸ ਹੜ੍ਹ ਵਿੱਚ ਕੁਝ ਘਰ ਵੀ ਪਾਣੀ ਦੀ ਮਾਰ ਹੇਠ ਆ ਗਏ ਹਨ ਅਤੇ ਪਿੰਡ ਨੂੰ ਜਾਣ ਵਾਲਾ ਪੁਲ ਵੀ ਨੁਕਸਾਨਿਆ ਗਿਆ ।

Advertisements

ਪਿੰਡ ਵਾਸੀਆਂ ਨੇ ਇਸ ਸਬੰਧੀ ਕੁੱਲੂ ਪ੍ਰਸ਼ਾਸਨ ਨੂੰ ਵੀ ਸੂਚਿਤ ਕਰ ਦਿੱਤਾ ਹੈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੀ ਟੀਮ ਵੀ ਮੌਕੇ ‘ਤੇ ਰਵਾਨਾ ਹੋ ਗਈ ਹੈ। ਦੱਸ ਦਈਏ ਕਿ ਰਾਤ ਤੋਂ ਕੁੱਲੂ ‘ਚ ਭਾਰੀ ਬਾਰਿਸ਼ ਹੋ ਰਹੀ ਹੈ। ਕਸੋਲ ਨੇੜੇ ਵੀ ਸੜਕ ’ਤੇ ਮਲਬਾ ਆ ਗਿਆ ਹੈ। ਇਸ ਦੇ ਨਾਲ ਹੀ ਮਲਾਨਾ ਵਿੱਚ ਡੈਮ ਸਾਈਟ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। ਦਰਅਸਲ ਹਿਮਾਚਲ ‘ਚ ਮੌਸਮ ਵਿਭਾਗ ਨੇ ਬੁੱਧਵਾਰ ਨੂੰ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸਦੇ ਨਾਲ ਹੀ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬੁੱਧਵਾਰ ਸਵੇਰੇ ਸ਼ਿਮਲਾ, ਸੋਲਨ, ਸਿਰਮੌਰ, ਬਿਲਾਸਪੁਰ ਅਤੇ ਕਾਂਗੜਾ ‘ਚ ਅਗਲੇ 3 ਘੰਟਿਆਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।ਸਾਰੇ ਜ਼ਿਲਿਆਂ ਦੇ ਪ੍ਰਸ਼ਾਸਨ ਨੇ ਲੋਕਾਂ ਨੂੰ ਨਦੀਆਂ-ਨਾਲਿਆਂ ਦੇ ਨੇੜੇ ਨਾ ਜਾਣ ਦੇ ਨਿਰਦੇਸ਼ ਦਿੱਤੇ ਹਨ।

LEAVE A REPLY

Please enter your comment!
Please enter your name here