ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਨੇ ਨੈਸ਼ਨਲ ਲੋਕ ਅਦਾਲਤ ਸਬੰਧੀ ਬੈਂਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਅਮਰਜੋਤ ਭੱਟੀ ਦੀ ਹੁਕਮਾਂ ਤਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਪਰਾਜੀਤਾ ਜੋਸ਼ੀ ਦੀ ਪ੍ਰਧਾਨਗੀ ਹੇਠ 13 ਅਗਸਤ 2022 ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਦੀਆਂ ਬੈਂਕਾਂ ਦੇ ਕੰਟਰੋÇਲੰਗ ਹੈਡ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

Advertisements

ਮੀਟਿੰਗ ਦੌਰਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਿਹਾ ਕਿ ਇਸ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਪ੍ਰੀ-ਲੀਟੀਗੇਟਿਵ ਕੇਸ ਲੈ ਕੇ ਆਉਣ ਅਤੇ ਜਿਹੜੇ ਕੇਸ ਕੋਰਟ ਵਿਚ ਪੈਡਿੰਗ ਚੱਲ ਰਹੇ ਹਨ, ਉਨ੍ਹਾਂ ਕੇਸਾਂ ਨੂੰ ਵੀ ਲੋਕ ਅਦਾਲਤ ਵਿਚ ਅਰਜ਼ੀ ਦੇ ਕੇ ਸਬੰਧਤ ਕੋਰਟ ਵਿਚ ਲਗਾਇਆ ਜਾ ਸਕਦਾ ਹੈ, ਜਿਵੇਂ ਕਿ ਚੈਕ ਬੋਨਸ ਕੇਸ ਆਦਿ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਇਸ ਲੋਕ ਅਦਾਲਤ ਵਿਚ ਕੇਸ ਲਗਾਉਣ ਦੀ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਉਹ ਇਸ ਲੋਕ ਅਦਾਲਤ ਵਿਚ ਆਪਣੇ ਵੱਧ ਤੋਂ ਵੱਧ ਕੇਸ ਲਗਾ ਕੇ ਇਸ ਲੋਕ ਅਦਾਲਤ ਦਾ ਲਾਭ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ, ਇਸ ਫੈਸਲੇ ਦੀ ਕੋਈ ਅਪੀਲ ਨਹੀਂ ਹੁੰਦੀ ਅਤੇ ਲੋਕ ਅਦਾਲਤ ਵਿਚ ਲੱਗੀ ਕੋਰਟ ਫੀਸ ਵੀ ਵਾਪਸ ਹੋ ਜਾਂਦੀ ਹੈ।

LEAVE A REPLY

Please enter your comment!
Please enter your name here