ਮੁੱਖ ਮੰਤਰੀ ਮਾਨ ਅਤੇ ਡਾ.ਗੁਰਪ੍ਰੀਤ ਕੌਰ ਵਿਆਹ ਦੇ ਬੰਧਨ ਵਿੱਚ ਬੱਝੇ, ਕੇਜਰੀਵਾਲ ਨੇ ਨਿਭਾਈਆਂ ਪਿਤਾ ਦੀਆਂ ਰਸਮਾਂ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਚੰਡੀਗੜ੍ਹ ਵਿੱਚ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਤੇ ਡਾ.ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਸਰਕਾਰੀ ਰਿਹਾਇਸ਼ ‘ਤੇ ਹੋਏ ਹਨ। ਇਸ ਮੌਕੇ ਅਰਵਿੰਦ ਕੇਜਰੀਵਾਲ ਵੀ ਆਪਣੇ ਪਰਿਵਾਰ ਸਮੇਤ ਪਹੁੰਚੇ ਅਤੇ ਉਹਨਾਂ ਨੇ ਪਿਤਾ ਦੀਆਂ ਸਾਰੀਆਂ ਰਸਮਾਂ ਨਿਭਾਈਆਂ। ਦਿੱਲੀ ਤੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨੀਵਨਰ ਅਰਵਿੰਦ ਕੇਜਰੀਵਾਲ ਸਮੇਤ ਵੱਖ-ਵੱਖ ਸ਼ਖਸ਼ੀਅਤਾਂ ਨੇ ਉਨ੍ਹਾਂ ਨੂੰ ਵਿਆਹ ਦੀਆਂ ਵਧਾਈਆਂ ਅਤੇ ਆਸ਼ੀਰਵਾਦ ਦਿੱਤਾ।

Advertisements

ਭਗਵੰਤ ਮਾਨ ਦਾ ਇਹ ਦੂਜਾ ਵਿਆਹ ਹੈ, ਜੋ ਕਿ ਉਨ੍ਹਾਂ ਅਨੁਸਾਰ ਇਹ ਮਾਨ ਦੀ ਮਾਤਾ ਜੀ ਦੀ ਇੱਛਾ ਸੀ। ਵਿਆਹ ਤੋਂ ਪਹਿਲਾਂ ਗੁਰਪ੍ਰੀਤ ਕੌਰ (30) ਨੇ ਟਵਿੱਟਰ ‘ਤੇ ਆਪਣੀ ਇਕ ਤਸਵੀਰ ਸਾਂਝੀ ਕੀਤੀ ਅਤੇ ਲਿਖਿਆ, ਦਿਨ ਸ਼ਗਨਾ ਦਾ ਚੜ੍ਹਿਆ (ਵਿਆਹ ਦਾ ਦਿਨ ਆ ਗਿਆ)। ਉਸਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਦੇ ਵਧਾਈ ਸੰਦੇਸ਼ਾਂ ਲਈ ਧੰਨਵਾਦ ਵੀ ਕੀਤਾ।

LEAVE A REPLY

Please enter your comment!
Please enter your name here