ਮਾਂ ਕਾਲੀ ਦੇ ਪੋਸਟਰ ‘ਤੇ ਭੜਕਿਆ ਭਾਜਪਾ ਆਗੂ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ। ਡਾਕੂਮੈਂਟਰੀ ਫਿਲਮ ਕਾਲੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਦੱਸਣਯੋਗ ਹੈ ਕਿ ਫਿਲਮ ‘ਕਾਲੀ’ ਦੇ ਵਿਵਾਦਿਤ ਪੋਸਟਰ ਨੂੰ ਲੈ ਕੇ ਕਾਫੀ ਹੰਗਾਮਾ ਹੋ ਗਿਆ ਹੈ।ਇਸ ਦੌਰਾਨ ਖਬਰ ਆ ਰਹੀ ਹੈ ਕਿ ਫਿਲਮ ਦੀ ਨਿਰਮਾਤਾ ਲੀਨਾ ਮਨੀਮੇਕਲਾਈ ਦੇ ਖਿਲਾਫ ਵਿਵਾਦਿਤ ਕਾਲੀ ਦੇ ਪੋਸਟਰ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਹੈ।ਇਸ ਵਿਵਾਦਤ ਪੋਸਟਰ ਨੂੰ ਲੈ ਕੇ ਦੇਸ਼ ਭਰ ‘ਚ ਹਰ ਪਾਸੇ ਲੋਕਾਂ ‘ਚ ਗੁੱਸਾ ਪਾਇਆ ਜਾ ਰਿਹਾ ਹੈ।ਇਸੀ ਵਿੱਚ ਸਾਬਕਾ ਚੇਅਰਮੈਨ ਅਤੇ ਭਾਜਪਾ ਦੇ ਜ਼ਿਲਾ ਉਪ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਵੀ ਆਪਣਾ ਪ੍ਰਤੀਕਰਮ ਦਿੱਤਾ ਹੈ।ਖੋਜੇਵਾਲ ਨੇ ਆਪਣੇ ਗੁੱਸੇ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਫਿਲਮ ਨਹੀਂ ਘਿਣੌਨਾਪਨ ਹੈ,ਵਾਮਪੰਥੀ ਸੋਚ ਵਾਲੇ ਇਹ ਲੋਕ ਕਦੋਂ ਤੱਕ ਸਾਡੇ ਦੇਵੀ-ਦੇਵਤਿਆਂ ਨੂੰ ਗਲਤ ਰੂਪ ਵਿਚ ਦਿਖਾਉਂਦੇ ਰਹਿਣਗੇ।ਇਹ ਫਿਲਮ ਅਤੇ ਇਸ ਦੇ ਪੋਸਟਰਾਂ ‘ਤੇ ਹਮੇਸ਼ਾ ਲਈ ਪਾਬੰਦੀ ਲਗਾਈ ਜਾਵੇ।

Advertisements

ਖੋਜੇਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ,ਇਹ ਕਿਸੇ ਵੀ ਧਰਮ ਦੀ ਧਾਰਮਿਕ ਸ਼ਖਸੀਅਤ ਦੇ ਅਪਮਾਨ ਸੀ ਸਖ਼ਤ ਨਿੰਦਾ ਕਰਦੀ ਹੈ।ਖੋਜੇਵਾਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸੇ ਵੀ ਵਿਚਾਰਧਾਰਾ ਜਾਂ ਕਿਸੇ ਵੀ ਧਰਮ ਦਾ ਅਪਮਾਨ ਕਰਨ ਵਾਲੀ ਕਿਸੇ ਵੀ ਵਿਚਾਰਧਾਰਾ ਦੇ ਖਿਲਾਫ ਹੈ।ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪਾਰਟੀ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ।ਭਾਜਪਾ ਹਮੇਸ਼ਾ ਹੀ ਕਿਸੇ ਵੀ ਧਰਮ ਦਾ ਅਪਮਾਨ ਕਰਨ ਵਾਲਿਆਂ ਦੇ ਖਿਲਾਫ ਰਹੀ ਹੈ ਅਤੇ ਰਹੇਗੀ।ਉਨ੍ਹਾਂ ਭਾਰਤ ਦੇ ਗੌਰਵਮਈ ਇਤਿਹਾਸ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਹਜ਼ਾਰਾਂ ਸਾਲਾਂ ਤੋਂ ਹਰ ਧਰਮ ਦਾ ਸਤਿਕਾਰ ਹੁੰਦਾ ਆਇਆ ਹੈ।ਖੋਜੇਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸੇ ਵੀ ਧਰਮ ਦੇ ਕਿਸੇ ਵੀ ਪ੍ਰਮਾਤਮਾ ਵਿਰੁੱਧ ਫਿਲਮਾਂ ਦੇ ਨਾਂ ਤੇ ਕੀਤੇ ਜਾਂਦੇ ਅਪਮਾਨਜਨਕ ਕੰਮਾਂ ਦੀ ਸਖ਼ਤ ਨਿਖੇਧੀ ਕਰਦੇ ਹੈ।ਸਾਨੂੰ ਹਰ ਧਰਮ ਨੂੰ ਮੰਨਣਾ ਚਾਹੀਦਾ ਹੈ ਅਤੇ ਸਾਰਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ,ਤਾਂ ਹੀ ਸਮਾਜ ਵਿੱਚੋਂ ਵਿਤਕਰਾ ਖਤਮ ਹੋ ਸਕਦਾ ਹੈ।ਖੋਜੇਵਾਲ ਨੇ ਕਿਹਾ ਕਿ ਸਾਰੇ ਧਰਮਾਂ ਦੀ ਆਪਣੀ ਮਰਿਆਦਾ ਅਤੇ ਸਤਿਕਾਰ ਅਨੁਸਾਰ ਪੂਜਾ ਕੀਤੀ ਜਾਂਦੀ ਹੈ।ਇਸ ਲਈ ਕਿਸੇ ਵੀ ਧਰਮ ਦਾ ਨਿਰਾਦਰ ਨਹੀਂ ਕਰਨਾ ਚਾਹੀਦਾ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਹਾ ਸੀ ਕਿ ਅਵੱਲਾ ਅੱਲ੍ਹਾ ਨੂਰ ਉਪਾਅ ਕੁਦਰਤ ਦੇ ਸਬ ਬੰਦੇ।ਪ੍ਰਮਾਤਮਾ ਨੇ ਹੀ ਸਾਰੀਆਂ ਮਨੁੱਖਾ ਨੂੰ ਬਣਾਇਆ ਹੈ ਤੇ ਉਨ੍ਹਾਂਨੂੰ ਹਮੇਸ਼ਾ ਪ੍ਰਮਾਤਮਾ ਤੇ ਵਿਸ਼ਵਾਸ਼ ਕਰਨਾ ਚਾਹੀਦਾ ਹੈ।ਉਸ ਦਾ ਰੂਪ ਨੂੰ ਕੋਈ ਵੀ ਹੋ ਸਕਦਾ ਹੈ।ਖੋਜੇਵਾਲ ਨੇ ਕਿਹਾ ਕਿ ਲੀਨਾ ਨੇ ਕਾਲੀ ਮਾਂ ਦੇ ਪੋਸਟਰ ਨੂੰ ਜਿਸ ਤਰ੍ਹਾਂ ਦਿਖਾਇਆ ਹੈ,ਉਸ ਨਾਲ ਦੇਵੀ ਮਾਂ ਦਾ ਅਪਮਾਨ ਹੋਇਆ ਹੈ।

ਉਸ ਨੂੰ ਦੇਖ ਕੇ ਲੱਗਦਾ ਹੈ ਕਿ ਲੀਨਾ ਨੂੰ ਔਰਤਾਂ ਦੀ ਇੱਜ਼ਤ ਕਰਨਾ ਨਹੀਂ ਪਤਾ।ਲੀਨਾ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ।ਭਾਰਤੀ ਹਾਈ ਕਮਿਸ਼ਨ ਨੂੰ ਇਸ ਮਾਮਲੇ ਦਾ ਨੋਟਿਸ ਲੈਣਾ ਚਾਹੀਦਾ ਹੈ।ਦੇਵੀ-ਦੇਵਤਿਆਂ ਦਾ ਮਜ਼ਾਕ ਉਡਾਉਣ ਵਾਲੀ ਇਸ ਔਰਤ ਦੇ ਖਿਲਾਫ ਮਾਮਲਾ ਦਰਜ ਕੀਤਾ ਜਾਵੇ।ਇਸਦੇ ਨਾਲ ਹੀ ਖੋਜੇਵਾਲ ਨੇ ਫਿਲਮ ਦੇ ਨਿਰਦੇਸ਼ਕ,ਪਟਕਥਾ ਲੇਖਕ ਅਤੇ ਫਿਲਮ ਨਿਰਮਾਣ ਨਾਲ ਜੁੜੇ ਸਾਰੇ ਲੋਕਾਂ ਖਿਲਾਫ ਆਈ.ਟੀ.ਐਕਟ ਅਤੇ ਆਈ.ਪੀ.ਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।ਇਸ ਦੇ ਨਾਲ ਹੀ ਕੈਨੇਡਾ ਦੇ ਪ੍ਰਧਾਨ ਮੰਤਰੀ  ਤੋਂ ਵੀ ਮੰਗ ਕੀਤੀ ਹੈ ਕਿ ਫਿਲਮ ਦੀ ਸਕ੍ਰੀਨਿੰਗ ਕੈਨੇਡਾ ਵਿੱਚ ਹੋਣ ਵਾਲੀ ਹੈ ਹਿੰਦੂ ਸਮਾਜ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਫਿਲਮ ਦੀ ਸਕ੍ਰੀਨਿੰਗ ਤੇ ਪਾਬੰਦੀ ਲਗਾਈ ਜਾਵੇ।

LEAVE A REPLY

Please enter your comment!
Please enter your name here