“ਇਸਲਾਮਿਕ ਕੱਟੜਵਾਦ ਦੇ ਨਾਲ ਲੜੇਗਾ ਬਜਰੰਗ ਦਲ,ਜਿਨ੍ਹਾਂਨੂੰ ਧਮਕੀਆਂ ਮਿਲ ਰਹੀਆਂ ਹਨ ਉਨ੍ਹਾਂ ਲਈ ਜਾਰੀ ਕੀਤਾ ਹੈਲਪਲਾਈਨ ਨੰਬਰ”

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ। ਪਿਛਲੇ ਦਿਨੀਂ ਨੂਪੁਰ ਸ਼ਰਮਾ ਵੱਲੋਂ ਦਿੱਤੇ ਗਏ ਬਿਆਨ ਨਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਬਗਾਵਤ ਹੋ ਗਈ ਹੈ।ਨੂਪੁਰ ਸ਼ਰਮਾ ਦੇ ਸਮਰਥਨ ‘ਚ ਆਏ ਲੋਕਾਂ ਨਾਲ ਹੋਈਆਂ ਘਟਨਾਵਾਂ ਤੋਂ ਬਾਅਦ ਵੱਖਵਾਦੀ ਤਾਕਤਾਂ ਵਲੋਂ ਹਿੰਦੂਆਂ ‘ਤੇ ਕੀਤੇ ਜਾ ਰਹੇ ਹਮਲਿਆਂ ਨੂੰ ਦੇਖਦੇ ਹੋਏ ਵਿਸ਼ਵ ਹਿੰਦੂ ਪ੍ਰੀਸ਼ਦ ਨੇ ਰੋਸ਼ ਜਤਾਇਆ ਹੈ।ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ ਇਸ ਲਈ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਨੇ ਦੇਸ਼ ਦੇ ਸਾਰੇ ਸੂਬਿਆਂ ਵਿੱਚ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ।ਪੰਜਾਬ ਵਿੱਚ ਵੀ 7889143365 ਮੋਬਾਈਲ ਨੰਬਰ ਜਾਰੀ ਕੀਤਾ ਗਿਆ ਹੈ,ਜਿਸ ਤੇ ਕੋਈ ਵੀ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦਾ ਮੈਂਬਰ ਤੇ ਹਿੰਦੂ ਆਪਣੀ ਸਮੱਸਿਆ ਦੱਸ ਸਕਦੇ ਹਨ।ਇਹ ਜਾਣਕਾਰੀ  ਬਜਰੰਗ ਦਲ ਪੰਜਾਬ ਦੇ ਸਾਬਕਾ ਪ੍ਰਧਾਨ ਅਤੇ ਵਿਸ਼ਵ ਹਿੰਦੂ ਪ੍ਰੀਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ ਨੇ ਦਿੱਤੀ।ਉਨ੍ਹਾਂ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਤੋਂ ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਦੇ ਮੈਂਬਰਾਂ ਅਤੇ ਹਿੰਦੂਆਂ ਤੇ ਵੱਖਵਾਦੀ ਤਾਕਤਾਂ ਵੱਲੋਂ ਹਮਲੇ ਕੀਤੇ ਜਾ ਰਹੇ ਹਨ,ਅਜਿਹੀਆਂ ਘਟਨਾਵਾਂ ਦੇ ਪ੍ਰਤੀ ਜੇਕਰ ਪ੍ਰਸ਼ਾਸਨ  ਉਨ੍ਹਾਂ ਦੀ ਗੱਲ ਨਹੀਂ ਸੁਣ ਰਿਹਾ ਹੋਵੇ ਤਾਂ ਬਜਰੰਗ ਦਲ ਨੇ ਪੂਰੇ ਦੇਸ਼ ‘ਚ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ।

Advertisements

ਹਰ ਸੂਬੇ ਵਿਚ ਨੰਬਰ ਜਾਰੀ ਕੀਤੇ ਗਏ ਹਨ,ਜਿਸ ਦਾ ਮਕਸਦ ਇਹ ਹੈ ਕਿ ਜੇਕਰ ਕਿਸੇ ਹਿੰਦੂ ਨੂੰ ਕੋਈ ਧਮਕੀ ਮਿਲਦੀ ਹੈ ਤਾਂ ਉਹ ਉਸਦੇ ਲਈ ਬਜਰੰਗ ਦਲ ਦੀ ਹੈਲਪਲਾਈਨ ਤੇ ਇਸ ਦੀ ਸੂਚਨਾ ਦੇ ਸਕਦਾ ਹੈ।ਉਸਦੇ ਬਾਅਦ ਬਜਰੰਗ ਦਲ ਦੀ ਟੀਮ ਪ੍ਰਸ਼ਾਸਨ ਨੂੰ ਜਾਣੂ ਕਰਵਾਏਗੀ।ਬਜਰੰਗ ਦਲ ਅਤੇ ਵਿਸ਼ਵ ਹਿੰਦੂ ਪ੍ਰੀਸ਼ਦ ਅਜਿਹੀਆਂ ਵੱਖਵਾਦੀ ਤਾਕਤਾਂ ਤੋਂ ਡਰਨ ਵਾਲਾ ਨਹੀਂ ਹੈ।ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਸਮੇਂ-ਸਮੇਂ ਤੇ ਵਰਕਰਾਂ ਨੂੰ ਸਿਖਲਾਈ  ਕੈਂਪਾਂ ਵਿੱਚ ਸਿਖਲਾਈ ਦਿੰਦਾ ਹੈ।ਉਨ੍ਹਾਂ ਦਾ ਸੰਗਠਨ ਦੇਸ਼ ਦੇ ਕਾਨੂੰਨ ਅਨੁਸਾਰ ਆਪਣਾ ਕੰਮ ਕਰਦਾ ਹੈ।ਨਰੇਸ਼ ਪੰਡਿਤ ਨੇ ਕਿਹਾ ਕਿ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਯੁਵਾ ਸ਼ਾਖਾ ਬਜਰੰਗ ਦਲ ਉਨ੍ਹਾਂ ਲੋਕਾਂ ਦੀ ਮਦਦ ਕਰੇਗਾ,ਜਿਨ੍ਹਾਂ ਨੂੰ ਸੋਸ਼ਲ ਮੀਡੀਆ ਤੇ ਉਨ੍ਹਾਂ ਦੀਆਂ ਪੋਸਟਾਂ ਨੂੰ ਲੈ ਕੇ ਇਸਲਾਮਿਕ ਕੱਟੜਪੰਥੀਆਂ ਤੋਂ ਧਮਕੀਆਂ ਮਿਲ ਰਹੀਆਂ ਹਨ।ਉਨ੍ਹਾਂ ਨੇ ਦਾਅਵਾ ਕੀਤਾ ਕਿ ਮਹਾਰਾਸ਼ਟਰ ਦੇ ਅਮਰਾਵਤੀ ਚ ਉਮੇਸ਼ ਕੋਲਹੇ ਅਤੇ ਰਾਜਸਥਾਨ ਦੇ ਉਦੈਪੁਰ ਚ ਕਨ੍ਹਈਆ ਲਾਲ ਦੀ ਬੇਰਹਿਮੀ ਨਾਲ ਹੱਤਿਆ ਤੋਂ ਬਾਅਦ ਦੇਸ਼ ‘ਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਦੋਸ਼ ਲਗਾਇਆ ਕਿ ਲੋਕਾਂ ਨੂੰ ਸੋਸ਼ਲ ਮੀਡੀਆ ਪੋਸਟਾਂ ਲਈ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ, ਪੂਰੀ ਦੁਨੀਆ ਇਸਲਾਮਿਕ ਕੱਟੜਵਾਦ ਤੋਂ ਤੰਗ ਆ ਚੁੱਕੀ ਹੈ,ਪਰ ਪਿਛਲੇ ਕੁਝ ਦਿਨਾਂ ਤੋਂ ਇਨ੍ਹਾਂ ਦਾ ਜ਼ਹਿਰ ਤੇਜ਼ੀ ਨਾਲ ਫੈਲ ਰਿਹਾ ਹੈ।ਜਿਵੇਂ ਅਮਰਾਵਤੀ ਦੇ ਉਮੇਸ਼ ਕੋਲਹੇ ਅਤੇ ਉਦੈਪੁਰ ਦੇ ਕਨ੍ਹਈਆ ਲਾਲ ਨੂੰ ਮਾਰਿਆ ਗਿਆ,ਜਗ੍ਹਾ ਜਗ੍ਹਾ ਤੇ ਹਿੰਦੂ ਸਮਾਜ ਤੇ ਹਮਲੇ ਹੋਏ,ਸ਼ੋਭਾ ਯਾਤਰਾਵਾਂ ਤੇ ਹਮਲੇ ਹੋਏ,ਹਿੰਦੂ ਦੇਵੀ-ਦੇਵਤਿਆਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਕੇ ਡਰ ਦਾ ਮਾਹੌਲ ਪੈਦਾ ਕਰਨ ਦੀ ਸਾਜ਼ਿਸ਼ ਇਸਲਾਮਿਕ ਕੱਟੜਤਾ ਦੇ ਕਰਨ ਕੀਤੀ ਜਾ ਰਹੀ ਹੈ ਜਿਸ ਨਾਲ ਪੂਰੀ ਦੁਨੀਆ ਨੂੰ ਹਿਲ ਗਈ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਘਟਨਾਵਾਂ ਤੋਂ ਬਾਅਦ ਜਿਸ ਤਰ੍ਹਾਂ ਦੇਸ਼ ਵਿੱਚ ਹਿੰਸਾ ਫੈਲਾਉਣ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ,ਉਹ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੋਈ ਪੋਸ਼ਟ ਪਸੰਦ ਨਹੀਂ ਆਇਆ ਤਾਂ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਜਾਵੇਗੀ?ਹਿੰਦੂ ਸਮਾਜ ਇਸਨੂੰ ਬਰਦਾਸ਼ਤ ਨਹੀਂ ਕਰੇਗਾ।ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ)ਦੀ ਤਰਫੋਂ ਨਰੇਸ਼ ਪੰਡਿਤ ਨੇ ਹਿੰਦੂ ਸਮਾਜ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਉਨ੍ਹਾਂ ਨੂੰ ਅਜਿਹੀ ਧਮਕੀ ਮਿਲਦੀ ਹੈ ਤਾਂ ਤੁਰੰਤ ਉਹ ਪੁਲਿਸ ਵਿੱਚ ਸ਼ਿਕਾਇਤ ਦਰਜ ਕਰਵਾਉਣ।ਵਿਹਿਪ ਦੀ ਤਰਫੋਂ ਕਿਹਾ ਗਿਆ ਕਿ ਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਜੀ ਨੂੰ ਧਮਕੀਆਂ ਦੇਕੇ ਦੇਸ਼ ਦੀ ਦੀ ਪ੍ਰਭੂਸੱਤਾ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ।ਜੋ ਉਦਾਰਵਾਦੀ ਵਿਚਾਰਾਂ ਅਤੇ ਧਰਮ ਨਿਰਪੱਖਤਾ ਦੀ ਅਜ਼ਾਦੀ ਲਈ ਇੱਕ ਚੁਣੌਤੀ ਹੈ।ਅਜਿਹੀਆਂ ਪਾਖੰਡੀ ਅਤੇ ਦੇਸ਼ ਵਿਰੋਧੀ ਤਾਕਤਾਂ ਦਾ ਮੁਕਾਬਲਾ ਕਰਕੇ ਅਸੀਂ ਜਿੱਤ ਹਾਸਿਲ ਕਰਾਂਗੇ।ਧਮਕੀਆਂ ਦੇ ਸ਼ਿਕਾਰ ਹਿੰਦੂਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਨਿਡਰ ਹੋ ਕੇ ਤੁਰਨ ਉਨ੍ਹਾਂਦੇ ਖਿਲਾਫ ਸਥਾਨਕ ਪੁਲਿਸ ਸੂਚਨਾ ਦੇ ਕੇ ਆਪਣੀ ਸ਼ਿਕਾਇਤ ਦਰਜ ਕਰਵਾਉਣ।ਸਮੁੱਚੇ ਹਿੰਦੂ ਸਮਾਜ ਦੇ ਨਾਲ ਬਜਰੰਗ ਦਲ ਦੇ ਵਰਕਰ ਸਥਾਨਕ ਪੱਧਰ ਤੇ ਖੜ੍ਹੇ ਹਨ,ਜਿਸ ਲਈ ਬਜਰੰਗ ਦਲ ਨੇ ਸੂਬੇ ਤੋਂ ਲੈਕੇ ਬਲਾਕ ਪੱਧਰ ਤੱਕ ਯੋਜਨਾ ਤਿਆਰ ਕੀਤੀ ਹੈ,ਇਸੇ ਲੜੀ ਤਹਿਤ ਪੰਜਾਬ ਸੂਬੇ ਵਿੱਚ ਹੈਲਪਲਾਈਨ ਨੰਬਰ 7889143365 ਜਾਰੀ ਕੀਤਾ ਗਿਆ ਹੈ।ਜਿਸ ਤੇ ਅਜਿਹੀਆਂ ਘਟਨਾਵਾਂ ਬਾਰੇ ਜਾਣਕਾਰੀ ਦੇ ਕੇ ਮਦਦ ਲਈ ਜਾ ਸਕਦੀ ਹੈ।

LEAVE A REPLY

Please enter your comment!
Please enter your name here