ਦਸਵੀਂ ਵਿਚੋਂ ਸੂਬੇ ਭਰ`ਚ ਪਹਿਲਾਂ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਨੈਨਸੀ ਰਾਣੀ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਫਿਰੋਜ਼ਪੁਰ (ਦ ਸਟੈਲਰ ਨਿਊਜ਼) ਦਸਵੀਂ ਜਮਾਤ ਵਿਚੋਂ ਸੂਬੇ ਭਰ `ਚ ਪਹਿਲਾਂ ਸਥਾਨ ਹਾਸਲ ਕਰਨ ਲਈ ਵਿਦਿਆਰਥਣ ਨੈਨਸੀ ਰਾਣੀ ਨੂੰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਮ੍ਰਿਤ ਸਿੰਘ ਨੇ ਸਨਮਾਨਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਾਈ ਸਕੂਲ ਸਤੀਏਵਾਲਾ ਦੀ ਵਿਦਿਆਰਥਣ ਨੇ ਪੂਰੇ ਪੰਜਾਬ ਵਿਚੋਂ ਦਸਵੀਂ ਦੇ ਬੋਰਡ ਦੇ ਨਤੀਜੇ ਵਿਚੋਂ ਪਹਿਲਾਂ ਸਥਾਨ ਹਾਸਲ ਕਰਕੇ ਫਿਰੋਜ਼ਪੁਰ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਵਿਦਿਆਰਥਣ ਨੈਨਸੀ ਰਾਣੀ ਦੇ ਪਰਿਵਾਰਕ ਮੈਂਬਰਾਂ ਅਤੇ ਸਕੂਲ ਅਧਿਆਪਕਾਂ ਨੂੰ ਵੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਦੇ ਜ਼ਮਾਨੇ ਵਿੱਚ ਕੁੜੀਆਂ ਮੁੰਡਿਆਂ ਨਾਲੋਂ ਕਿਸੇ ਪੱਖੋਂ ਵੀ ਘੱਟ ਨਹੀਂ ਹਨ ।

Advertisements

ਉਨ੍ਹਾਂ ਕਿਹਾ ਕਿ ਸਾਰੇ ਮਾਪਿਆਂ ਨੁੰ ਆਪਣੀਆਂ ਬੱਚੀਆਂ ਨੂੰ ਪੜ੍ਹਨ ਲਈ ਮੌਕਾ ਦੇਣਾ ਚਾਹੀਦਾ ਹੈ ਤਾਂ ਜੋ ਕੁੜੀਆਂ ਵੀ ਚੰਗੀ ਪੜ੍ਹਾਈ ਕਰਕੇ ਆਪਣੇ ਮਾਤਾ-ਪਿਤਾ ਅਤੇ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਹਾਜ਼ਰ ਅਧਿਕਾਰੀਆਂ ਨੂੰ ਵੀ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਵੱਲੋਂ ਦਿੱਤੀ ਜਾਂਦੀ ਸਕੂਲਾਂ ਵਿੱਚ ਸਿੱਖਿਆ ਦੀ ਸ਼ਲਾਘਾ ਕੀਤੀ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ) ਸ੍ਰੀ ਕੋਮਲ ਅਰੋੜਾ, ਮੁੱਖ ਅਧਿਆਪਕਾ ਸ੍ਰੀ ਪਰਵੀਨ ਬਾਲਾ ਤੋਂ ਇਲਾਵਾ ਵਿਦਿਆਰਥਣ ਨੈਨਸੀ ਰਾਣੀ ਦੇ ਪਰਿਵਾਰਿਕ ਮੈਂਬਰ ਅਤੇ ਸਕੂਲ ਅਧਿਕਾਪਕ ਹਾਜ਼ਰ ਸਨ।

LEAVE A REPLY

Please enter your comment!
Please enter your name here