ਡਿਪਟੀ ਕਮਿਸ਼ਨਰ ਨੇ ਮਗਨਰੇਗਾ ਅਧੀਨ ਕਰਵਾਏ ਕੰਮਾਂ ਦਾ ਕੀਤਾ ਰੀਵਿਓ

ਪਠਾਨਕੋਟ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਪਠਾਨਕੋਟ ਸ. ਹਰਬੀਰ ਸਿੰਘ ਨੇ ਜਿਲ੍ਹਾ ਪਠਾਨਕੋਟ ਅੰਦਰ ਮਗਨਰੇਗਾ ਅਧੀਨ ਕਰਵਾਏ ਗਏ ਕੰਮਾਂ ਦਾ ਰੀਵਿਓ ਕਰਨ ਲਈ ਇੱਕ ਵਿਸੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਅਪਣੇ ਦਫਤਰ ਵਿਖੇ ਇੱਕ ਰੀਵਿਓ ਮੀਟਿੰਗ ਕੀਤੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਬਲਰਾਜ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ), ਨਿਧੀ ਮਹਿਤਾ ਜਿਲ੍ਹਾ ਕੋਆਰਡੀਨੇਟਰ ਮਗਨਰੇਗਾ ਅਤੇ ਹੋਰ ਸਬੰਧਤ ਅਧਿਕਾਰੀ ਹਾਜਰ ਸਨ।

Advertisements


ਮੀਟਿੰਗ ਦੋਰਾਨ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਲ੍ਹਾ ਪਠਾਨਕੋਟ ਦੇ ਪਿੰਡਾਂ ਅੰਦਰ ਜੋ ਵੀ ਵਿਕਾਸ ਕਾਰਜ ਮਗਨਰੇਗਾ ਅਧੀਨ ਕਰਵਾਏ ਜਾ ਰਹੇ ਹਨ ਉਨ੍ਹਾਂ ਕਾਰਜਾਂ ਵਿੱਚ ਜਿਨ੍ਹਾਂ ਲੋਕਾਂ ਦੇ ਮਗਨਰੇਗਾ ਕਾਰਡ ਬਣਾਏ ਗਏ ਹਨ ਉਨ੍ਹਾਂ ਨੂੰ ਵੱਧ ਤੋਂ ਵੱਧ ਰੁਜਗਾਰ ਦਿੱਤਾ ਜਾਵੇ। ਉਨ੍ਹਾਂ ਬਲਾਕ ਪੰਚਾਇਤ ਅਧਿਕਾਰੀਆਂ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਪੰਚਾਇਤਾਂ ਅੰਦਰ ਮਗਨਰੇਗਾ ਅਧੀਨ ਆਉਂਦੇ ਲੋਕਾਂ ਲਈ ਰੁਜਗਾਰ ਦੇ ਮੋਕੇ ਪੈਦਾ ਕੀਤੇ ਜਾਣ।


ਉਨ੍ਹਾਂ ਕਿਹਾ ਕਿ ਪਿੰਡਾਂ ਦੀ ਹਾਲਤ ਵਿੱਚ ਸੁਧਾਰ ਕਰਨ ਦੇ ਲਈ ਸਾਫ ਸਫਾਈ ਦਾ ਕੰਮ ਕਰਵਾਇਆ ਜਾਵੇ ਤਾਂ ਜੋ ਪਿੰਡਾਂ ਦੀ ਸਾਫ ਸਫਾਈ ਹੋ ਸਕੇ ਅਤੇ ਪਿੰਡਾਂ ਦੀ ਸਥਿਤੀ ਵਿੱਚ ਵੀ ਸੁਧਾਰ ਹੋ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਸਥਿਤ ਛੱਪੜਾਂ ਦੀ ਸਾਫ ਸਫਾਈ ਕਰਵਾਈ ਜਾਵੇ , ਜਿੱਥੇ ਜਰੂਰਤ ਹੈ ਚੈਕ ਡੈਮ ਬਣਾਏ ਜਾਣ ਆਦਿ ਕੰਮ ਕਰਵਾ ਕੇ ਮਗਨਰੇਗਾ ਵਰਕਰਾਂ ਨੂੰ ਰੁਜਗਾਰ ਪ੍ਰਦਾਨ ਕੀਤਾ ਜਾਵੇ।

LEAVE A REPLY

Please enter your comment!
Please enter your name here