ਡਾ: ਨਿੱਝਰ ਨੂੰ ਮੰਤਰੀ ਬਣਾਏ ਜਾਣ ਤੇ ਕਪੂਰ/ ਢੋਟ/ਕੰਵਰ ਨੇ ਕੀਤਾ ਸਨਮਾਨਿਤ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ। ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ਵਿਧਾਇਕ ਡਾ:ਇੰਦਰਬੀਰ ਸਿੰਘ ਨਿੱਝਰ ਨੂੰ ਲੋਕਲ ਬਾਡੀਜ਼ ਵਿਭਾਗ ਦਾ ਮੰਤਰੀ ਬਣਾਏ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਗੁਰਸ਼ਰਨ ਸਿੰਘ ਕਪੂਰ,ਸੀਨੀਅਰ ਆਗੂ ਪਰਮਿੰਦਰ ਸਿੰਘ ਢੋਟ ਅਤੇ ਵਪਾਰ ਮੰਡਲ ਦੇ ਪ੍ਰਧਾਨ ਕੰਵਰ ਇਕਬਾਲ ਸਿੰਘ ਨੇ ਮੁਲਾਕਾਤ ਕਰਕੇ ਕੈਬਨਿਟ ਮੰਤਰੀ ਬਣਨ ਤੇ ਫੁੱਲਾਂ ਦਾ ਬੁੱਗਾ ਦੇ ਕੇ ਸਨਮਾਨਿਤ ਕੀਤਾ ਕੀਤਾ।ਅਭਿਵਾਦਨ ਸਵੀਕਾਰ ਕਰਨ ਉਪਰੰਤ ਡਾ:ਇੰਦਰਬੀਰ ਸਿੰਘ ਨਿੱਝਰ ਨੇ ਭਰੋਸਾ ਦਿਵਾਇਆ ਕਿ ਸੂਬੇ ਦੇ ਲੋਕਾਂ ਦੀ ਸੇਵਾ ਲਈ ਇਮਾਨਦਾਰੀ ਨਾਲ ਕੰਮ ਕੀਤਾ ਜਾਵੇਗਾ।ਕਪੂਰ ਨੇ ਵਿਧਾਇਕ ਡਾ:ਇੰਦਰਬੀਰ ਸਿੰਘ ਨਿੱਝਰ ਲੋਕਲ ਬਾਡੀਜ਼ ਵਿਭਾਗ ਦਾ ਮੰਤਰੀ ਬਣਾਏ ਜਾਣ ਤੇ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂਨੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਜ਼ਮੀਨੀ ਪੱਧਰ ਦੇ ਵਲੰਟੀਅਰ ਵਜੋਂ ਕੀਤੀ ਸੀ ਅਤੇ ਅੱਜ ਉਨ੍ਹਾਂ ਨੇ ਆਪਣੀ ਸੂਝ ਅਤੇ ਉੱਚੀ ਸੋਚ ਨਾਲ ਸਾਰੀਆਂ ਦੇ ਦਿਲਾਂ ਵਿੱਚ ਥਾਂ ਬਣਾ ਲਈ ਹੈ।

Advertisements

ਕਪੂਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੀ ਗਈ ਹਰ ਵਾਅਦੇ ਨੂੰ ਪੂਰਾ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ।ਇਹ ਪਹਿਲੀ ਵਾਰ ਹੈ ਜਦੋਂ ਸਰਕਾਰ ਨੇ ਪਹਿਲੇ ਬਜਟ ਦੌਰਾਨ ਸੂਬੇ ਦੇ ਲੋਕਾਂ ਨੂੰ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਬਿਜਲੀ ਮੁਆਫ ਕਰਨ ਦਾ ਵਾਅਦਾ ਪੂਰਾ ਕੀਤਾ ਹੈ।ਕਪੂਰ ਨੇ ਕਿਹਾ ਕਿ ਦਸੰਬਰ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ ਕਰਨ ਦਾ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਲੈ ਕੇ ਸਾਰੇ ਵਰਗਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ।ਕਪੂਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸੂਬੇ ਵਿੱਚ 75 ਮੁਹੱਲਾ ਕਲੀਨਿਕ ਖੋਲ੍ਹੇ ਜਾਣੇ ਹਨ ਤਾਂ ਜੋ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।ਕਪੂਰ ਨੇ ਕਿਹਾ ਕਿ ਚੋਣਾਂ ਮੌਕੇ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦੇਣ ਦੀ ਗਾਰੰਟੀ ਨੂੰ ਵੀ ਜਲਦੀ ਹੀ ਪੂਰਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪਿੰਡਾਂ ਦਾ ਬਿਨਾਂ ਭੇਦਭਾਵ ਤੋਂ ਵਿਕਾਸ ਕੀਤਾ ਜਾਵੇਗਾ।ਜੋ ਵੀ ਪੰਚਾਇਤਾਂ ਜਾਂ ਪਤਵੰਤੇ ਸੱਜਣ ਪਿੰਡਾਂ ਦੇ ਵਿਕਾਸ ਦੀ ਤਜਵੀਜ਼ ਸਰਕਾਰ ਦੇ ਸਾਹਮਣੇ ਲਿਆਉਣਗੇ ਤਾਂ ਉਸ ਤੇ ਅਮਲ ਕੀਤਾ ਜਾਵੇਗਾ।ਭਾਵੇਂ ਕਿਸੇ ਨੇ 2022 ਵਿੱਚ ਆਮ ਆਦਮੀ ਪਾਰਟੀ ਨੂੰ ਵੋਟ ਪਾਈ ਜਾਂ ਨਹੀਂ ਪਾਈ,ਵਿਕਾਸ ਇਕ ਸਮਮਾਨ ਹੋਵੇਗਾ।ਕਪੂਰ 

ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਲੋਕਾਂ ਦੇ ਕੰਮ ਹੁੰਦੇ ਸੀ ਜੋ ਉਨ੍ਹਾਂ ਦੇ ਪਾਰਟੀ ਨਾਲ ਜੁੜੇ ਹੁੰਦੇ ਸੀ।ਪਰ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਕਿਸੇ ਨਾਲ ਕੋਈ ਭੇਦਭਾਵ ਨਹੀਂ ਹੋ ਰਿਹਾ ਤੇ ਤੇਜ਼ੀ ਪਿੰਡਾਂ ਵਿੱਚ ਵਿਕਾਸ ਕਾਰਜ ਤੇਜੀ ਨਾਲ ਕੀਤੇ ਜਾ ਰਹੇ ਹਨ।ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਵਿੱਚ ਜੋ ਵਿਸ਼ਵਾਸ ਦਿਖਾਇਆ ਹੈ,ਪਾਰਟੀ ਉਸ ਤੇ ਪੂਰੀ ਤਰ੍ਹਾਂ ਨਾਲ ਖਰਾ ਉਤਰ ਰਹੀ ਹੈ।ਚੋਣਾਂ ਵਿੱਚ ਕੀਤਾ ਪਹਿਲਾ ਵਾਅਦਾ। (300 ਯੂਨਿਟ ਮੁਫਤ ਬਿਜਲੀ)ਨੂੰ ਪੂਰਾ ਕੀਤਾ ਗਿਆ ਹੈ ਅਤੇ ਜਲਦੀ ਹੀ ਦੂਜੇ ਵਾਅਦੇ ਵੀ ਪੂਰੇ ਕੀਤੇ ਜਾਣਗੇ।ਕਪੂਰ ਨੇ ਕਿਹਾ ਕਿ ਮਾਨ ਸਰਕਾਰ ਪੰਜਾਬੀਆਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦੇਣ ਅਤੇ ਲੋਕਾਂ ਦਾ ਮੁਫਤ ਇਲਾਜ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਇਸ ਦੇ ਨਾਲ ਹੀ ਵਿਸ਼ਵ ਪੱਧਰੀ ਇਲਾਜ ਮੁਹੱਈਆ ਕਰਵਾਉਣਾ ਸਰਕਾਰ ਦਾ ਮੁੱਖ ਉਦੇਸ਼ ਹੈ।ਇਸੇ ਤਰ੍ਹਾਂ ਸਿੱਖਿਆ ਖੇਤਰ ਲਈ ਬਜਟ ਵਿੱਚ ਇਤਿਹਾਸਕ ਵਾਧਾ ਕਰਦਿਆਂ ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਦੇ ਲਈ 2966 ਕਰੋੜ ਰੁਪਏ ਦਾ ਬਜਟ ਤਜਵੀਜ਼ ਕੀਤਾ ਗਿਆ ਹੈ,ਜੋ ਆਪਣੇ ਆਪ ਵਿੱਚ ਹੁਣ ਤੱਕ ਪੇਸ਼ ਕੀਤੇ ਗਏ ਸਿੱਖਿਆ ਬਜਟ ਨਾਲੋਂ ਦੁੱਗਣਾ ਹੈ।

ਮਾਨ ਸਰਕਾਰ ਹੁਣ ਸਿੱਖਿਆ ਦੇ ਖੇਤਰ ਵਿੱਚ ਇਤਿਹਾਸਕ ਕ੍ਰਾਂਤੀ ਲਿਆਉਣ ਲਈ ਵਚਨਬੱਧ ਹੈ।ਕਿਉਂਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲਿਆਉਂਦੀ ਗਈ,ਸਿਖਿਆ ਦੇ ਖੇਤਰ ਵਿੱਚ ਇਤਹਾਸਿਕ ਕ੍ਰਾਂਤੀ ਹੁਣ ਪੰਜਾਬ ਵਿੱਚ ਆ ਰਹੀ ਹੈ।ਕਪੂਰ ਨੇ ਕਿਹਾ ਕਿ ਮਾਨ ਸਰਕਾਰ 16 ਨਵੇਂ ਮੈਡੀਕਲ ਕਾਲਜ ਖੋਲੇਗੀ ਤੇ ਤੁਹਾਡੇ ਸੂਬੇ ਵਿੱਚ ਬੱਚਿਆਂ ਨੂੰ ਡਾਕਟਰ ਬਣਨ ਲਈ ਰੱਖੇਗਾ।ਦਿੱਲੀ ਸਰਕਾਰ ਦੀ ਤਰਜ਼ ਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਏਂਜਲ ਸਕੀਮ ਜਿੱਥੇ ਲੱਖਾਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਏਗੀ।ਉੱਥੇ ਹੀ ਦੁਰਘਟਨਾ ਤੋਂ ਪੀੜਤ ਵਿਅਕਤੀ ਦਾ ਪੂਰਾ ਇਲਾਜ ਵੀ ਬਿਲਕੁਲ ਮੁਫ਼ਤ ਹੋਵੇਗਾ।ਇਸ ਯੋਜਨਾ ਨੂੰ ਸ਼ੁਰੂ ਕਰਨ ਲਈ ਸਮੂਹ ਪੰਜਾਬੀਆਂ ਵੱਲੋਂ ਮਾਨ ਸਰਕਾਰ ਦੀ ਸ਼ਲਾਘਾ ਕੀਤੀ ਜਾ ਰਹੀ ਹੈ।ਇਸ ਯੋਜਨਾ ਤਹਿਤ ਪੰਜਾਬ ਦੇ ਲੱਖਾਂ ਲੋਕਾਂ ਦੀਆਂ ਜਾਨਾਂ ਬਚਾਈਆਂ ਜਾ ਸਕਦੀਆਂ ਹਨ।ਇਸ ਮੌਕੇ ਟਰਾਂਸਪੋਰਟ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ,ਗੁਰਨਾਮ ਸਿੰਘ,ਬਲਵੰਤ ਸਿੰਘ,ਗੁਰਦੇਵ ਥਾਪਰ,ਸੁਖਵਿੰਦਰ ਸੁੱਖਾ ਮਾਰਕਫੈੱਡ,ਸ਼ੇਰਾ ਭੀਲਾ,ਸੁੱਖਾ ਕਾਂਜਲੀ,ਸਰਵਣ ਸਿੰਘ ਨਵਾਂਪਿੰਡ,ਬਲਵਿੰਦਰ ਸਿੰਘ ਐਨ.ਆਰ.ਆਈ,ਮਲਕੀਤ ਸਿੰਘ ਡੋਗਰਵਾਲ,ਅਵਤਾਰ ਸਿੰਘ ਲਾਡੀ,ਕਸਮੀਰ ਸਿੰਘ,ਕੁਲਦੀਪ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here