ਐਂਟੀ ਲਾਰਵਾ ਟੀਮਾਂ ਵਲੋਂ ਵੱਖ-ਵੱਖ ਖੇਤਰਾਂ ਵਿੱਚ 918 ਘਰਾਂ ਵਿੱਚ ਦਸਤਕ ਦੇ ਕੇ 3658 ਕੰਨਟੇਨਰ ਕੀਤੇ ਗਏ ਚੈਕ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਕਾਰਜਕਾਰੀ ਸਿਵਲ ਸਰਜਨ ਡਾ.ਪਵਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ.ਜਗਦੀਪ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਐਂਟੀ ਲਾਰਵਾ ਟੀਮਾਂ ਵਲੋਂ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚ  ਅੱਜ ਖੁਸ਼ਕ ਦਿਵਸ ਦੇ ਸਬੰਧ ਵਿੱਚ  918 ਘਰਾਂ ਵਿੱਚ ਦਸਤਕ ਦੇਕੇ 3658 ਕੰਨਟੇਨਰ ਚੈਕ ਕੀਤੇ ਗਏ ਅਤੇ ਇਨਾਂ ਵਿੱਚੋ 22 ਘਰਾਂ ਦੇ 28 ਕੰਨਟੇਨਰਾਂ ਵਿੱਚ ਲਾਰਵਾ ਪਾਇਆ ਗਿਆ ਜਿਸ ਨੂੰ ਮੌਕੇ ਤੇ ਹੀ ਨਸ਼ਟ ਕਰ ਦਿੱਤਾ ਗਿਆ ਹੈ । 

Advertisements

ਜ਼ਿਲ੍ਹਾ ਐਪੀਡੀਮੋਲੋਜਿਸਟ ਡਾ.ਜਗਦੀਪ ਸਿੰਘ ਨੇ ਦੱਸਿਆ ਕਿ (ਡੇਂਗੂ ਮੰਥ ਜੁਲਾਈ ) ਮਹੀਨੇ ਦੌਰਾਨ ਵੈਕਟਰ ਬੌਰਨ ਬਿਮਾਰੀਆਂ ਜਿਵੇਂ ਮਲੇਰੀਆ, ਡੇਂਗੂ ਚਿਕਨਗੂਣੀਆ ਦੇ ਮਰੀਜ਼ਾਂ ਦੀ ਬਰਸਾਤ ਦੇ ਮੌਸਮ ਵਿੱਚ ਗਿਣਤੀ ਵਧਣੀ ਸ਼ੁਰੂ ਹੋ ਜਾਂਦੀ ਹੈ । ਸਿਹਤ ਵਿਭਾਗ ਇਨਾਂ ਬੀਮਾਰੀਆਂ ਦੇ ਬਚਾਅ ਲਈ ਸਮੇਂ ਸਮੇਂ ਤੇ ਜਾਗਰੂਕ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਸੁਚੇਤ ਕਰਦਾ ਰਹਿੰਦਾ ਹੈ । 

ਇਸ ਲਈ ਹਫਤੇ ਦੇ ਹਰ ਸ਼ੁਕਰਵਾਰ ਨੂੰ ਖੁਸ਼ਕ ਦਿਵਸ (ਡਰਾਈ-ਡੇ) ਵਜੋਂ ਮਨਾ ਕੇ ਸਿਹਤ ਵਿਭਾਗ ਦੇ ਐਂਟੀ ਲਾਰਵਾ ਵਿੰਗ ਅਤੇ ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ ਘਰ ਘਰ ਵਿਜ਼ਿਟ  ਦੌਰਾਨ ਕੂਲਰ, ਗਮਲੇ, ਛੱਤਾਂ ਤੇ ਪਿਆ ਸਮਾਨ, ਫਰਿਜ ਦੀ ਟਰੇਅ ਆਦਿ ਵਿੱਚ ਜਮਾ ਪਾਣੀ ਨੂੰ ਨਸ਼ਟ ਕਰਵਾਕੇ, ਪੂਰੀ ਤਰ੍ਹਾਂ  ਖੁਸ਼ਕ (ਡਰਾਈ) ਰੱਖਣ ਲਈ ਕਿਹਾ ਜਾਦਾ ਹੈ ਤਾਂ ਜੋ ਇਹ ਬਿਮਾਰੀਆਂ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਖਤਮ ਕੀਤਾ ਜਾਂਦਾ ਜਾ ਸਕੇ। ਇਸ ਮੌਕੇ ਸਿਹਤ ਕਾਮਿਆਂ ਵਲੋਂ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਮੱਛਰ ਦੇ ਕਟੱਣ ਤੋਂ ਬਚਾਅ ਲਈ ਦਿਨ ਵਿੱਚ ਪੂਰੀਆਂ ਬਾਹਾਂ ਦੇ ਕੱਪੜੇ ਪਹਿਨਣ ਨਾਲ, ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕਰਨ ਅਤੇ ਸਾਫ ਸਫਾਈ ਦਾ ਪੂਰਾ ਧਿਆਨ ਰੱਖਣ ਨਾਲ ਅਸੀਂ ਇਨਾਂ ਬੀਮਾਰੀਆਂ ਤੋਂ ਬੱਚ ਸਕਦੇਂ ਹਾਂ । ਉਨਾਂ ਸਮੂਹ  ਸ਼ਹਿਰ ਵਾਸੀਆਂ ਨੂੰ ਸਰਵੇ ਕਰ ਰਹੀਆਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਅਸਿਸਟੈਂਟ ਮਲੇਰੀਆ ਅਫਸਰ ਗੋਪਾਲ ਸਰੂਪ, ਹੈਲਥ ਇੰਸਪੈਕਟਰ ਤਰਸੇਮ ਸਿੰਘ, ਜਸਵਿੰਦਰ ਸਿੰਘ ਹਾਜ਼ਰ ਸਨ ।

LEAVE A REPLY

Please enter your comment!
Please enter your name here