ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਂਟਰਲ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ

ਹੁਸ਼ਿਆਰਪੁਰ,(ਦ ਸਟੈਲਰ ਨਿਊਜ਼)। ਮਾਣਯੋਗ ਅਮਰਜੋਤ ਭੱਟੀ, ਜ਼ਿਲ੍ਹਾ ਤੇ ਸ਼ੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਜੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮਾਣਯੋਗ ਅਪਰਾਜੀਤਾ ਜੋਸ਼ੀ, ਚੀਫ ਜੁਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵੱਲੋਂ ਸੈਂਟਰਲ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ ਅਤੇ ਇਸ ਦੌਰੇ ਦੌਰਾਨ ਉਨ੍ਹਾਂ ਵਲੋਂ ਹਵਾਲਾਤੀ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਦੱਸਿਆ ਗਿਆ, ਸੈਂਟਰਲ ਜੇਲ੍ਹ ਦੇ ਰਜਿਸਟਰ ਚੈਕ ਕੀਤੇ ਗਏ, ਕੈਦੀਆਂ ਦੀ ਸਿਹਤ ਪੱਖੋ ਜਾਣਕਾਰੀ ਲਈ ਗਈ, ਜਿਸ ਦੌਰਾਨ ਮੁਕੱਦਮੇ ਅਧੀਨ ਇੱਕ ਮਾਨਸੀਕ ਤੌਰ ਤੇ ਪੀੜਤ ਵਿਅਕਤੀ, ਜਿਸ ਨੂੰ ਕਾਂਊਸਲਿੰਗ ਦੀ ਜ਼ਰੂਰਤ ਸੀ ।

Advertisements

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜੇਲ੍ਹ ਸੁਪਰਡੈਂਟ ਅਨੁਰਾਗ ਕੁਮਾਰ ਆਜ਼ਾਦ ਨੂੰ ਹਦਾਇਤ ਕੀਤੀ ਗਈ ਕਿ ਇਸ ਨੂੰ ਕਾਊਂਸਲਿੰਗ ਦਿੱਤੀ ਜਾਵੇ। ਜੇਲ੍ਹ ਵਿੱਚ ਮੌਜੂਦ ਮਹਿਲਾਵਾਂ ਕੈਦੀਆਂ/ਹਵਾਲਾਤੀਆਂ ਤੋਂ ਜਾਣਿਆ ਕਿ ਉਨ੍ਹਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ ਅਤੇ ਮੁਫਤ ਕਾਨੂੰਨੀ ਸਹਾਇਤਾ ਬਾਰੇ ਦੱਸਿਆ ਗਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਅਤੇ ਹੱਕਾਂ ਦੀ ਗੱਲ ਕੀਤੀ ਗਈ ਅਤੇ ਜੇਲ੍ਹ ਸੁਪਰਡੈਂਟ ਸ਼੍ਰੀ ਅਨੁਰਾਗ ਕੁਮਾਰ ਆਜ਼ਾਦ ਨੂੰ ਕਿਹਾ ਕਿ ਜੇਲ੍ਹ ਵਿੱਚ ਪੀਣ ਵਾਲੇ ਪਾਣੀ ਦਾ ਨਿਰੀਖਣ ਕਰਵਾਉਣ, ਸਫਾਈ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਅਤੇ ਜ਼ਿਲ੍ਹਾ ਕਚੈਹਰੀ ਹੁਸ਼ਿਆਰਪੁਰ ਵਿਖੇ ਲਗਾਈ ਜਾਣ ਵਾਲੀ ਮਿਤੀ 13.08.2022 ਨੂੰ ਨੈਸ਼ਨਲ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੱਤੀ ਗਈ।

ਉਪਰੋਕਤ ਦੌਰੇ ਦੌਰਾਨ ਮਾਣਯੋਗ ਅਪਰਾਜੀਤਾ ਜੋਸ਼ੀ, ਚੀਫ ਜੁਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਜੀਆਂ ਦੇ ਨਾਲ ਸੁਪਰਡੈਂਟ ਅਨੁਰਾਗ ਕੁਮਾਰ ਆਜ਼ਾਦ, ਡਿਪਟੀ ਸੁਪਰਡੈਂਟ ਅੰਮ੍ਰਿਤਪਾਲ ਸਿੰਘ, ਸਰਬਜੀਤ ਸਿੰਘ, ਸੈਂਟਰਲ ਜੇਲ੍ਹ, ਹੁਸ਼ਿਆਰਪੁਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਪਵਨ ਕੁਮਾਰ ਹਾਜ਼ਰ ਸਨ।

 ਇਸ ਤੋਂ ਇਲਾਵਾ ਅਪਰਾਜੀਤਾ ਜੋਸ਼ੀ, ਚੀਫ ਜੁਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਜੀਆਂ ਵਲੋਂ ਮਿਤੀ 13.08.2022 ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਨੂੰ ਸੁਚੇਰੇ ਢੰਗ ਨਾਲ ਨੇਪਰੇ ਚੜਾਉਣ ਲਈ ਸ਼੍ਰੀਮਤੀ ਪੁਸ਼ਪਾ ਰਾਣੀ, ਮਾਣਯੋਗ ਚੀਫ ਜੁਡੀਸ਼ੀਅਲ ਮੈਜਿਸਟੇ੍ਰਟ, ਹੁਸ਼ਿਆਰਪੁਰ, ਗੁਰਵੀਰ ਸਿੰਘ ਰਹਿਲ, ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ, ਹੁਸ਼ਿਆਰਪੁਰ ਅਤੇ ਵੱਖ—ਵੱਖ ਵਿਭਾਗਾਂ ਜਿਵੇਂ ਕਿ ਐਸ.ਐਸ.ਪੀ. ਦਫਤਰ, ਹੁਸ਼ਿਆਰਪੁਰ, ਇੰਚਾਰਜ ਟ੍ਰੈਫਿਕ ਚਲਾਣ, ਹੁਸ਼ਿਆਰਪੁਰ, ਸਕੱਤਰ, ਜ਼ਿਲ੍ਹਾ ਟ੍ਰਾਂਸਪੋਰਟ ਅਫਸਰ, ਹੁਸ਼ਿਆਰਪੁਰ, ਇੰਸੋਰੈਂਸ ਕੰਪਨੀਆਂ ਹੁਸ਼ਿਆਰਪੁਰ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਮੀਟਿੰਗ ਦੌਰਾਨ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਇਨ੍ਹਾਂ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਇਸ ਲੋਕ ਅਦਾਲਤ ਵਿੱਚ ਵੱਧ—ਤੋਂ—ਵੱਧ ਪ੍ਰੀ—ਲੀਟੀਗੇਟੀਵ ਕੇਸ ਲੈ ਕੇ ਆਉਣ ਤਾਂ ਜੋ ਵੱਧ—ਤੋਂ—ਵੱਧ ਕੇਸਾਂ ਦਾ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਨਿਪਟਾਰਾ ਕੀਤਾ ਜਾ ਸਕੇ ਅਤੇ ਜਿਹੜੇ ਕੇਸ ਕੋਰਟਾਂ ਵਿੱਚ ਪੈਡਿੰਗ ਚੱਲ ਰਹੇ ਹਨ, ਉਨ੍ਹਾਂ ਕੇਸਾਂ ਨੂੰ ਵੀ ਲੋਕ ਅਦਾਲਤ ਵਿੱਚ ਅਰਜ਼ੀ ਦੇ ਕੇ ਸਬੰਧਤ ਕੋਰਟ ਵਿੱਚ ਲਗਾਇਆ ਜਾ ਸਕਦਾ ਹੈ, ਜਿਵੇਂ ਕਿ ਘਰੈਲੂ ਝਗੜੇ, ਜ਼ਮੀਨ—ਜਾਈਦਾਦ ਦੇ ਝਗੜੇ, ਸਿਵਲ ਕੇਸ, ਇੰਜਕਸ਼ਨ ਮੈਟਰ, ਲੈਂਡ ਐਕਓਜ਼ੇਸ਼ਨ ਕੇਸ, ਟ੍ਰੈਫਿਕ ਚਲਾਣ, Cancellation/untraced report compoundable cases, ਚੈਕ ਬੌਂਸ ਕੇਸ ਅਤੇ ਫੋਜ਼ਦਾਰੀ ਕੰਮਪੋਂਡੇਬਲ ਕੇਸ ਲਗਾਉਣ ਲਈ ਲੋਕਾਂ ਨੂੰ ਵੱਧ—ਤੋ—ਵੱਧ ਜਾਣਕਾਰੀ ਦਿੱਤੀ ਜਾਵੇ ਕਿਉਂਕਿ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ, ਇਸ ਫੈਸਲੇ ਦੀ ਕੋਈ ਅਪੀਲ ਨਹੀਂ ਹੁੰਦੀ ਅਤੇ ਲੋਕ ਅਦਾਲਤ ਵਿੱਚ ਲੱਗੀ ਕੋਰਟ ਫੀਸ ਵੀ ਵਾਪਿਸ ਹੋ ਜਾਂਦੀ ਹੈ ਅਤੇ ਵੱਧ—ਤੋਂ—ਵੱਧ ਲੋਕ, ਇਸ ਲੋਕ ਅਦਾਲਤ ਵਿੱਚ ਕੇਸ ਲਗਾ ਕੇ ਇਸ ਦਾ ਲਾਭ ਪ੍ਰਾਪਤ ਕਰ ਸਕਣ।

LEAVE A REPLY

Please enter your comment!
Please enter your name here