ਰਵਿੰਦਰਪਾਲ ਸ਼ਰਮਾ ਨੇ ਬਤੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦਾ ਸੰਭਾਲਿਆ ਅਹੁਦਾ


ਪਟਿਆਲਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਅੱਜ  ਰਵਿੰਦਰਪਾਲ ਸ਼ਰਮਾ ਨੇ ਬਤੌਰ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ ਦਾ ਅਹੁਦਾ ਸੰਭਾਲਿਆ ਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਸਟਾਫ਼ ਨੂੰ ਨਾਲ ਲੈ ਕੇ ਉਪਰਾਲੇ ਕੀਤੇ ਜਾਣਗੇ।

Advertisements


ਜ਼ਿਕਰਯੋਗ ਹੈ ਕਿ ਰਵਿੰਦਰਪਾਲ ਸ਼ਰਮਾ ਇਸ ਤੋਂ ਪਹਿਲਾਂ ਬਰਨਾਲਾ ਦੇ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਟੀ ਵਿਖੇ ਪ੍ਰਿੰਸੀਪਲ ਦੇ ਅਹੁਦੇ ਤੇ ਕੰਮ ਕਰ ਰਹੇ ਸਨ। ਇਸ ਮੌਕੇ ‘ਤੇ ਇੰਦਰਪ੍ਰੀਤ ਸਿੰਘ, ਇੰਚਾਰਜ ਜ਼ਿਲ੍ਹਾ ਗਾਈਡੈਂਸ ਐਂਡ ਕਾਊਂਸਲਿੰਗ ਨੇ ਬੁੱਕੇ ਦੇ ਕੇ ਉਨ੍ਹਾਂ ਦਾ ਸੁਆਗਤ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਟਾਫ਼ ਵਿਚੋਂ ਜਸਪਾਲ ਕੁਮਾਰ, ਦਲਜੀਤ ਸਿੰਘ, ਨਰਿੰਦਰ ਸਿੰਘ ਅਤੇ ਬਲਕਾਰ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ ਅਤੇ ਉਹਨਾਂ ਨੇ ਵੀ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਜੀ ਆਇਆਂ ਆਖਿਆ।

LEAVE A REPLY

Please enter your comment!
Please enter your name here