15 ਜੁਲਾਈ ਤੋਂ ਜ਼ਿਲ੍ਹੇ ’ਚ ਬੂਟੇ ਲਗਾਉਣ ਦੀ ਮੁਹਿੰਮ ਕੀਤੀ ਜਾਵੇਗੀ ਸ਼ੁਰੂ: ਡਿਪਟੀ ਡਾਇਰੈਕਟਰ

ਪਟਿਆਲਾ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸਾਂਝੀਆਂ ਥਾਵਾਂ ਤੇ ਫਲਦਾਰ ਬੂਟੇ ਲਗਾਉਣ ਦੀ ਮੁਹਿੰਮ 15 ਜੁਲਾਈ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਸੂਬਾ ਸਰਕਾਰ ਅਤੇ ਬਾਗ਼ਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੀਆਂ ਹਦਾਇਤਾਂ ਅਨੁਸਾਰ ਪਹਿਲੇ ਪੜਾਅ ਵਿੱਚ 1.25 ਲੱਖ ਬੂਟੇ 15 ਜੁਲਾਈ ਨੂੰ ਇੱਕੋ ਸਮੇਂ ਲਗਾਏ ਜਾਣਗੇ। ਡਿਪਟੀ ਡਾਇਰੈਕਟਰ ਬਾਗ਼ਬਾਨੀ ਡਾ. ਨਰਿੰਦਰਬੀਰ ਸਿੰਘ ਮਾਨ ਨੇ ਦੱਸਿਆ ਕਿ ਇਸ ਮੁਹਿੰਮ ਅਧੀਨ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਵਿੱਚ 10 ਹਜ਼ਾਰ ਬੂਟੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਹਨ। ਇਹਨਾਂ ਵਿੱਚ ਅੰਬ, ਜਾਮਣ, ਬਿੱਲ, ਅਮਰੂਦ ਆਦਿ ਦੇ ਬੂਟੇ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਮਿਤੀ 15 ਜੁਲਾਈ ਨੂੰ ਵੀਡੀਉ ਕਾਨਫ਼ਰੰਸ ਰਾਹੀਂ ਸਮੂਹ ਸਕੂਲਾਂ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਬਾਗ਼ਬਾਨੀ ਮੰਤਰੀ ਵੱਲੋਂ ਕੀਤੀ ਜਾਵੇਗੀ।

Advertisements

LEAVE A REPLY

Please enter your comment!
Please enter your name here