ਕਾਂਗਰਸ ਨੂੰ ਮਜ਼ਬੂਤ ​​ਕਰਨ ਲਈ ਮੁਹਿੰਮ ਕਰਾਂਗੇ ਸ਼ੁਰੂ: ਸਲਵਾਨ/ ਸੈਦੋਵਾਲ 

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ। ਬਲਾਕ ਕਾਂਗਰਸ ਪ੍ਰਧਾਨ ਦੀਪਕ ਸਲਵਾਨ ਅਤੇ ਬਲਾਕ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ ਨੇ ਸ਼ੁੱਕਰਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕਰਕੇ ਕਈ ਅਹਿਮ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ।ਇਸ ਦੌਰਾਨ ਜਥੇਬੰਦਕ ਪੱਧਰ ਤੇ ਕਾਂਗਰਸ ਦੀ ਫੈਸਲਾਕੁੰਨ ਭੂਮਿਕਾ ਨਿਭਾਉਣ ਲਈ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਉਪਰੋਕਤ ਆਗੂਆਂ ਨੂੰ ਕਿਹਾ ਕਿ ਪੰਜਾਬ ਵਿੱਚ ਬਲਾਕ ਪੱਧਰ,ਜ਼ਿਲ੍ਹਾ ਪੱਧਰ ‘ਤੇ ਸਾਰੀਆਂ ਖਾਲੀ ਪਈਆਂ ਨਿਯੁਕਤੀਆਂ ਨੂੰ ਪੂਰਾ ਕਰਕੇ ਜਵਾਬਦੇਹੀ ਯਕੀਨੀ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਸੰਗਠਨ ਤੇ ਕਾਂਗਰਸ ਦੇ ਜ਼ਮੀਨੀ ਪੱਧਰ ਦੇ ਵਰਕਰ ਹੀ ਪਾਰਟੀ ਦੀ ਅਸਲ ਤਾਕਤ ਹਨ।ਸੰਗਠਨ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਬਲਾਕ ਕਾਂਗਰਸ ਦੇ ਨਾਲ-ਨਾਲ ਮੰਡਲ ਕਾਂਗਰਸ ਕਮੇਟੀਆਂ ਦਾ ਵੀ ਗਠਨ ਕੀਤਾ ਜਾਵੇ।ਇਸ ਦੌਰਾਨ ਰਾਜਾ ਵੜਿੰਗ ਨੇ ਪਾਰਟੀ ਵਰਕਰਾਂ ਨੂੰ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਲਈ ਕਿਹਾ।ਰਾਜਾ ਵੜਿੰਗ ਨੇ ਦੀਪਕ ਸਲਵਾਨ ਅਤੇ ਅਮਰਜੀਤ ਸਿੰਘ ਸੈਦੋਵਾਲ ਨੂੰ ਕਿਹਾ ਕਿ ਆਪ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਕਾਂਗਰਸ ਦੀ ਭੂਮਿਕਾ ਅਹਿਮ ਹੈ ਅਤੇ ਇਸ ਸਰਕਾਰ ਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਦਬਾਅ ਬਣਾਇਆ ਜਾਣਾ ਚਾਹੀਦਾ ਹੈ।ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਵਿਰੋਧੀ ਪਾਰਟੀ ਵਜੋਂ ਕਾਂਗਰਸ ਦੀ ਭੂਮਿਕਾ ਜ਼ਿਆਦਾ ਅਹਿਮ ਹੈ ਕਿਉਂਕਿ ‘ਆਪ’ ਸਰਕਾਰ 100 ਦਿਨਾਂ ਚ ਨਾਕਾਮ ਸਾਬਿਤ ਹੋਈ ਹੈ।ਉਨ੍ਹਾਂ ਕਿਹਾ ਕਿ ਜੋ ਉਮੀਦ ਇਸ ਸਰਕਾਰ ਤੋਂ ਲੋਕਾਂ ਦਾ ਜਲਦੀ ਹੀ ਮੋਹ ਭੰਗ ਹੋ ਗਿਆ ਹੈ।

Advertisements

ਇਸ ਦੌਰਾਨ ਬਲਾਕ ਪ੍ਰਧਾਨ ਦੀਪਕ ਸਲਵਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁਲਾਕਾਤ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਦਿੱਤੇ ਹੁਕਮਾਂ ਅਨੁਸਾਰ ਬਲਾਕ ਪੱਧਰ ਤੇ ਕਾਂਗਰਸ ਨੂੰ ਮਜ਼ਬੂਤ ​​ਕਰਨ ਲਈ ਜਲਦੀ ਹੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਵੱਡੀ ਗਿਣਤੀ ‘ਚ ਨੌਜਵਾਨਾਂ ਨੂੰ ਕਾਂਗਰਸ ਪਾਰਟੀ ‘ਚ ਸ਼ਾਮਿਲ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸੰਗਠਨ ਨੂੰ ਮਜ਼ਬੂਤ ​​ਕਰਨਾ ਪਾਰਟੀ ਵਰਕਰਾਂ ਦੀ ਜ਼ਿੰਮੇਵਾਰੀ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੋਂ ਸਰਕਾਰ ਲੋਕਾਂ ਨੂੰ ਝੂਠੇ ਲਾਰੇ ਲੈ ਕੇ ਸੂਬੇ ਵਿਚ ਸਰਕਾਰ ਤਾਂ ਬਣਾ ਲਈ,ਪਰ ਚੋਣਾਂ ਵਿਚ ਦਿੱਤੀਆਂ ਗਈਆਂ ਗਾਰੰਟੀਆਂ ਤੋਂ ਭਗਵੰਤ ਮਾਨ ਸਰਕਾਰ ਭੱਜ ਰਹੀ ਹੈ।ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਕਾਂਗਰਸ ਪਾਰਟੀ ਵੱਲੋਂ ਡਟਵਾਂ ਵਿਰੋਧ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪਹਿਲਾਂ ਜੋ ਕੁਝ ਹੋਇਆ ਉਸਨੂੰ ਭੁੱਲ ਕੇ ਅੱਗੇ ਵਧਣ ਦਾ ਸਮਾਂ ਆ ਗਿਆ ਹੈ,ਸਾਰੇ ਵਰਕਰਾਂ ਤੇ ਅਧਿਕਾਰੀਆਂ ਨੂੰ ਆਪਸੀ ਮਤਭੇਦ ਭੁਲਾ ਕੇ ਅੱਗੇ ਵਧਣ ਲਈ ਕੰਮ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਹੁਣ ਭਾਜਪਾ ਨਾਲ ਹੁਣ ਅਹਿਮ ਲੜਾਈ ਹੋਣ ਜਾ ਰਹੀ ਹੈ,ਇਸ ਲਈ  ਸਾਰੇ ਵਰਕਰ ਇੱਕਜੁੱਟ ਰਹਿਣ।ਉਨ੍ਹਾਂ ਕਿਹਾ ਕਿ ਕਪੂਰਥਲਾ ਕਾਂਗਰਸ ਦਾ ਮਜ਼ਬੂਤ ​​ਕਿਲ੍ਹਾ ਹੈ,ਪਰ ਕੋਈ ਵੀ ਵਰਕਰ ਨਿਰਾਸ਼ ਨਾ ਹੋਵੇ,ਕਾਂਗਰਸ ਇੱਕ ਵਾਰ ਫਿਰ ਤੋਂ ਮਜਬੂਤ ਹੋਵੇਗੀ।

ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਕਾਂਗਰਸੀ ਵਰਕਰਾਂ ਨਾਲ ਪਾਰਟੀ ਮਜਬੂਤ ਹੋਵੇਗੀ, ਜੋ ਲੋਕ ਕੰਮ ਕਰਨਗੇ, ਉਨ੍ਹਾਂ ਲੋਕਾਂ ਨੂੰ ਸੰਗਠਨ ਵਿੱਚ ਰੱਖਿਆ ਜਾਵੇਗਾ ਜੋ ਕੰਮ ਕਰਨਗੇ।ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਅਨੁਸ਼ਾਸਨ,ਸਮਰਪਣ ਅਤੇ ਸੰਵਾਦ ਦੀ ਲੋੜ ਹੈ।ਦੀਪਕ ਸਲਵਾਨ ਨੇ ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਕਿਹਾ ਕਿ ਇਕਜੁੱਟ ਹੋਕੇ ਉਹ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ​​ਕਰਨ ਅਤੇ ਦੇਸ਼ ਦੇ ਸੰਵਿਧਾਨ ਅਤੇ ਏਕਤਾ ਨੂੰ ਬਰਕਰਾਰ ਰੱਖਣ ਲਈ ਇਕਜੁੱਟ ਹੋ ਕੇ ਕੰਮ ਕਰਨ।

LEAVE A REPLY

Please enter your comment!
Please enter your name here