ਨਵ-ਨਿਯੁਕਤ ਡੀਐਸਪੀ ਮਨਿੰਦਰਪਾਲ ਨੂੰ ਐਂਟੀ ਕੁਰੱਪਸ਼ਨ ਬਿਊਰੋ ਆਫ ਇੰਡੀਆ ਦੇ ਆਗੂਆਂ ਨੇ ਕੀਤਾ ਸਨਮਾਨਿਤ  

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ। ਐਂਟੀ ਕੁਰੱਪਸ਼ਨ ਬਿਊਰੋ ਆਫ ਇੰਡੀਆ ਦੇ ਸਟੇਟ ਚੀਫ ਡਰੈਕਟਰ ਮਨਦੀਪ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਤੇ ਸਮੂਹ ਲੀਡਰਸ਼ਿਪ ਨੇ ਨਵ-ਨਿਯੁਕਤ ਡੀ.ਐਸ.ਪੀ ਸਬ ਡਵੀਜ਼ਨ ਮਨਿੰਦਰਪਾਲ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਦੌਰਾਨ ਮਨਦੀਪ ਗਿੱਲ ਨੇ ਡੀ.ਐਸ.ਪੀ ਮਨਿੰਦਰ ਸਿੰਘ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ। ਇਸ ਮੌਕੇ ਡੀਐਸਪੀ ਸਬ ਡਵੀਜ਼ਨ ਮਨਿੰਦਰ ਸਿੰਘ ਨੇ ਕਿਹਾ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।ਇਸ ਦੇ ਨਾਲ ਹੀ ਪੁਲਿਸ ਵੱਲੋਂ ਨਸ਼ਿਆਂ ਦੇ ਸੌਦਾਗਰਾਂ ਤੇ ਸ਼ਿਕੰਜਾ ਕੱਸਣ ਲਈ ਮੁਹਿੰਮ ਚਲਾਈ ਜਾ ਰਹੀ ਹੈ।ਉਨ੍ਹਾਂ ਨੇ ਐਂਟੀ ਕੁਰੱਪਸ਼ਨ ਬਿਊਰੋ ਆਫ਼ ਇੰਡੀਆ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਦਰਵਾਜੇ ਹਰ ਵਿਅਕਤੀ ਲਈ ਖੁੱਲੇ ਹਨ। ਕੋਈ ਵੀ ਵਿਅਕਤੀ ਆਪਣੀ ਸਮੱਸਿਆ ਲੈ ਕੇ ਕਿਸੇ ਵੀ ਸਮੇਂ ਉਨ੍ਹਾਂ ਕੋਲ ਆ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਇਨਸਾਫ਼ ਦਿਵਾਉਣਾ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਕਿਸੇ ਵੀ ਕੰਮ ਲਈ ਕਿਸੇ ਨੂੰ ਰਿਸ਼ਵਤ ਨਾ ਦੇਣ। ਉਨ੍ਹਾਂ ਨੇ ਰਿਸ਼ਵਤ ਲੈਣ ਵਾਲਿਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਰਿਸ਼ਵਤ ਲੈਣ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Advertisements

ਡੀਐਸਪੀ ਨੇ ਕਿਹਾ ਕਿ ਕਪੂਰਥਲਾ ਗੁਰੂਆਂ,ਪੀਰਾਂ ਦੀ ਧਰਤੀ ਹੈ ਜਿੱਥੇ ਲੋਕ ਇੱਕ ਦੂਜੇ ਦੇ ਧਰਮ ਦਾ ਸਤਿਕਾਰ ਕਰਦੇ ਹਨ।ਉਨ੍ਹਾਂ ਕਿਹਾ ਕਿ ਕਪੂਰਥਲਾ ਵਿੱਚ ਸਾਰੇ ਧਰਮਾਂ ਦੇ ਲੋਕ ਆਪਸੀ ਭਾਈਚਾਰਕ ਸਾਂਝ ਦੀ ਮਿਸਾਲ ਪੇਸ਼ ਕਰਦੇ ਹਨ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਪੂਰਥਲਾ ਵਿੱਚ ਉਨ੍ਹਾਂ ਦੀ ਪਹਿਲ ਨਸ਼ੇ ਦੇ ਸੌਦਾਗਰਾਂ ਅਤੇ ਸਮੱਗਲਰਾਂ ਤੇ ਸ਼ਿਕੰਜਾ ਕੱਸਣਾ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੁਲਿਸ ਲਗਾਤਾਰ ਕੰਮ ਕਰ ਰਹੀ ਹੈ।ਡੀ.ਐਸ.ਪੀ ਨੇ ਲੋਕਾਂ ਨੂੰ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।ਇਸ ਮੌਕੇ ਤੇ ਸਟੇਟ ਚੇਅਰਮੈਨ ਬਲਵੀਰ ਸਿੰਘ, ਜਿਲਾ ਪ੍ਰਧਾਨ ਗੁਰਪ੍ਰੀਤ ਸਿੰਘ, ਜਿਲਾ ਡਾਇਰੈਕਟਰ ਗੁਰਮੁਖ ਸਿੰਘ, ਸਿਟੀ ਸੀਨੀਅਰ ਉਪ ਚੇਅਰਮੈਨ ਤੇਜਪਾਲ ਸਿੰਘ ,ਸਿਟੀ ਪ੍ਰਧਾਨ ਅਨਮੋਲ ਗਿੱਲ, ਸਿਟੀ ਉਪ ਚੇਅਰਮੈਨ ਸ਼ੇਖਰ ਕੁਮਾਰ ਆਦਿ ਹਾਜ਼ਰ ਸਨ

LEAVE A REPLY

Please enter your comment!
Please enter your name here