
ਚੰਡੀਗੜ੍ਹ : (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਮੁੱਖ-ਮੰਤਰੀ ਭਗਵੰਤ ਮਾਨ ਨੇ ਮੱਤੇਵਾੜਾ ਪ੍ਰਾਜੈਕਟ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਮੱਤੇਵਾੜਾ ਪ੍ਰਾਜੈਕਟ ਰੱਦ ਕਰ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ ਨੇ ਆਪਣੇ ਟਵੀਟਰ ਅਕਾਉਂਟ ਉੱਤੇ ਕੀਤਾ। ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਮੱਤੇਵਾੜਾ ਪ੍ਰਾਜੈਕਟ ਰੱਦ ਹੋਵੇਗਾ। ਜ਼ਿਕਰਯੋਗ ਹੈ ਕਿ ਕਿ ਮੱਤੇਵਾੜਾ ਜੰਗਲ ਨੂੰ ਹਟਾਕੇ ਇੱਥੇ ਟੈਕਸਟਾਈਲ ਫੈਕਟਰੀ ਬਣਾਈ ਜਾਣੀ ਸੀ। ਜਿਸਦਾ ਵਿਰੋਧੀ ਪਾਰਟੀਆਂ ਤੇ ਵਾਤਾਵਰਨ ਪ੍ਰੇਮੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਸੀ।

ਹੁਣ ਮੱਤੇਵਾੜਾ ਜੰਗਲ ਦੀ ਬਜਾਏ ਕਿਸੇ ਹੋਰ ਸਥਾਨ ‘ਤੇ ਟੈਕਸਟਾਈਲ ਫੈਕਟਰੀ ਬਣਾਈ ਜਾਏਗੀ। ਇਸ ਮਾਮਲੇ ਵਿੱਚ ਗੁਰਮੀਤ ਸਿੰਘ ਮੀਤ ਹੇਅਰ ਨੇ ਟਵੀਟ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ‘ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਮੱਤੇਵਾੜਾ ਪ੍ਰਾਜੈਕਟ ਰੱਦ ਕਰਨ ਦਾ ਐਲਾਨ ਕੀਤਾ ਹੈ । ਮੁੱਖ ਮੰਤਰੀ ਜੀ ਦੇ ਇਸ ਐਲਾਨ ਦਾ ਸਵਾਗਤ ਕਰਦੇ ਹਾਂ । ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੀ ਰਾਏ ਨਾਲ ਹੀ ਸਾਰੇ ਫ਼ੈਸਲੇ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ।’












