ਗੁਰਸ਼ਰਨ ਕਪੂਰ/ਪਰਮਿੰਦਰ ਢੋਟ, ਕੰਵਰ ਇਕਬਾਲ ਨੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨਾਲ ਕੀਤੀ ਮੁਲਾਕਾਤ 

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ: ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਗੁਰਸ਼ਰਨ ਸਿੰਘ ਕਪੂਰ,ਸੀਨੀਅਰ ਆਗੂ ਪਰਮਿੰਦਰ ਸਿੰਘ ਢੋਟ,ਵਪਾਰ ਮੰਡਲ ਦੇ ਪ੍ਰਧਾਨ ਕੰਵਰ ਇਕਬਾਲ ਸਿੰਘ, ਟਰਾਂਸਪੋਰਟ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ ਅਤੇ ਗੁਰਨਾਮ ਸਿੰਘ ਨੇ ਚੰਡੀਗੜ੍ਹ ਸਥਿਤ ਸੈਕਟਰੀਏਟ ਵਿੱਚ ਸੂਬੇ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ।ਇਸ ਮੁਲਾਕਾਤ ਦੌਰਾਨ ਕਈ ਅਹਿਮ ਮੁੱਦਿਆਂ ਤੇ ਚਰਚਾ ਕੀਤੀ ਗਈ। ਇਸ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਦੀ ਸੱਤਾ ਸੰਭਾਲਣ ਤੋਂ ਬਾਅਦ ਹੀ ਭਗਵੰਤ ਮਾਨ ਦੀ ਸਰਕਾਰ ਲਗਾਤਾਰ ਨਵੇਂ ਨਵੇਂ ਕਦਮ ਚੁੱਕ ਰਹੀ ਹੈ, ਉਸੇ ਕਦੀ ਦੇ ਤਹਿਤ ਸਰਕਾਰ ਨੇ ਹੁਣ ਟਰਾਂਸਪੋਰਟ ਮਾਫੀਆ ਨੂੰ  ਜੜੋਂ ਖ਼ਤਮ ਕਰਨ ਦਾ ਬੀੜਾ ਚੁੱਕਿਆ ਹੈ।

Advertisements

ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਟਰਾਂਸਪੋਰਟ ਮਾਫੀਆ ਨੂੰ ਜੜੋਂ ਪੁੱਟਣ ਲਈ ਜਲਦੀ ਹੀ ਸਾਰੇ ਬੱਸ ਪਰਮਿਟ ਆਨਲਾਈਨ ਕਰ ਦਿੱਤੇ ਜਾਣਗੇ।ਸੂਬੇ ਦੇ  ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੀਟਿੰਗ ਕਰਨ ਉਪਰੰਤ ਕਪੂਰਥਲਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਗੁਰਸ਼ਰਨ ਸਿੰਘ ਕਪੂਰ ਨੇ ਦਾਅਵਾ ਕੀਤਾ ਕਿ ਸੂਬੇ ਵਿੱਚੋਂ ਇੱਕ ਦੋ ਮਹੀਨਿਆਂ ਵਿੱਚ ਮਾਫੀਆ ਰਾਜ ਦਾ ਖਾਤਮਾ ਕਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਸੂਬਾ ਸਰਕਾਰ ਦੀ ਆਮਦਨ ‘ਚ ਵਾਧਾ ਹੋਵੇਗਾ,ਉੱਥੇ ਹੀ ਬੇਰੁਜ਼ਗਾਰਾਂ ਲਈ ਰੁਜ਼ਗਾਰ ਦੇ ਮੌਕੇ ਵੀ ਵਧਣਗੇ।ਉਨ੍ਹਾਂ ਕਿਹਾ ਕਿ ਸੂਬੇ ‘ਚ ਚੱਲ ਰਹੀਆਂ ਸਾਰੀਆਂ ਗੈਰ-ਕਾਨੂੰਨੀ ਬੱਸਾਂ ਭਾਵੇਂ ਉਹ ਕਿਸੇ ਦੀਆਂ ਵੀ ਹੋਣ ਨੂੰ ਜ਼ਬਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿੰਡਾਂ ਦੇ ਵਿਕਾਸ ਲਈ ਗ੍ਰਾਮ ਸਭਾ ਨੂੰ ਮਜ਼ਬੂਤ ​​ਕੀਤਾ ਜਾਵੇਗਾਮੌਜੂਦਾ ਸਮੇਂ ਚ ਹਰ ਸਾਲ ਤਿੰਨ ਵਾਰ ਹੋਣ ਵਾਲੀ ਗ੍ਰਾਮ ਸਭਾ ਬਾਰੇ ਲੋਕਾਂ ਨੂੰ ਦੱਸਿਆ ਨਹੀਂ ਜਾਂਦਾ ਅਤੇ ਸਰਪੰਚ ਆਪਣੇ ਧੱਕੇ ਨਾਲ ਫੈਸਲੇ ਲੈ ਲੈਂਦਾ ਹਨ ਪਰ ਹੁਣ ਅਜਿਹਾ ਨਹੀਂ ਹੋਵੇਗਾ,ਸੂਬੇ ਵਿੱਚ ਤਿੰਨ ਵਾਰ ਹੋਣ ਵਾਲੀ ਗ੍ਰਾਮ ਸਭਾ ਦਾ ਵਿਸਥਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਮੀਟਿੰਗ ਅਧਿਕਾਰੀਆਂ ਦੀ ਮਜੂਦਗੀ ਵਿੱਚ ਹੋਵੇਗੀ ਤੇ ਵੀਡੀਓਗ੍ਰਾਫੀ ਕੀਤੀ ਜਾਵੇਗੀ।ਕਪੂਰ ਨੇ ਕਿਹਾ ਕਿ ਪੰਜਾਬ ਪਿੰਡਾਂ ਵਿਚ ਵਸਦਾ ਹੈ ਅਤੇ ਸੂਬੇ ਦੀ 70 ਫੀਸਦੀ ਆਬਾਦੀ ਪਿੰਡਾਂ ਵਿਚ ਰਹਿੰਦੀ ਹੈ।ਇਸ ਸਮੇਂ ਪਿੰਡਾਂ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਸੀਵਰੇਜ ਦੀ ਸਭ ਤੋਂ ਵੱਡੀ ਸਮੱਸਿਆ ਹੈ।ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਵਲੋਂ ਇਸ ਪਹਿਲ ਦੇ ਆਧਾਰ ਤੇ ਪੰਜਾਬ ਦੇ ਪਿੰਡਾਂ ਵਿਚ ਪਿੰਨ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਗ੍ਰਾਮ ਸਭਾ ਰਾਹੀਂ ਪਿੰਡਾਂ ਵਿੱਚ ਵਿਕਾਸ ਕਰਵਾਇਆ ਜਾਵੇਗਾ। ਗਰਾਮ ਸਭਾ ਦੀਆਂ ਮੀਟਿੰਗਾਂ ਵਿੱਚ ਅਧਿਕਾਰੀ ਹਾਜ਼ਰ ਰਹਿਣਗੇ ਅਤੇ ਇਸ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ ਤਾਂ ਜੋ ਪਤਾ ਲੱਗ ਸਕੇ ਕਿ ਲੋਕ ਕੀ ਕਹਿੰਦੇ ਹਨ ਅਤੇ ਸਰਪੰਚ ਕੀ ਕਹਿੰਦੇ ਹਨ। ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੀ ਬੋਲੀ ਦੀ ਵੀ ਵੀਡਿਓਗ੍ਰਾਫ਼ੀ ਹੋਵੇਗੀ।

ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਲਈ ਵੀ ਸਰਕਾਰ ਠੋਸ ਕਦਮ ਚੁੱਕ ਰਹੀ ਹੈ।ਪੰਚਾਇਤਾਂ ਵਿੱਚ ਹੁਣ ਕੋਈ ਧੱਕਾ ਨਹੀਂ ਹੋਵੇਗਾ ਅਤੇ ਲੋਕਾਂ ਦੇ ਮੁਤਾਬਿਕ ਹੀ ਪਿੰਡਾਂ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿੱਖਿਆ, ਸਸਤੀਆਂ ਸਿਹਤ ਸਹੂਲਤਾਂ,ਨਸ਼ਿਆਂ ਨੂੰ ਰੋਕਣਾ ਅਤੇ ਬੇਰੋਜ਼ਗਾਰੀ ਦੇ ਖਾਤਮੇ ਦੇ ਮੁੱਖ ਮੁੱਦਿਆਂ ‘ਤੇ ਸਰਕਾਰ ਬਹੁਤ ਵਧੀਆ ਕੰਮ ਕਰ ਰਹੀ ਹੈ।ਹੁਣ ਇਸ ਸਕੀਮ ਤਹਿਤ ਪੰਜਾਬ ਦੀਆਂ ਲੱਖਾਂ ਜਾਨਾਂ ਬਚਾਈਆਂ ਜਾ ਸਕਦੀਆਂ ਹਨ।ਇਸ ਮੌਕੇ ਟਰਾਂਸਪੋਰਟ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ, ਗੁਰਨਾਮ ਸਿੰਘ,ਬਲਵੰਤ ਸਿੰਘ, ਗੁਰਦੇਵ ਥਾਪਰ, ਸੁਖਵਿੰਦਰ ਸੁੱਖਾ ਮਾਰਕਫੈੱਡ, ਸ਼ੇਰਾ ਭੀਲਾ,ਸੁੱਖਾ ਕਾਂਜਲੀ, ਸਰਵਣ ਸਿੰਘ ਨਵਾਂਪਿੰਡ, ਬਲਵਿੰਦਰ ਸਿੰਘ ਐਨ.ਆਰ.ਆਈ, ਮਲਕੀਤ ਸਿੰਘ ਡੋਗਰਵਾਲ, ਅਵਤਾਰ ਸਿੰਘ ਲਾਡੀ, ਕਸਮੀਰ ਸਿੰਘ,ਕੁਲਦੀਪ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here