
ਪਠਾਨਕੋਟ ( ਦ ਸਟੈਲਰ ਨਿਊਜ਼)। ਬੀਤੇ ਜਿਲ੍ਹੇ ਅੰਦਰ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਹਰੇਕ ਵਿਅਕਤੀ ਨੂੰ ਸਜਗ ਹੋਣ ਦੀ ਲੋੜ ਹੈ ਇਸ ਲਈ ਜਿਲ੍ਹਾ ਪ੍ਰਸਾਸਨ ਵੱਲੋਂ ਵੀ ਸਾਰੇ ਪੁੱਖਤਾ ਪ੍ਰਬੰਧ ਕਰ ਲਏ ਗਏ ਹਨ ਜਿਲ੍ਹਾ ਪਠਾਨਕੋਟ ਦੀ ਜਨਤਾ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਜਿਲ੍ਹਾ ਪ੍ਰਸਾਸਨ ਵੱਲੋਂ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਜੋ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ ਉਨ੍ਹਾਂ ਦੀ ਪਾਲਣਾ ਕਰਨ ਅਤੇ ਪ੍ਰਸਾਸਨ ਦਾ ਸਹਿਯੋਗ ਕਰਨ। ਇਹ ਪ੍ਰਗਟਾਵਾ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਜਿਲ੍ਹਾ ਪਠਾਨਕੋਟ ਅੰਦਰ ਕੀਤੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਆਯੋਜਿਤ ਕੀਤੀ ਰੀਵਿਓ ਮੀਟਿੰਗ ਦੋਰਾਨ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ, ਚਰਨਜੀਤ ਸਿੰਘ ਐਕਸੀਅਨ ਡਰੇਨਿੰਗ, ਦਿਵਤੇਸ ਵਿਰਦੀ ਐਸ.ਡੀ.ਓ. ਸੀਵਰੇਜ ਬੋਰਡ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਵੱਖ ਵੱਖ ਵਿਭਾਗੀ ਅਧਿਕਾਰੀ ਹਾਜਰ ਸਨ।

ਡਿਪਟੀ ਕਮਿਸਨਰ ਪਠਾਨਕੋਟ ਸ. ਹਰਬੀਰ ਸਿੰਘ ਨੇ ਮੀਟਿੰਗ ਦੋਰਾਨ ਕਿਹਾ ਕਿ ਜਿਵੈਂ ਕਿ ਫਲੱਡ ਸੀਜਨ 2022 ਮਿਤੀ 15.6.2022 ਤੋਂ ਕਿਰਿਆਸੀਲ ਹੋ ਗਿਆ ਹੈ ਅਤੇ ਜਿਲ੍ਹਾ ਪਠਾਨਕੋਟ ਅੰਦਰ ਸੰਭਾਵਿਤ ਹੜ੍ਹਾਂ ਤੋਂ ਬਚਾਓ ਲਈ ਸਾਰੇ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨ੍ਹਾਂ ਵੱਖ ਵੱਖ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਨ੍ਹਾਂ ਵਿਭਾਗਾਂ ਵੱਲੋਂ ਅਜੈ ਤੱਕ ਕੂਝ ਕੰਮ ਪੈੰਡਿੰਗ ਹਨ ਉਹ ਜਲਦੀ ਤੋਂ ਜਲਦੀ ਪੂਰੇ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸਾਸਨ ਵੱਲੋਂ ਵੀ ਸੰਭਾਵਿਤ ਹੜ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਸਭ ਤੋਂ ਪਹਿਲਾਂ ਬਰਸਾਤਾਂ ਸਮੇਂ ਦਰਿਆਵਾ ਦੇ ਕਿਨਾਰੇ ਬੈਠੇ ਗੁਜਰ ਪਰਿਵਾਰਾਂ ਅਤੇ ਲੋਕਾਂ ਨੂੰ ਸੁਰਖਿਅਤ ਥਾਂ ਤੇ ਜਾਣ ਦੀ ਅਪੀਲ ਕੀਤੀ ਗਈ ਹੈ ਕਿਉਕਿ ਅਕਸਰ ਦੇਖਣ ਵਿੱਚ ਆਇਆ ਹੈ ਕਿ ਜਾਗਰੁਕਤਾ ਦੀ ਕਮੀ ਦੇ ਚਲਦਿਆਂ ਫਲੱਡ ਸੀਜਨ ਦੋਰਾਨ ਹਰ ਸਾਲ ਗੁਜਰ ਪਰਿਵਾਰ ਦਰਿਆ ਦੇ ਕਿਨਾਰੇ ਬੈਠਣ ਕਰਕੇ ਅਕਸਰ ਪ੍ਰਭਾਵਿਤ ਹੁੰਦੇ ਹਨ। ਇਸ ਲਈ ਆਮ ਜਨਤਾ ਖਾਸ ਕਰਕੇ ਗੁਜਰਾਂ ਆਦਿ ਨੂੰ ਆਪਣੇ ਪਸੂ ਧੰਨ ਜਿਵੇਂ ਮੱਝਾਂ, ਗਾਵਾਂ ਬਕਰੀਆਂ ਆਦਿ ਨੂੰ ਨਹਿਰਾਂ, ਨਾਲਿਆਂ ਆਦਿ ਦੇ ਕਿਨਾਰੇ ਲੈ ਕੇ ਜਾਣ ਤੋਂ ਮਨਾਹੀ ਕੀਤੀ ਗਈ ਹੈ। ਇਸ ਦੇ ਨਾਲ ਹੀ ਬੱਚੇ ਅਤੇ ਨੌਜਵਾਨਾਂ ਨੂੰ ਹੜ੍ਹ ਬਾਰੇ ਜਾਗਰੂਕ ਕਰਦੇ ਹੋਏ ਨਹਿਰ ਵਿੱਚ ਨਹਾਉਣ ਤੋਂ ਮਨਾਂ ਕੀਤਾ ਗਿਆ ਹੈ ਤਾਂ ਜੋ ਅਜਿਹੀਆਂ ਮੰਦਭਾਗੀ ਘਟਨਾਵਾਂ ਤੋਂ ਬਚਿਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਸੰਭਾਵਿਤ ਹੜ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਜਿਲ੍ਹਾ ੍ਰਪ੍ਰਸਾਸਨ ਵੱਲੋਂ ਵੀ ਜਿਲ੍ਹਾ ਪੱਧਰ ਤੇ ਕੰਟਰੋਲ ਰੂਮ ਸਥਾਪਤ ਕੀਤਾ ਹੋਇਆ ਹੈ ਅਤੇ 15 ਜੂਨ ਤੋਂ ਸੁਰੂ ਕਰ ਦਿੱਤਾ ਗਿਆ ਸੀ। ਉਨ੍ਹਾਂ ਨਿਕਾਸੀ ਨਾਲਿਆਂ ਦੀ ਸਾਫ ਸਫਾਈ ਨੂੰ ਲੈ ਕੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੇਂ ਅਨੁਸਾਰ ਸਾਫ ਸਫਾਈ ਕਰਵਾ ਲਈ ਜਾਵੇ, ਉਨ੍ਹਾਂ ਕਿਹਾ ਕਿ ਕਿਸੇ ਵੀ ਕਾਰਜ ਦੇ ਸੁਰੂ ਵਿੱਚ ਅਤੇ ਕੰਮ ਦੇ ਮੁਕੰਮਲ ਹੋਣ ਤੇ ਫੋਟੋ ਖਿੱਚ ਕੇ ਰਿਪੋਰਟ ਦੇ ਨਾਲ ਨੱਥੀ ਕੀਤੀ ਜਾਵੈ। ਉਨ੍ਹਾਂ ਮੀਟਿੰਗ ਦੋਰਾਨ ਦੱਸਿਆ ਕਿ ਜਿਲ੍ਹੇ ਅੰਦਰ ਮਾਈਨਿੰਗ ਲਈ ਨਵੀਆਂ ਖੱਡਾਂ ਦੀ ਨਿਲਾਮੀ ਤੋਂ ਪਹਿਲਾ ਇੱਕ ਸਰਵੇ ਕਰਵਾਇਆ ਗਿਆ ਹੈ ਜਿਸ ਦੀ ਰਿਪੋਰਟ ਬਣ ਕੇ ਪੂਰੀ ਤਰ੍ਹਾਂ ਤਿਆਰ ਹੋ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਨਵੀਆਂ ਖੱਡਾਂ ਦੀ ਨੀਲਾਮੀ ਤੋਂ ਪਹਿਲਾ 15 ਜੁਲਾਈ ਤੱਕ ਇਹ ਰਿਪੋਰਟ ਵੈਬਸਾਈਟ ਤੇ ਅਪਲੋਡ ਕਰ ਦਿੱਤੀ ਜਾਵੇਗੀ ਤਾਂ ਜੋ ਲੋਕਾਂ ਦੇ ਸੁਝਾਅ ਲਏ ਜਾ ਸਕਣ।












