‘ਮੱਤੇਵਾੜਾ ਇੰਡਸਟਰੀਅਲ ਪਾਰਕ ਯੋਜਨਾ’ ਰੱਦ ਕਰਨ ਦੇ ਫੈਸਲੇ ਦਾ ਵਿਧਾਨ ਸਭਾ ਸਪੀਕਰ ਵੱਲੋਂ ਸਵਾਗਤ

ਚੰਡੀਗੜ੍ਹ (ਦ ਸਟੈਲਰ ਨਿਊਜ਼): ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ‘ਮੱਤੇਵਾੜਾ ਇੰਡਸਟਰੀਅਲ ਪਾਰਕ ਯੋਜਨਾ’  ਨੂੰ ਰੱਦ ਕਰਨ ਦੇ ਫੈਸਲੇ ਦਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਸਵਾਗਤ ਕੀਤਾ ਹੈ। ਅੱਜ ਏਥੇ ਜਾਰੀ ਇੱਕ ਬਿਆਨ ਵਿੱਚ ਉਨਾਂ ਕਿਹਾ ਕਿ ਮੁੱਖ ਮੰਤਰੀ ਨੇ ਇਹ ਫੈਸਲਾ ਪੰਜਾਬ ਦੇ ਲੋਕਾਂ ਅਤੇ ਵਾਤਾਵਰਨ ਪ੍ਰੇਮੀਆਂ ਦੀ ਭਾਵਨਾ ਦੇ ਮੱਦੇ ਨਜ਼ਰ ਲਿਆ ਹੈ। ਸ੍ਰੀ ਸੰਧਵਾਂ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਵਾਤਾਵਰਣ ਨੂੰ ਅਤੇ ਸੱਤਲੁਜ ਦੇ ਪਾਣੀ ਨੂੰ ਹੋਣ ਵਾਲੇ ਸੰਭਵੀ ਨੁਕਸਾਨ ਤੋਂ ਬਚਿਆ ਜਾ ਸਕੇਗਾ।

Advertisements

ਉਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਨੇ ਅਜਿਹਾ ਕਰਕੇ ਖੁਸ਼ਹਾਲ ਪੰਜਾਬ ਪ੍ਰਤੀ ਆਪਣੀ ਜ਼ਿੰਮੇਵਾਰੀ  ਦਾ ਪ੍ਰਗਟਾਵਾ ਕੀਤਾ ਹੈ ਅਤੇ ਪੁਰਾਣੀ ਸਰਕਾਰ ਵਲੋਂ ਸ਼ੁਰੂ ਕੀਤੇ ‘ਮੱਤੇਵਾੜਾ ਇੰਡਸਟਰੀਅਲ ਪਾਰਕ ਯੋਜਨਾ’ ਨੂੰ ਆਉਣ ਵਾਲੀਆਂ ਪੀੜੀਆਂ ਦੇ ਬਿਹਤਰ ਭਵਿੱਖ ਲਈ ਰੱਦ ਕੀਤਾ ਹੈ। ਸ੍ਰੀ ਸੰਧਵਾਂ ਨੇ ਕਿਹਾ ਕਿ ਇਹ ਇੱਕ ਲੋਕ ਪੱਖੀ ਫੈਸਲਾ ਹੈ ਅਤੇ ਉਹ ਮੁੱਖ ਮੰਤਰੀ ਦੇ ਇਸ ਲੋਕ ਪੱਖੀ ਫੈਸਲੇ ਦਾ ਤਹਿ ਦਿਲੋਂ ਸਵਾਗਤ ਕਰਦੇ ਹਨ।

LEAVE A REPLY

Please enter your comment!
Please enter your name here