75ਵੀਂ ਆਜ਼ਾਦੀ ਵਰ੍ਹੇਗੰਢ ਨੂੰ ਸਮਰਪਿਤ ਸਿੱਖਿਆ ਵਿਭਾਗ ਨੇ ਕਰਵਾਏ ਬਲਾਕ ਪੱਧਰੀ ਮੁਕਾਬਲੇ

ਪਟਿਆਲਾ (ਦ ਸਟੈਲਰ ਨਿਊਜ਼): ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਇੰਜ. ਅਮਰਜੀਤ ਸਿੰਘ ਦੀ ਯੋਗ ਅਗਵਾਈ ‘ਚ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ-ਕਮ-ਜ਼ਿਲ੍ਹਾ ਨੋਡਲ ਅਫ਼ਸਰ ਅਜ਼ਾਦੀ ਦਿਵਸ ਮਨਵਿੰਦਰ ਕੌਰ ਭੁੱਲਰ ਦੀ ਰਹਿਨੁਮਾਈ ਹੇਠ ਪਟਿਆਲੇ ਜ਼ਿਲ੍ਹੇ ਦੇ 13 ਸਿੱਖਿਆ ਬਲਾਕਾਂ ਵਿੱਚ ਅੱਜ ਕੋਲਾਜ਼ ਮੇਕਿੰਗ, ਕੋਰਿਓਗ੍ਰਾਫ਼ੀ ਅਤੇ ਸਕਿੱਟ ਮੁਕਾਬਲੇ ਕਰਵਾਏ ਗਏ। ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਕਰਵਾਏ ਇਹਨਾਂ ਮੁਕਾਬਲਿਆਂ ਵਿੱਚ ਉਹ ਵਿਦਿਆਰਥੀ ਸ਼ਾਮਲ ਹੋਏ ਜਿਹੜੇ ਕਲੱਸਟਰ ਪੱਧਰੀ ਮੁਕਾਬਲਿਆਂ ਵਿੱਚ ਪਹਿਲੀ ਅਤੇ ਦੂਜੀ ਪੁਜ਼ੀਸ਼ਨ ਵਿੱਚ ਆਏ ਸਨ। ਵਿਦਿਆਰਥੀਆਂ ਵੱਲੋਂ ਇਹਨਾਂ ਸਕੂਲ, ਕਲੱਸਟਰ ਅਤੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ।

Advertisements


ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦੀ ਛੋਟੇ ਛੋਟੇ ਬੱਚਿਆਂ ‘ਤੇ ਸਾਰੀ ਜ਼ਿੰਦਗੀ ਇੱਕ ਅਲੱਗ ਹੀ ਛਾਪ ਰਹੇਗੀ ਅਤੇ ਵਿਦਿਆਰਥੀਆਂ ਨੂੰ ਸਾਰੀ ਜ਼ਿੰਦਗੀ ਸਟੇਜ ਤੋਂ ਡਰ ਨਹੀਂ ਰਹੇਗਾ ਅਤੇ ਜ਼ਿੰਦਗੀ ਦੇ ਹਰ ਖੇਤਰ ਵਿੱਚ ਅੱਗੇ ਵਧਣ ‘ਚ ਪ੍ਰੇਰਨਾ ਮਿਲੇਗੀ। ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਨੇ ਦੱਸਿਆ ਕਿ ਅਧਿਆਪਕਾਂ ਦੁਆਰਾ ਵਿਦਿਆਰਥੀਆਂ ਨੂੰ ਮੁਕਾਬਲੇ ਲਈ ਬਹੁਤ ਥੋੜ੍ਹੇ ਸਮੇਂ ਵਿੱਚ ਬਹੁਤ ਵਧੀਆ ਤਿਆਰੀ ਕਰਵਾਈ ਗਈ। ਇਸ ਮੌਕੇ ਜ਼ਿਲ੍ਹਾ ਸਹਾਇਕ ਨੋਡਲ ਅਫ਼ਸਰ 75ਵੀਂ ਆਜ਼ਾਦੀ ਵਰ੍ਹੇਗੰਢ ਰਜਿੰਦਰ ਸਿੰਘ ਨੇ ਦੱਸਿਆ ਕਿ ਹਰੇਕ ਬਲਾਕ ਨੇ ਪਲਾਨਿੰਗ ਤਹਿਤ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਲਗਭਗ ਦੋ ਹਜ਼ਾਰ ਵਿਦਿਆਰਥੀਆਂ ਨੇ ਭਾਗ ਲਿਆ। ਇਸ ਉਪਰੰਤ ਅਗਸਤ ਮਹੀਨੇ ਦੌਰਾਨ ਜ਼ਿਲ੍ਹਾ ਪੱਧਰ ‘ਤੇ ਮੁਕਾਬਲੇ ਕਰਵਾਏ ਜਾਣਗੇ। ਇਸ 75ਵੇਂ ਅਜ਼ਾਦੀ ਵਰ੍ਹੇਗੰਢ ਨੂੰ ਸਮਰਪਿਤ ਦਿਵਸ ਨੂੰ ਮਨਾਉਣ ਲਈ ਪਟਿਆਲੇ ਜ਼ਿਲ੍ਹੇ ਦੇ ਸਮੂਹ ਅਧਿਆਪਕਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਅਤੇ ਅਧਿਕਾਰੀਆਂ ਨੇ ਪੂਰਨ ਸਹਿਯੋਗ ਦਿੱਤਾ।

LEAVE A REPLY

Please enter your comment!
Please enter your name here