ਆਮ ਜਨਤਾ ਨੂੰ ਆਪਣੇ ਪਸੂ ਧੰਨ ਆਦਿ ਨੂੰ ਨਹਿਰਾਂ, ਨਾਲਿਆਂ ਆਦਿ ਦੇ ਕਿਨਾਰੇ ਲੈ ਕੇ ਜਾਣ ਤੋਂ ਕੀਤੀ ਮਨਾਹੀ

ਪਠਾਨਕੋਟ: (ਦ ਸਟੈਲਰ ਨਿਊਜ਼): ਸੰਭਾਵਿਤ ਹੜ੍ਹਾਂ ਨੂੰ ਲੈ ਕੇ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਜਿਲ੍ਹਾ ਨਿਵਾਸੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ , ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਪ੍ਰਸਾਸਨ ਦਾ ਸਹਿਯੋਗ ਕਰਨ ਲਈ ਵੀ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ।  ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਕੀਤਾ ਗਿਆ। ਡਿਪਟੀ ਕਮਿਸਨਰ ਪਠਾਨਕੋਟ ਸ. ਹਰਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਫਲੱਡ ਸੀਜਨ 2022 ਮਿਤੀ 15.6.2022 ਤੋਂ ਕਿਰਿਆਸੀਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਮੋਸਮ ਦੇ ਅਨੁਸਾਰ ਖੇਤਰ ਅੰਦਰ ਸਥਿਤ ਵਿੱਚ ਡੈਮ ਦੀ ਪਾਣੀ ਦੀ ਸਮਰੰਥਾ ਵੱਧ ਜਾਂਦੀ ਅਤੇ ਕਈ ਵਾਰ ਅਚਾਨਕ ਡੈਮਾਂ ਤੋਂ ਪਾਈ ਛੱਡ ਦਿੱਤਾ ਜਾਂਦਾ ਹੈ।

Advertisements

ਇਸ ਲਈ ਸਭ ਤੋਂ ਪਹਿਲਾਂ ਬਰਸਾਤਾਂ ਸਮੇਂ ਦਰਿਆਵਾ ਦੇ ਕਿਨਾਰੇ ਬੈਠੇ ਗੁਜਰ ਪਰਿਵਾਰਾਂ ਅਤੇ ਲੋਕਾਂ ਨੂੰ ਸੁਰਖਿਅਤ ਥਾਂ ਤੇ ਜਾਣ ਦੀ ਅਪੀਲ ਕੀਤੀ ਜਾਂਦੀ ਹੈ ਉਨ੍ਹਾਂ ਕਿਹਾ ਕਿ ਅਕਸਰ ਦੇਖਣ ਵਿੱਚ ਆਇਆ ਹੈ ਕਿ ਜਾਗਰੁਕਤਾ ਦੀ ਕਮੀ ਦੇ ਚਲਦਿਆਂ ਫਲੱਡ ਸੀਜਨ ਦੋਰਾਨ ਹਰ ਸਾਲ ਗੁਜਰ ਪਰਿਵਾਰ ਦਰਿਆ ਦੇ ਕਿਨਾਰੇ ਬੈਠਣ ਕਰਕੇ ਅਕਸਰ ਪ੍ਰਭਾਵਿਤ ਹੁੰਦੇ ਹਨ। ਇਸ ਲਈ ਆਮ ਜਨਤਾ ਖਾਸ ਕਰਕੇ ਗੁਜਰਾਂ ਆਦਿ ਨੂੰ ਆਪਣੇ ਪਸੂ ਧੰਨ ਜਿਵੇਂ ਮੱਝਾਂ, ਗਾਵਾਂ ਬਕਰੀਆਂ ਆਦਿ ਨੂੰ ਨਹਿਰਾਂ, ਨਾਲਿਆਂ ਆਦਿ ਦੇ ਕਿਨਾਰੇ ਲੈ ਕੇ ਜਾਣ ਤੋਂ ਮਨਾਹੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਐਨ.ਐਚ.ਪੀ.ਸੀ. ਲਿਮਿਟਿਡ ਵੱਲੋਂ ਵੀ ਹਦਾਇਤ ਕੀਤੀ ਗਈ ਹੈ ਕਿ ਚਮੇਰਾ ਪਾਵਰ ਸਟੇਸਨ-1 ਵੱਲੋਂ ਵੀ 15 ਜੂਨ 2022 ਤੋਂ 15 ਅਕਤੂਬਰ 2022 ਤੱਕ ਕਿਸੇ ਵੀ ਸਮੇਂ ਸਾਇਰਨ ਵਜਾ ਕੇ ਬੰਨ ਦਾ ਪਾਣੀ ਛੱਡਿਆ ਜਾ ਸਕਦਾ ਹੈ। ਉਨ੍ਹਾਂ ਨਦੀਂਆਂ ਕਿਨਾਰਿਆਂ ਤੇ ਰਹਿੰਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪ ਅਤੇ ਅਪਣੇ ਪਸੂਆਂ ਨੂੰ ਨਦੀਆਂ ਦੇ ਕਿਨਾਰਿਆਂ ਤੋਂ ਦੂਰ ਰੱਖਣ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਅਗਰ ਸੰਭਾਵਿਤ ਹੜ੍ਹਾਂ ਦੋਰਾਨ ਕੋਈ ਵੀ ਕਿਸੇ ਤਰ੍ਹਾਂ ਦਾ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਤਾਂ ਚਮੇਰਾ ਪਾਵਰ ਸਟੇਸਨ ਕਿਸੇ ਤਰ੍ਹਾਂ ਦਾ ਜਿਮ੍ਹੇਵਾਰ ਨਹੀਂ ਹੋਵੇਗਾ।

LEAVE A REPLY

Please enter your comment!
Please enter your name here