ਗੁਰਪਾਲ ਇੰਡੀਅਨ ਨੂੰ ਸੂਬਾ ਸੰਯੁਕਤ ਸਕੱਤਰ ਅਤੇ ਮੈਡਮ ਲਲਿਤ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨ ਨਾਲ ਆਪ ਹੋਵੇਗੀ ਮਜ਼ਬੂਤ: ਵਿਕਾਸ ਮੋਮੀ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ: ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਅਤੇ ਸਮਾਜ ਵਿੱਚ ਆਪਣੀ ਮਜ਼ਬੂਤ ​​ਪਕੜ ਰੱਖਣ ਵਾਲੇ ਨੌਜਵਾਨ ਆਗੂ ਅਤੇ ਆਪ ਦੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਨੂੰ ਸੂਬਾ ਜੁਆਇੰਟ ਸਕੱਤਰ,ਲਲਿਤ ਸੁਖਲਾਣੀ ਨੂੰ ਜ਼ਿਲ੍ਹਾ ਪ੍ਰਧਾਨ,ਨਿਰਮਲ ਸਿੰਘ ਨੂੰ ‘ਆਪ’ ਬੁੱਧੀਜੀਵੀ ਵਿਗ ਦਾ ਸੂਬਾ ਜੁਆਇੰਟ ਸਕੱਤਰ ਅਤੇ ਪ੍ਰਦੀਪ ਥਿੰਦ ਨੂੰ ਜ਼ਿਲ੍ਹਾ ਜਨਰਲ ਸਕੱਤਰ ਬਣਾਏ ਜਾਣ ਤੇ ਆਪ ਵਰਕਰਾਂ ਚ ਖੁਸ਼ੀ ਦੀ ਲਹਿਰ ਪੈ ਜਾ ਰਹੀ ਹੈ।ਬੁੱਧਵਾਰ ਨੂੰ ਇਨ੍ਹਾਂ ਆਗੂਆਂ ਨੂੰ ਆਮ ਆਦਮੀ ਪਾਰਟੀ ਵਲੋਂ ਅਹਿਮ ਜਿੰਮੇਦਾਰੀਆਂ ਦਿੱਤੇ ਜਾਣ ਤੇ ਆਮ ਆਦਮੀ ਪਾਰਟੀ ਦੇ ਸੋਸ਼ਲ ਮੀਡੀਆ ਇੰਚਾਰਜ ਵਿਕਾਸ ਮੋਮੀ ਨੇ ਵਧਾਈ ਦਿੰਦੇ ਹੋਏ ਇਨ੍ਹਾਂ ਨਿਯੁਕਤੀਆਂ ਲਈ ਮੁੱਖ ਮੰਤਰੀ ਭਗਵੰਤ ਮਾਨ,ਪੰਜਾਬ ਇੰਚਾਰਜ ਜਰਨੈਲ ਸਿੰਘ ਅਤੇ ਸਹਿ-ਇੰਚਾਰਜ ਸੰਦੀਪ ਪਾਠਕ ਦਾ ਧੰਨਵਾਦ ਕੀਤਾ।

Advertisements

ਵਿਕਾਸ ਮੋਮੀ ਨੇ ਦੱਸਿਆ ਕਿ ਗੁਰਪਾਲ ਸਿੰਘ ਇੰਡੀਅਨ ਨੂੰ ਸੂਬਾ ਜੁਆਇੰਟ ਸਕੱਤਰ ਅਤੇ ਲਲਿਤ ਸੁਖਲਾਣੀ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ’ਆਪ’ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ ਅਤੇ ਇਹ ਵਰਕਰਾਂ ਲਈ ਮਾਣ ਵਾਲੀ ਗੱਲ ਹੈ।ਮੋਮੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਹੋਂਦ ਵਿੱਚ ਆਉਣ ਦੇ ਸ਼ਮੇ ਤੋਂ ਲੈ ਕੇ ਪਾਰਟੀ ਦੇ ਪ੍ਰਤੀ ਲਗਨ ਅਤੇ ਮਿਹਨਤ ਨਾਲ ਕੰਮ ਕਰਨ ਸਦਕਾ ਪਾਰਟੀ ਵਲੋਂ ਗੁਰਪਾਲ ਸਿੰਘ ਇੰਡੀਅਨ ਨੂੰ ਇਹ ਸਨਮਾਨ ਦਿੱਤਾ ਗਿਆ ਹੈ।ਮੋਮੀ ਨੇ ਕਿਹਾ ਕਿ ਗੁਰਪਾਲ ਇੰਡੀਅਨ ਦੀ ਇਸ ਨਿਯੁਕਤੀ ਨਾਲ ਨੌਜਵਾਨਾਂ ਨੂੰ ਬਲ ਮਿਲੇਗਾ ਅਤੇ ਆਸ ਪ੍ਰਗਟਾਈ ਕਿ ਗੁਰਪਾਲ ਇੰਡੀਅਨ ਪਹਿਲਾਂ ਦੀ ਤਰ੍ਹਾਂ ਸਮਾਜ ਦੀ ਬਿਹਤਰੀ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।

ਉਨ੍ਹਾਂ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹੀ ਕੇ ਧਾਰਮਿਕ ਤੇ ਸਮਾਜਿਕ ਕੰਮਾਂ ਵਿੱਚ ਜ਼ਿਆਦਾ ਤੋਂ ਜ਼ਿਆਦਾ ਭਾਗ ਲੈਣ ਲਈ ਕਿਹਾ। ਮੋਮੀ ਨੇ ਨੌਜਵਾਨਾਂ ਨੂੰ ਸਿੱਖ ਦਿੰਦਿਆਂ ਕਿਹਾ ਕਿ ਜਵਾਨੀ ਨੂੰ ਬਰਬਾਦ ਨਾ ਹੋਣ ਦਿਓ।ਉਨ੍ਹਾਂ ਕਿਹਾ ਕਿ ਨਸ਼ਾ ਦਿਨੋ-ਦਿਨ ਨੌਜਵਾਨੀ ਨੂੰ ਬਰਬਾਦ ਕਰ ਰਿਹਾ ਹੈ।ਮੋਮੀ ਨੇ ਕਿਹਾ ਕਿ ਨਸ਼ਾ ਸਾਡੇ ਸਮਾਜ ਨੂੰ ਖੋਖਲਾ ਕਰ ਰਿਹਾ ਹੈ ਤੇ ਸਾਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਸਾਰੀਆਂ ਨੂੰ ਰਲ ਕੇ ਕੰਮ ਕਰਨ ਦੀ ਲੋੜ ਹੈ।ਨਸ਼ਾ ਸਾਡੇ ਦੇਸ਼ ਦੇ ਬੱਚਿਆਂ ਦਾ ਭਵਿੱਖ ਖਰਾਬ ਕਰ ਰਿਹਾ ਹੈ ਅਤੇ ਹਰ ਵਿਅਕਤੀ ਨੂੰ ਇਸ ਸਮਾਜਿਕ ਬੁਰਾਈ ਦੇ ਖਾਤਮੇ ਲਈ ਸਰਕਾਰ ਵਲੋਂ ਚਲਾਈ ਗਈ ਨਸ਼ਾ ਮੁਕਤ ਪੰਜਾਬ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਚਾਹੀਦਾ ਹੈ।

ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਸੇਵਾ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਦਲਦਲ ਚ ਫਸੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਦੇ ਲਈ ਅਤੇ ਨਸ਼ਾ ਮੁਕਤ ਸਮਾਜ ਬਣਾਉਣ ਲਈ ਪੁਲਿਸ ਦੇ ਨਾਲ-ਨਾਲ ਆਮ ਲੋਕਾਂ ਦਾ ਵੀ ਸਹਿਯੋਗ ਜ਼ਰੂਰੀ ਹੈ।ਨਸ਼ਿਆਂ ਚ ਪੂਰਨ ਸਫਲਤਾ ਤਾਂ ਹੀ ਮਿਲ ਸਕਦੀ ਹੈ ਜਦੋਂ ਲੋਕ ਅੱਗੇ ਆਉਣ।ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦੇ ਕੇ ਸਮਾਜ ਪ੍ਰਤੀ ਆਪਣਾ ਫਰਜ਼ ਅਦਾ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here