ਜੀਐਨਏ ਯੂਨਿਵਰਸਿਟੀ ਨੇ ਮੈਰਿਟ ਵਿੱਚ ਆਉਣ ਅਤੇ 90 ਪ੍ਰਤੀਸ਼ਤ ਤੋਂ ਵੱਧ ਅੰਕ ਲੈਣ ਵਾਲੇ 200 ਵਿਦੀਆਰਥੀਆਂ ਦਾ ਕੀਤਾ ਸਨਮਾਨ

ਹੁਸ਼ਿਆਰਪੁਰ ( ਦ ਸਟੈਲਰ ਨਿਊਜ਼)। ਜੀਐਨਏ ਯੂਨਿਵਰਸਿਟੀ ਵੱਲੋਂ ਮੈਰਿਟ ਵਿੱਚ ਆਉਣ ਵਾਲੇ ਅਤੇ 90 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਿਲ ਕਰਨ ਵਾਲੇ ਕਰੀਬ 200 ਵਿਦੀਆਰਥੀਆਂ ਦਾ ਸਨਮਾਨ ਕੀਤਾ ਗਿਆ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਪਿ੍ਰੰਸਿਪਲ ਲਲਿਤਾ ਅਰੋੜਾ ਦੀ ਅਗੁਵਾਈ ਵਿੱਚ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਡੀਈਓ ਸੈਕੰਡਰੀ ਗੁਰਸ਼ਰਨ ਸਿੰਘ ਮੁੱਖ ਮਹਿਮਾਨ ਦੇ ਤੌਰ ਤੇ ਅਤੇ ਡਿਪਟੀ ਡੀਈਓ ਧੀਰਜ ਵਸ਼ਿਸਟ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਦੌਰਾਨ ਮੈਰਿਟ ਵਿੱਚ ਆਉਣ ਵਾਲਿਆਂ ਵਿਦੀਆਰਥਣਾ ਭਾਵਨਾ ਅਤੇ ਅਰਸ਼ਪ੍ਰੀਤ ਕੌਰ ਤੋਂ ਇਲਾਵਾ 90 ਪ੍ਰਤੀਸ਼ਤ ਤੋ ਵੱਧ ਅੰਕ ਪ੍ਰਾਪਤ ਕਰਨ ਵਾਲੇ ਕਰੀਬ 190 ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ।

Advertisements

ਇਸ ਮੌਕੇ ਤੇ ਡੀਈਓ ਗੁਰਸ਼ਰਨ ਸਿੰਘ ਨੇ ਬੱਚਿਆਂ ਨੂੰ ਹੋਰ ਵੀ ਮਨ ਲਗਾ ਕੇ ਪੜਾਈ ਕਰਨ ਲਈ ਪ੍ਰੇਰਿਤ ਕੀਤਾ ਅਤੇ ਜੀਐਨਏ ਯੂਨਿਵਰਸਿਟੀ ਵੱਲੋਂ ਕਰਵਾਏ ਗਏ ਸਮਾਗਮ ਲਈ ਉਹਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਤੇ ਐਸਐਮਸੀ ਕਮੇਟੀ ਦੀ ਪ੍ਰਧਾਨ ਸ਼੍ਰੀਮਤੀ ਇੰਦਰਾ ਅਤੇ ਮੈਂਬਰਾਂ ਤੋਂ ਇਲਾਵਾ ਹੋਰ ਪੱਤਵੰਤੇ ਸੱਜਣ ਮੌਜੂਦ ਸਨ। ਯੂਨਿਵਰਸਿਟੀ ਤੋਂ ਆਏ ਇੰਜੀ. ਗੁਰਮੀਤ ਸਿੰਘ ਨੇ ਯੂਨਿਵਰਸਿਟੀ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕਰਵਾਏ ਜਾ ਰਹੇ ਕਾਰਜਾਂ ਦੀ ਜਾਣਕਾਰੀ ਦਿੱਤੀ। ਉਹਨਾਂ ਨੇ ਦੱਸਿਆ ਕਿ ਯੂਨਿਵਰਸਿਟੀ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਹਮੇਸ਼ਾ ਹੀ ਪ੍ਰੋਤਸ਼ਾਹਿਤ ਕਰਦੀ ਰਹੀ ਹੈ ਅਤੇ ਕਰਦੀ ਰਹੇਗੀ। ਸਮਾਗਮ ਦੇ ਅੰਤ ਵਿੱਚ ਪਿ੍ਰੰਸਿਪਲ ਲਲਿਤਾ ਅਰੋੜਾ ਨੇ ਸਾਰੇ ਮਹਿਮਾਨਾਂ ਅਤੇ ਯੂਨਿਵਰਿਟੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਅਪਰਾਜਿਤਾ ਕਪੂਰ, ਸ਼ਾਲਿਨੀ ਅਰੋੜਾ, ਰਵਿੰਦਰ ਕੌਰ, ਰਵਿੰਦਰ ਕੁਮਾਰ, ਮੀਨਾ ਕੁਮਾਰੀ, ਅਲਕਾ, ਚੰਦਰ ਪ੍ਰਭਾ, ਗੁਰਨਾਮ ਸਿੰਘ, ਸੰਜੀਵ ਅਰੋੜਾ, ਨਵਜੋਤ ਸੰਧੂ, ਰੋਮਾ ਦੇਵੀ, ਆਈਰਿਨਾ ਆਦਿ ਸ਼ਾਮਿਲ ਸਨ।

LEAVE A REPLY

Please enter your comment!
Please enter your name here