ਐਲ.ਆਈ. ਸੀ. ਨੇ ਗੱਟੀ ਰਾਜੋ ਕੇ ਸਕੂਲ ਦੇ 25 ਹੋਣਹਾਰ ਵਿਦਿਆਰਥੀ ਕੀਤੇ ਸਨਮਾਨਿਤ 

ਫਿਰੋਜ਼ਪੁਰ(ਦ ਸਟੈਲਰ ਨਿਊਜ਼): ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋਕੇ ਦੇ 8ਵੀ 10ਵੀ ਅਤੇ  12ਵੀ ਜਮਾਤਾਂ  ਦੀ ਬੋਰਡ ਪ੍ਰੀਖਿਆ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੇ 25 ਤੋਂ ਵੱਧ ਵਿਦਿਆਰਥੀਆਂ ਨੂੰ ਭਾਰਤੀਆ ਜੀਵਨ ਬੀਮਾ ਨਿਗਮ ਫਿਰੋਜ਼ਪੁਰ ਬ੍ਰਾਂਚ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸਕੂਲ ਵਿਚ ਆਯੋਜਿਤ ਸਨਮਾਨ ਸਮਾਰੋਹ ਵਿੱਚ ਸ. ਪਰਮਜੀਤ ਸਿੰਘ ਖੋਸਾ ਬਰਾਂਚ ਮੈਨੇਜਰ,ਅਰਵਿੰਦ ਬਾਂਸਲ ਡਿਵੈਲਪਮੈਂਟ ਅਫਸਰ ਅਤੇ ਸੋਹਣ ਸਿੰਘ ਸੋਢੀ ਸਮਾਜ ਸੇਵੀ ਵਿਸ਼ੇਸ਼ ਤੌਰ ਤੇ ਪਹੁੰਚੇ ।  ਸਕੂਲ ਪ੍ਰਿੰਸੀਪਲ ਡਾ ਸਤਿੰਦਰ ਸਿੰਘ ਨੈਸ਼ਨਲ ਅਵਾਰਡੀ  ਨੇ ਐੱਲ.ਆਈ. ਸੀ ਦੇ ਅਧਿਕਾਰੀਆਂ ਦਾ ਸਵਾਗਤ ਕਰਦਿਆਂ  ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆ ਵਿੱਚ ਵਿਸ਼ੇਸ਼ ਪ੍ਰਾਪਤੀਆਂ ਦਾ ਵਿਸ਼ੇਸ਼ ਜ਼ਿਕਰ ਕੀਤਾ ।ਉਨ੍ਹਾਂ ਨੇ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ  ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਬਾਕੀ ਵਿਦਿਆਰਥੀਆਂ ਨੂੰ ਅਜਿਹੇ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ ।
   ਪਰਮਜੀਤ ਸਿੰਘ ਖੋਸਾ ਅਤੇ ਅਰਵਿੰਦ ਬਾਂਸਲ ਨੇ ਆਪਣੇ ਸੰਬੋਧਨ ਵਿੱਚ ਸਕੂਲ ਸਟਾਫ ਵੱਲੋਂ ਸਰਹੱਦੀ ਖੇਤਰ ਦੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਯਤਨਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਸਾਡੀ ਸੰਸਥਾ ਵੱਲੋਂ ਹੋਣਹਾਰ ਵਿਦਿਆਰਥੀਆਂ  ਨੂੰ ਪ੍ਰੋਤਸਾਹਿਤ ਕਰਨ ਲਈ ਅਜਿਹੇ ਸਨਮਾਨ ਸਮਾਰੋਹ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ ਨਾਲ ਕਿੱਤਾ ਅਗਵਾਈ ਅਤੇ ਸਕਿੱਲ ਡਿਵੈਲਮੈਂਟ ਰਾਹੀਂ ਸਵੈ ਰੁਜ਼ਗਾਰ ਨਾਲ ਜੁੜਨ ਦੇ ਫਾਇਦਿਆਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਸਮਾਗਮ ਵਿੱਚ 12ਵੀ ਜਮਾਤ ਚ 92 ਪ੍ਰਤੀਸ਼ਤ ਅੰਕ ਲੈਣ ਵਾਲੀ ਰਮਨਪ੍ਰੀਤ ਕੌਰ ਅਤੇ ਜਵਾਹਰ ਨਵੋਦਿਆ ਵਿਦਿਆਲਾ ਦਾ ਦਾਖਲਾ ਟੈਸਟ ਪਾਸ ਕਰਨ ਵਾਲੀ ਕੋਹਿਨੂਰ ਰਾਨੀ ਅਤੇ ਜੈਸਮੀਨ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ।
ਇਸ ਮੌਕੇ ਸੋਹਣ ਸਿੰਘ ਸੋਢੀ ,  ਅਮਰਜੀਤ ਕੋਰ ਅਤੇ ਗੁਰਨਾਮ ਸਿੰਘ ਨੇ ਵੀ ਸੰਬੋਧਨ ਕਰਦਿਆਂ ਹੋਣਹਾਰ ਵਿਦਿਆਰਥੀਆਂ ਨੂੰ ਮੁਬਾਰਕਬਾਦ ਅਤੇ ਸ਼ੁੱਭ ਇੱਛਾਵਾਂ ਦਿੱਤੀਆਂ । ਮੰਚ ਸੰਚਾਲਨ ਦੀ ਜਿੰਮੇਵਾਰੀ ਸਕੂਲ ਅਧਿਆਪਕਾਂ ਅਮਰਜੀਤ ਕੌਰ ਨੇ ਬਾਖੁਬੀ ਨਿਭਾਈ ।  ਇਸ ਮੌਕੇ ਇਸ ਸਕੂਲ ਸਟਾਫ ਗੁਰਪ੍ਰੀਤ ਕੌਰ, ਪ੍ਰਿਯੰਕਾ ਜੋਸ਼ੀ ਲੈਕਚਰਾਰ, ਪਰਮਿੰਦਰ ਸਿੰਘ ਸੋਢੀ, ਗੀਤਾ, ਮਹਿਮਾ ਕਸ਼ਅਪ, ਵਿਜੈ ਭਾਰਤੀ, ਪ੍ਰਿਤਪਾਲ ਸਿੰਘ, ਸੰਦੀਪ ਕੁਮਾਰ, ਮਨਦੀਪ ਸਿੰਘ, ਵਿਸ਼ਾਲ ਗੁਪਤਾ, ਅਰੁਣ  ਕੁਮਾਰ, ਅਮਰਜੀਤ ਕੌਰ, ਦਵਿੰਦਰ ਕੁਮਾਰ, ਪ੍ਰਵੀਨ ਬਾਲਾ, ਸਰੂਚੀ ਮਹਿਤਾ, ਸੂਚੀ ਜੈਨ ,ਸ਼ਵੇਤਾ ਅਰੋਡ਼ਾ, ਬਲਜੀਤ ਕੌਰ, ਨੈਨਸੀ ਕੰਚਨ ਬਾਲਾ,ਨੇਹਾ ਕਾਮਰਾ, ਆਂਚਲ  ਮਨਚੰਦਾ ਤੋ ਇਲਾਵਾ ਪਿੰਡ ਵਾਸੀ ਅਤੇ ਵਿਦਿਆਰਥੀਆਂ ਦੇ ਮਾਪੇ ਵਿਸ਼ੇਸ਼ ਤੋਰ ਤੇ ਹਾਜ਼ਰ ਸਨ  ।

Advertisements

LEAVE A REPLY

Please enter your comment!
Please enter your name here