ਜਨਤਾ ਨਾਲ ਦੁਰਵਿਹਾਰ,ਭ੍ਰਿਸ਼ਟਾਚਾਰ ਅਤੇ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ:ਗੁਰਸ਼ਰਨ/ਪਰਮਿੰਦਰ/ਕੰਵਰ ਇਕਬਾਲ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ: ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਗੁਰਸ਼ਰਨ ਸਿੰਘ ਕਪੂਰ,ਸੀਨੀਅਰ ਆਗੂ ਪਰਮਿੰਦਰ ਸਿੰਘ ਢੋਟ,ਵਪਾਰ ਮੰਡਲ ਦੇ ਪ੍ਰਧਾਨ ਕੰਵਰ ਇਕਬਾਲ ਸਿੰਘ ਨੇ ਸੂਬਾਈ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਮੀਟਿੰਗ ਕਰਕੇ ਕਈ ਅਹਿਮ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ।ਇਸ ਮੌਕੇ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਦੀ ਸੱਤਾ ਸੰਭਾਲਦਿਆਂ ਹੀ ਭਗਵੰਤ ਮਾਨ ਦੀ ਸਰਕਾਰ ਲਗਾਤਾਰ ਨਵੇਂ-ਨਵੇਂ ਕਦਮ ਚੁੱਕ ਰਹੀ ਹੈ ਅਤੇ ਲੋਕਾਂ ਦੀ ਬਿਹਤਰੀ ਲਈ ਕੰਮ ਕਰ ਰਹੀ ਹੈ। ਮੁਲਾਕਾਤ ਦੇ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਸ਼ਰਨ ਸਿੰਘ ਕਪੂਰ ਨੇ ਕਿਹਾ ਕਿ ਜਨਤਾ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਹਾਰ,ਭ੍ਰਿਸ਼ਟਾਚਾਰ ਦੇ ਨਾਲ-ਨਾਲ ਵਿਭਾਗਾਂ ਵਿੱਚ ਦੇਰੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਨਤਾ ਨੂੰ ਪੇਸ਼ ਆਉਣ ਵਾਲਿਆਂ ਮੁਸ਼ਕਲਾਂ ਨਾਲ ਨਜਿੱਠਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ,ਜਿਸ ਵਿੱਚ ਸਬੰਧਤ ਅਧਿਕਾਰੀ ਨੂੰ ਸਮਾਂਬੱਧ ਹੋਣ ਦੇ ਨਾਲ-ਨਾਲ ਜਵਾਬਦੇਹ ਵੀ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲੀ ਵੱਲ ਲੈ ਕੇ ਜਾਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਲਈ ਪੰਜਾਬ ਦੇ ਪਿੰਡਾਂ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਕਪੂਰ ਨੇ ਕਿਹਾ ਕਿ ਆਪ ਸਰਕਾਰ ਦਾ ਟੀਚਾ ਹੈ ਕਿ ਅਗਲੇ ਦੋ ਸਾਲਾਂ ਵਿੱਚ ਪੰਜਾਬ ਦੇ ਹਰ ਪਿੰਡ ਵਿੱਚ ਖੇਡ ਮੈਦਾਨ ਮੁਹੱਈਆ ਕਰਵਾਏ ਜਾ ਸਕਣ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ। ਇਸ ਨਾਲ ਜਿੱਥੇ ਸੂਬੇ ਦਾ ਨਾਂਅ ਵਿਸ਼ਵ ਪੱਧਰ ਤੇ ਰੌਸ਼ਨ ਹੋਵੇਗਾ,ਉੱਥੇ ਹੀ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ।ਪੰਜਾਬ ਸਰਕਾਰ ਦਾ ਮਕਸਦ ਹੈ ਕਿ ਸੂਬੇ ਦਾ ਹਰ ਪਿੰਡ ਖੁਸ਼ਹਾਲ ਹੋਵੇ,ਇਸ ਤਹਿਤ ਵਿਕਾਸ ਕਾਰਜ ਪਹਿਲ ਦੇ ਅਧਾਰ ਤੇ ਕਰਵਾਏ ਜਾਣਗੇ।

Advertisements

ਪੰਜਾਬ ਸਰਕਾਰ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ।ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਏਸ਼ਿਆਈ/ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਵੱਲੋਂ ਜਿੱਤੇ ਗਏ ਤਗਮਿਆਂ ਵਿੱਚੋਂ ਅੱਧੇ ਤੋਂ ਵੱਧ ਪੰਜਾਬ ਦੇ ਖਿਡਾਰੀਆਂ ਦੀ ਹਿੱਸੇ ਆਉਂਦੇ ਸੀ,ਪਰ ਹੌਲੀ-ਹੌਲੀ ਪੰਜਾਬ ਦਾ ਯੋਗਦਾਨ ਘਟਦਾ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੁਬਾਰਾ ਖੇਡ ਦੇ ਖੇਤਰ ਵਿੱਚ ਅੱਗੇ ਲਿਜਾਣ ਲਈ ਇੱਕ ਵਿਆਪਕ ਅਤੇ ਪ੍ਰਭਾਵਸ਼ਾਲੀ ਖੇਡ ਨੀਤੀ ਬਣਾਈ ਜਾਵੇਗੀ।ਪੰਜਾਬ ਦੇ ਨੌਜਵਾਨਾਂ ਵਿੱਚ ਅਥਾਹ ਸਮਰੱਥਾ ਹੈ ਅਤੇ ਸਿਰਫ਼ ਲੋੜ ਹੈ ਇਸ ਨੂੰ ਸਹੀ ਮਾਰਗ ਤੇ ਲੈਕੇ ਜਾਣੂ ਤੇ ਮਾਰਗਦਰਸ਼ਨ ਕਰਨ ਦੀ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਜੇਲ੍ਹ ਭੇਜਿਆ ਜਾਵੇਗਾ ਅਤੇ ਉਨ੍ਹਾਂ ਦੀ ਜਾਇਦਾਦ ਵੀ ਸੀਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਚ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ,ਇਸ ਤਹਿਤ ਅਸੀਂ 15 ਅਗਸਤ ਨੂੰ 75 ਮੁਹੱਲਾ ਕਲੀਨਿਕ ਖੋਲ੍ਹ ਰਹੇ ਹਾਂ।ਸਰਕਾਰੀ ਹਸਪਤਾਲਾਂ ਚ ਡਾਕਟਰਾਂ,ਸਟਾਫ਼ ਅਤੇ ਦਵਾਈਆਂ ਦੀ ਕਮੀ ਨੂੰ ਦੂਰ ਕੀਤਾ ਜਾਵੇਗਾ। ਕਪੂਰ ਨੇ ਕਿਹਾ ਕਿ ਸੂਬੇ ਦਾ ਕੋਈ ਵੀ ਨਾਗਰਿਕ ਸਿਹਤ ਸਹੂਲਤਾਂ ਤੋਂ ਵਾਂਝੇ ਨਹੀਂ ਰਹੇਗਾ। ਇਸ ਤੋਂ ਇਲਾਵਾ ਸੂਬੇ ਵਿੱਚ ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾ ਰਹੇ ਹਨ ਤਾਂ ਜੋ ਸਾਡੇ ਬੱਚੇ ਵਿਦੇਸ਼ ਨਾ ਜਾਣ।। ਇਸ ਮੌਕੇ ਟਰਾਂਸਪੋਰਟ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ,ਗੁਰਨਾਮ ਸਿੰਘ,ਬਲਵੰਤ ਸਿੰਘ,ਗੁਰਦੇਵ ਥਾਪਰ, ਸੁਖਵਿੰਦਰ ਸੁੱਖਾ ਮਾਰਕਫੈੱਡ,ਸ਼ੇਰਾ ਭੀਲਾ,ਸੁੱਖਾ ਕਾਂਜਲੀ,ਸਰਵਣ ਸਿੰਘ ਨਵਾਂਪਿੰਡ,ਬਲਵਿੰਦਰ ਸਿੰਘ ਐਨ.ਆਰ.ਆਈ,ਮਲਕੀਤ ਸਿੰਘ ਡੋਗਰਵਾਲ,ਅਵਤਾਰ ਸਿੰਘ ਲਾਡੀ,ਕਸਮੀਰ ਸਿੰਘ,ਕੁਲਦੀਪ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here