ਰੋਜਗਾਰ ਬਿਉਰੋ ਵਿੱਚ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨਾਂ ਨੂੰ ਕੀਤੀਆਂ ਜਾ ਰਹੀਆਂ ਹਨ ਸਹੂਲਤਾਂ ਪ੍ਰਦਾਨ: ਰੋਜ਼ਗਾਰ ਅਫਸਰ

ਪਠਾਨਕੋਟ: (ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਦੀ ਮੁਹਿੰਮ ਘਰ-ਘਰ ਰੋਜ਼ਗਾਰ ਤਹਿਤ ਪੰਜਾਬ ਸੂਬੇ ਦੇ ਹਰੇਕ ਜਿਲ੍ਹੇ ਵਿਚ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਸਥਾਪਿਤ ਕੀਤੇ ਗਏ ਹਨ, ਇਹਨਾਂ ਰੋਜਗਾਰ ਬਿਉਰੋ ਵਿੱਚ ਪੰਜਾਬ ਸਰਕਾਰ ਵੱਲੋਂ ਅਨੇਕਾਂ ਤਰ੍ਹਾਂ ਦੀਆਂ ਪੜ੍ਹੇ ਲਿਖੇ ਬੇਰੋਜਗਾਰ ਨੋਜਵਾਨਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਪੰਜਾਬ ਦੇ ਪੜ੍ਹੇ ਲਿਖੇ ਨੋਜਵਾਨਾਂ ਲਈ ਰੋਜ਼ਗਾਰ ਬਿਉਰੋ ਵਰਦਾਨ ਸਾਬਿਤ ਹੋ ਰਹੇ ਹਨ। ਇਹ ਪ੍ਰਗਟਾਵਾ ਰਮਨ ਰੁਜਗਾਰ ਅਫਸਰ ਪਠਾਨਕੋਟ ਨੇ ਕੀਤਾ।

Advertisements

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜਗਾਰ ਸਕੀਮ ਤਹਿਤ ਬੇ-ਰੋਜ਼ਗਾਰ ਪ੍ਰਾਰਥੀਆਂ ਲਈ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਰੁਜਗਾਰ ਦਫਤਰ ਵੱਲੋਂ ਪੜ੍ਹੇ ਲਿਖੇ ਬੇਰੋਜਗਾਰ ਪ੍ਰਾਰਥੀਆਂ ਨੂੰ  ਪ੍ਰਾਈਵੇਟ ਕੰਪਨੀਆਂ ਵਿਚ ਰੋਜਗਾਰ ਮਹੁੱਈਆ ਕਰਵਾਉਣਾ, ਅਪਣਾ ਕੰਮ-ਕਾਜ ਕਰਨ ਲਈ ਸਵੈ-ਰੋਜਗਾਰ ਲੋਨ ਮਹੁੱਈਆ ਕਰਵਾਉਣਾ, ਪ੍ਰਾਰਥੀਆਂ ਦੀ ਆਨਲਾਈਲ ਅਤੇ ਅਫਲਾਈਨ ਰਜਿਸਟੇ੍ਰਸ਼ਨ ਕਰਨ ਸਬੰਧੀ ਅਤੇ ਪੰਜਾਬ ਸਰਕਾਰ ਵੱਲੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ  ਫ੍ਰੀ ਅਨਲਾਈਨ ਕੋਚਿੰਗ ਕਲਾਸਾਂ ਲਗਾਈਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਪ੍ਰਾਰਥੀ ਦਿੱਤੇ ਹੋਏ ਲਿੰਕ  ਵੀ ਅਪਣੇ ਆਪ ਨੂੰ ਰਜਿਸਟਰ ਕਰ ਸਕਦਾ ਹੈ।

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ,ਪਠਾਨਕੋਟ ਵਿੱਚ ਇਸ ਸਮੇਂ ਵਿਚ ਵੱਖ-ਵੱਖ ਜਿਲ੍ਹਾ ਪਠਾਨਕੋਟ ਦੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਕੈਰੀਅਰ ਕੋਂਸਿਲਿੰਗ ਕੀਤੀ ਜਾ ਰਹੀ ਹੈ ਅਤੇ ਬੇਰੋਜਗਾਰ ਪ੍ਰਾਰਥੀਆਂ ਦੀ ਸਹੂਲਤ ਲਈ ਉਹਨਾਂ ਦੀ ਰਜ਼ਿਸਟਰੇਸ਼ਨ ਲਈ ਘਰ-ਘਰ ਰੋਜਗਾਰ ਪੋਰਟਲ www.pgrkam.com ਤਿਆਰ ਕੀਤਾ ਗਿਆ ਹੈ। ਬੇਰੋਜਗਾਰ ਪ੍ਰਾਰਥੀ ਘਰ ਬੈਠੇ ਹੀ ਇਸ ਪੋਰਟਲ ਰਾਹੀਂ ਅਪਣੀ ਰਜਿਸ਼ਟਰੇਸ਼ਨ ਕਰਵਾ ਸਕਦੇ ਹਨ, ਹੋਰ ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਊਰੋ ਪਠਾਨਕੋਟ ਦੇ ਹੈਲਪਲਾਈਨ ਨੰਬਰ 7657825214 ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here