ਸਕੂਲਾਂ ਵਿੱਚ ਬਾਗਬਾਨੀ ਵਿਭਾਗ ਵੱਲੋ ਫਲਦਾਰ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ: ਡਾ. ਹੁੰਦਲ

ਪਠਾਨਕੋਟ: (ਦ ਸਟੈਲਰ ਨਿਊਜ਼): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ  ਰਾਜ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਬਾਗਬਾਨੀ ਮੰਤਰੀ ਸਰਦਾਰ ਫੌਜਾ ਸਿੰਘ ਸਰਾਰੀ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ ਵੱਲੋਂ  ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਅੱਜ 15 ਜੁਲਾਈ ਨੂੰ 1.25 ਲੱਖ ਫਲਦਾਰ ਬੂਟੇ  ਲਗਾਏ ਜਾ ਰਹੇ ਹਨ। ਇਹ ਪ੍ਰਗਟਾਵਾ ਡਾ. ਸੁਖਦੀਪ ਸਿੰਘ ਹੁੰਦਲ , ਡਿਪਟੀ ਡਾਇਰੈਕਟਰ ਬਾਗਬਾਨੀ, ਪਠਾਨਕੋਟ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ. ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਜਿਲ੍ਹਾ ਪਠਾਨਕੋਟ ਵਿਖੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਸਰਕਾਰੀ ਹਾਈ ਸਕੂਲ, ਸਰਨਾ ਵਿਖੇ 10 ਫਲਦਾਰ ਬੂਟੇ ਲਗਾ ਕੇ ਕਰਨਗੇ।

Advertisements

ਉਨਾਂ ਨੇ ਦੱਸਿਆ ਕਿ  ਸਿੱਖਿਆ ਵਿਭਾਗ, ਖੇਤੀਬਾੜੀ ਵਿਭਾਗ ਅਤੇ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਇਸ ਮੁਹਿੰਮ ਤਹਿਤ 421 ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਫਲਦਾਰ ਬੂਟੇ ਲਗਾਏ ਜਾਣਗੇ, ਜੋ ਕਿ ਨਾ ਸਿਰਫ ਦਿਨੋ ਦਿਨ ਪਲੀਤ  ਹੋ ਰਹੇ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਰੱਖਣ ਵਿੱਚ ਮਦਦ ਕਰਨਗੇ ਸਗੋਂ ਭਵਿੱਖ ਵਿੱਚ ਬੱਚਿਆਂ ਨੂੰ ਖੁਰਾਕੀ ਤੱਤ ਮੁਹੱਈਆ ਕਰਵਾਉਣ ਵਿੱਚ ਵੀ ਸਹਾਈ ਹੋਣਗੇ।
ਉਨ੍ਹਾਂ ਦੱਸਿਆ ਕਿ ਇਸ ਨਾਲ ਵਾਤਾਵਰਨ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਰੱਖਣ ਵਿੱਚ ਮਦਦ ਮਿਲੇਗੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਡਾ. ਜਤਿੰਦਰ ਕੁਮਾਰ ਬਾਗਬਾਨੀ ਵਿਕਾਸ ਅਫਸਰ ਨੇ ਦੱਸਿਆ ਕਿ ਸਾਰੇ ਪ੍ਰੋਗਰਾਮ ਦੀ ਵਿਉਂਤਬੰਦੀ ਵਿੱਚ ਜਿਲ੍ਹਾ ਸਿੱਖਿਆ ਅਫਸਰ ਜਸਵੰਤ ਸਿੰਘ , ਜਿਲ੍ਹਾ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਅਤੇ ਵਣ ਮੰਡਲ ਅਫਸਰ ਧਰਮਵੀਰ ਸਿੰਘ ਦਾ ਵਿਸ਼ੇਸ ਯੋਗਦਾਨ ਰਹੇਗਾ।

LEAVE A REPLY

Please enter your comment!
Please enter your name here